ਡਿਪਟੀ ਕਮਿਸ਼ਨਰ ਦੇ ਹੁਕਮਾਂ ਦੀ ਪਾਲਣਾ ਨਾ ਕਰਨ ''ਤੇ ਭਾਰੀ ਵਾਹਨਾਂ ਦੇ ਕੱਟੇ ਚਲਾਨ

Friday, Oct 13, 2017 - 12:45 PM (IST)

ਡਿਪਟੀ ਕਮਿਸ਼ਨਰ ਦੇ ਹੁਕਮਾਂ ਦੀ ਪਾਲਣਾ ਨਾ ਕਰਨ ''ਤੇ ਭਾਰੀ ਵਾਹਨਾਂ ਦੇ ਕੱਟੇ ਚਲਾਨ

ਫਿਰੋਜ਼ਪੁਰ (ਸਨੀ ਚੌਪੜਾ)- ਫਿਰੋਜ਼ਪੁਰ ਦੇ ਡਿਪਟੀ ਕਮਿਸ਼ਨਰ ਰਾਮਵੀਰ ਨੇ ਕੁਝ ਦਿਨ ਪਹਿਲਾਂ ਸ਼ਹਿਰ 'ਚ ਭਾਰੇ ਵਾਹਨਾਂ ਦੀ ਐਂਟ੍ਰੀ 'ਤੇ ਰੋਕ ਲਗਾਉਣ ਦੇ ਆਦੇਸ਼ ਜਾਰੀ ਕੀਤੇ ਸਨ ਪਰ ਇਨ੍ਹਾਂ ਹੁਕਮਾਂ ਦੀ ਪਾਲਣਾ ਨਾ ਕਰਨ 'ਤੇ ਲੋਕਾਂ ਨੂੰ ਵਾਹਨਾਂ ਦੇ ਚਲਾਨ ਕਟਵਾ ਰਹੇ ਹਨ। 
ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਬੀਤੇ ਦਿਨ ਪਹਿਲਾਂ ਫਿਰੋਜ਼ਪੁਰ ਸ਼ਹਿਰ 'ਚ ਇਕ 16 ਸਾਲ ਦੇ ਨੌਜਵਾਨ ਮਯੰਕ ਸ਼ਰਮਾ ਦੀ ਬੱਸ ਹੇਠਾਂ ਆਉਣ ਕਾਰਨ ਮੌਤ ਹੋ ਗਈ ਸੀ। ਜਿਸ ਦੇ ਚਲਦਿਆ ਸ਼ਹਿਰ 'ਚ ਸੋਗ ਦੀ ਲਹਿਰ ਫੈਲ ਗਈ ਅਤੇ ਹਜ਼ਾਰਾਂ ਲੋਕਾਂ ਨੇ ਰੋਸ ਦੌਰਾਨ ਕੈਂਡਲ ਮਾਰਚ ਕੱਢ ਕੇ ਭਾਰੀ ਵਾਹਨਾਂ 'ਤੇ ਰੋਕ ਲਗਾਉਣ ਦੀ ਮੰਗ ਕੀਤੀ ਸੀ। ਜਿਸ ਦੇ ਚਲਦਿਆਂ ਫਿਰੋਜ਼ਪੁਰ ਦੇ ਡੀ. ਸੀ. ਰਾਮਵੀਰ ਨੇ ਸ਼ਹਿਰ 'ਚ ਸਵੇਰੇ 8 ਵਜੇ ਤੋਂ ਲੈ ਕੇ ਰਾਤ 9 ਵਜੇ ਤੱਕ ਵਾਹਨਾਂ ਦੇ ਆਉਣ ਜਾਣ 'ਤੇ ਰੋਕ ਲਗਾਉਣ ਦੇ ਹੁਕਮ ਜਾਰੀ ਕੀਤੇ ਸਨ ਪਰ ਹੁਕਮਾਂ ਦੀ ਪਾਲਣਾਂ ਨਾ ਹੋਣ 'ਤੇ ਲੋਕਾਂ ਦੇ ਵਾਹਨਾਂ ਨੂੰ ਰੋਕ ਕੇ ਚਲਾਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਆਦੇਸ਼ਾਂ ਦੀ ਪਾਲਣਾ ਨਾ ਕਰਨ ਵਾਲਿਆਂ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਇਸ ਮੌਕੇ ਟ੍ਰੈਫਿਕ ਇੰਚਾਰਜ ਰਵੀ ਕੁਮਾਰ ਨੇ ਕਿਹਾ ਕਿ ਡੀ. ਸੀ. ਸਾਹਿਬ ਦੇ ਹੁਕਮਾਂ ਦੀ ਪਾਲਣਾ ਕਰਾਉਦੇ ਹੋਏ 45 ਦੇ ਕਰੀਬ ਵਾਹਨਾਂ ਦੇ ਚਲਾਨ ਅਤੇ 3 ਬੱਸਾਂ ਨੂੰ ਥਾਣੇ 'ਚ ਬੰਦ ਕੀਤਾ ਗਿਆ ਹੈ।


Related News