ਮੋਗਾ ਦੇ ਮੁੱਖ ਬਜ਼ਾਰ ''ਚ ਸਵੇਰੇ 8 ਵਜੇ ਤੋਂ ਸ਼ਾਮ 8 ਵਜੇ ਤੱਕ ਭਾਰੀ ਵਾਹਨਾਂ ਦੀ ਐਂਟਰੀ ''ਤੇ ਪਾਬੰਦੀ

08/04/2022 4:08:37 PM

ਮੋਗਾ (ਗੋਪੀ ਰਾਊਕੇ) : ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਸੁਭਾਸ਼ ਚੰਦਰ ਨੇ ਦੱਸਿਆ ਕਿ ਜ਼ਿਲ੍ਹਾ ਮੋਗਾ 'ਚ ਫੌਜ਼ਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰ.2) ਦੀ ਧਾਰਾ 144 ਅਧੀਨ ਲੋਕ ਹਿੱਤ ਨੂੰ ਧਿਆਨ 'ਚ ਰੱਖ ਕੇ ਕੁੱਝ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 30 ਸਤੰਬਰ, 2022 ਤੱਕ ਲਾਗੂ ਰਹਿਣਗੇ। ਇਨ੍ਹਾਂ ਪਾਬੰਦੀਆਂ ਬਾਰੇ ਜਾਣਕਾਰੀ ਦਿੰਦਿਆਂ ਵਧੀਕ ਜ਼ਿਲਾ ਮੈਜਿਸਟ੍ਰੇਟ ਨੇ ਦੱਸਿਆ ਕਿ ਮੋਗਾ ਸ਼ਹਿਰ ਦੇ ਮੁੱਖ ਬਜ਼ਾਰ (ਲਾਈਟਾਂ ਵਾਲਾ ਚੌਂਕ ਤੋਂ ਦੇਵ ਹੋਟਲ, ਚੌਂਕ ਤੱਕ) ਭਾਰੀ ਵਾਹਨਾਂ ਦੀ ਐਂਟਰੀ ਸਵੇਰੇ 8 ਵਜੇ ਤੋਂ ਸ਼ਾਮੀ 8 ਵਜੇ ਤੱਕ ਚਾਲੂ ਰੱਖਣ ਨਾਲ ਜਿੱਥੇ ਆਮ ਜਨਤਾ ਨੂੰ ਟ੍ਰੈਫਿਕ ਦੀ ਸਮੱਸਿਆ ਦਾ ਸਾਹਮਣਾ ਕਰਨਾ ਪੈਂਦਾ ਹੈ, ਉੱਥੇ ਵਾਹਨ ਇਕ-ਦੂਸਰੇ ਤੋਂ ਅੱਗੇ ਕੱਢਣ ਦੀ ਮਨਸ਼ਾ ਕਰ ਕੇ ਤਕਰਾਰਬਾਜ਼ੀ ਦੀ ਸਥਿਤੀ ਵੀ ਬਣਨ ਦਾ ਖਦਸ਼ਾ ਰਹਿੰਦਾ ਹੈ। ਇਸ ਲਈ ਸ਼ਹਿਰ ਦੇ ਮੁੱਖ ਬਜ਼ਾਰ 'ਚ ਸਵੇਰੇ 8 ਵਜੇ ਤੋਂ ਸ਼ਾਮ 8 ਵਜੇ ਤੱਕ ਭਾਰੀ ਵਾਹਨਾਂ ਦੀ ਐਂਟਰੀ ਕਰਨ ’ਤੇ ਪਾਬੰਦੀ ਲਗਾਈ ਗਈ ਹੈ। ਇਹ ਵਾਹਨ ਇਸ ਸਮੇਂ ਜੀ. ਟੀ. ਰੋਡ ਰਾਹੀਂ ਵਾਇਆ ਗਾਂਧੀ ਰੋਡ ਤੋਂ ਰੇਲਵੇ ਰੋਡ/ਪ੍ਰਤਾਪ ਰੋਡ, ਚੈਂਬਰ ਰੋਡ, ਸਟੇਡੀਅਮ ਰੋਡ ਦੇ ਸਾਹਮਣੇ ਗਲੀ ਨੰਬਰ-9 ਰਾਹੀਂ ਦੇਵ ਹੋਟਲ ਚੌਂਕ ਜਾਇਆ ਕਰਨਗੇ।
ਪਿੰਡਾਂ ਅਤੇ ਸ਼ਹਿਰਾਂ ’ਚ ਠੀਕਰੀ ਪਹਿਰੇ ਲਗਾਉਣ ਦੇ ਹੁਕਮ
ਕੁੱਝ ਸਮਾਜ ਵਿਰੋਧੀ ਅਨਸਰਾਂ ਵੱਲੋਂ ਮੋਗਾ ਜ਼ਿਲ੍ਹੇ ਦੇ ਪਿੰਡਾਂ 'ਚ ਚੋਰੀਆਂ ਅਤੇ ਹੋਰ ਭੰਨ-ਤੋੜ ਦੀਆਂ ਕਾਰਵਾਈਆਂ ਕਰਨ ਦਾ ਅੰਦੇਸ਼ਾ ਹੈ, ਜਿੰਨ੍ਹਾਂ ਨਾਲ ਲੋਕਾਂ ਦੇ ਜਾਨ-ਮਾਲ ਨੂੰ ਨੁਕਸਾਨ ਪਹੁੰਚਣ ’ਤੇ ਠੇਸ ਲੱਗਣ ਦਾ ਖ਼ਤਰਾ ਪੈਦਾ ਹੋ ਸਕਦਾ ਹੈ। ਇਸ ਤੋਂ ਇਲਾਵਾ ਕੁੱਝ ਸ਼ਰਾਰਤੀ ਅਨਸਰਾਂ ਵੱਲੋਂ ਪਾਵਰ ਗਰਿੱਡ, ਸਟੋਰ, ਸਬ-ਸਟੇਸ਼ਨ, ਹਾਈ ਪਾਵਰ ਟਰਾਂਸਮਿਸ਼ਨ ਲਾਈਨਾਂ ਅਤੇ ਬਿਜਲੀ ਬੋਰਡ ਦੀ ਜਾਂ ਹੋਰ ਸਰਕਾਰੀ ਪ੍ਰਾਪਰਟੀ ਨੂੰ ਵੀ ਵੱਡੇ ਪੱਧਰ ’ਤੇ ਨੁਕਸਾਨ ਪਹੁੰਚਾਉਣ ਦਾ ਖਦਸ਼ਾ ਹੈ। ਇਸ ਲਈ ਪਿੰਡਾਂ ਅਤੇ ਸ਼ਹਿਰਾਂ ਦੇ ਲੋਕਾਂ ਨੂੰ ਠੀਕਰੀ ਪਹਿਰਾ ਲਗਾਉਣ ਦਾ ਪ੍ਰਬੰਧ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਠੀਕਰੀ ਪਹਿਰਾ ਲਗਵਾਉਣ ਲਈ ਪਿੰਡਾਂ 'ਚ ਪਿੰਡ ਦਾ ਸਰਪੰਚ ਅਤੇ ਸ਼ਹਿਰੀ ਇਲਾਕੇ ਵਿਚ ਆਪਣੇ ਆਪਣੇ ਵਾਰਡ ਦੇ ਮਿਊਂਸਪਲ ਕੌਂਸਲਰ ਨੂੰ ਜ਼ਿੰਮੇਵਾਰੀ ਦੇਣ ਲਈ ਕਿਹਾ ਗਿਆ ਹੈ।
 


Babita

Content Editor

Related News