ਜਲੰਧਰ: ਬੱਤਰਾ ਪੈਲੇਸ ਦੇ ਮਾਲਕ ਨੇ ਕੀਤੀ ਖ਼ੁਦਕੁਸ਼ੀ ਦੀ ਕੋਸ਼ਿਸ਼, ਹਾਲਤ ਗੰਭੀਰ

Sunday, Sep 06, 2020 - 12:57 PM (IST)

ਜਲੰਧਰ: ਬੱਤਰਾ ਪੈਲੇਸ ਦੇ ਮਾਲਕ ਨੇ ਕੀਤੀ ਖ਼ੁਦਕੁਸ਼ੀ ਦੀ ਕੋਸ਼ਿਸ਼, ਹਾਲਤ ਗੰਭੀਰ

ਜਲੰਧਰ (ਸੁਧੀਰ)— ਜਲੰਧਰ ਦੇ ਗੋਪਾਲ ਨਗਰ 'ਚ ਸਥਿਤ ਬੱਤਰਾ ਪੈਲੇਸ ਦੇ ਮਾਲਕ ਹੀਰਾ ਬੱਤਰਾ ਵੱਲੋਂ ਖ਼ੁਦਕੁਸ਼ੀ ਦੀ ਕੋਸ਼ਿਸ਼ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਹੀਰਾ ਪੱਤਰਾ ਨੂੰ ਕਪੂਰਥਲਾ ਚੌਂਕ ਸਥਿਤ ਇਕ ਨਿੱਜੀ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਖ਼ੁਦਕੁਸ਼ੀ ਵਰਗਾ ਕਦਮ ਚੁੱਕਣ ਦਾ ਕਾਰਨ ਘਰੇਲੂ ਕਲੇਸ਼ ਦੱਸਿਆ ਜਾ ਰਿਹਾ ਹੈ। 

ਇਹ ਵੀ ਪੜ੍ਹੋ: ਵਿਆਹ ਦੀ ਪਹਿਲੀ ਵਰ੍ਹੇਗੰਢ 'ਤੇ ਪਰਿਵਾਰ 'ਚ ਪਏ ਕੀਰਨੇ, ਨੌਜਵਾਨ ਦੀ ਸ਼ੱਕੀ ਹਾਲਾਤ 'ਚ ਹੋਈ ਮੌਤ
ਮਿਲੀ ਜਾਣਕਾਰੀ ਮੁਤਾਬਕ ਹੀਰਾ ਬੱਤਰਾ ਦਾ ਆਪਣੇ ਭਰਾ ਨਾਲ ਕਾਫ਼ੀ ਸਮੇਂ ਤੋਂ ਘਰੇਲੂ ਕਲੇਸ਼ ਚੱਲਦਾ ਨਜ਼ਰ ਆ ਰਿਹਾ ਹੈ। ਇਸੇ ਪਰੇਸ਼ਾਨੀ ਦੇ ਚਲਦਿਆਂ ਹੀਰਾ ਬੱਤਰਾ ਨੇ ਸ਼ਨੀਵਾਰ ਰਾਤ ਜ਼ਹਿਰੀਲੀ ਚੀਜ਼ ਨਿਗਲ ਕੇ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ ਕੀਤੀ ਹੈ। ਸੂਚਨਾ ਪਾ ਕੇ ਥਾਣਾ ਨੰਬਰ-2 ਦੀ ਪੁਲਸ ਮੌਕੇ 'ਤੇ ਪਹੁੰਚੀ ਅਤੇ ਮਾਮਲੇ ਦਾ ਜਾਇਜ਼ਾ ਲਿਆ। ਮੌਕੇ 'ਤੇ ਐੱਸ.ਐੱਚ.ਓ. ਜਤਿੰਦਰ ਸਿੰਘ ਦਾ ਕਹਿਣਾ ਹੈ ਕਿ ਹੀਰਾ ਬੱਤਰਾ ਅਜੇ ਆਪਣੇ ਬਿਆਨ ਦੇਣ ਦੀ ਹਾਲਤ 'ਚ ਨਹੀਂ ਹਨ ਅਤੇ ਉਨ੍ਹਾਂ ਦੇ ਬਿਆਨ ਲੈਣ ਤੋਂ ਬਾਅਦ ਮਾਮਲੇ 'ਚ ਬਣਦੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ: ਗੜ੍ਹਸ਼ੰਕਰ 'ਚ ਵੱਡੀ ਵਾਰਦਾਤ, ਨੌਜਵਾਨ ਦਾ ਬੇਰਹਿਮੀ ਨਾਲ ਕੀਤਾ ਕਤਲ


author

shivani attri

Content Editor

Related News