ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਵਾਰਿਸਾਂ ਨੂੰ ਮਿਲੀ ਸਰਕਾਰੀ ਨੌਕਰੀ, ਸੌਂਪੇ ਗਏ ਨਿਯੁਕਤੀ ਪੱਤਰ
Wednesday, Jul 10, 2024 - 01:40 PM (IST)
ਦਿੜ੍ਹਬਾ ਮੰਡੀ/ਕੌਹਰੀਆਂ (ਅਜੈ, ਸ਼ਰਮਾ)- ਪੰਜਾਬ ਸਰਕਾਰ ਵੱਲੋਂ ਕਿਸਾਨ ਸੰਘਰਸ਼ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਵਾਰਿਸਾਂ ਨੂੰ ਐੱਸ.ਡੀ.ਐੱਮ. ਦਫਤਰ ਦਿੜ੍ਹਬਾ ਵਿਖੇ ਖਜ਼ਾਨਾ ਮੰਤਰੀ ਦੇ ਓ.ਐੱਸ.ਡੀ. ਤਪਿੰਦਰ ਸਿੰਘ ਸੋਹੀ ਅਤੇ ਐੱਸ.ਡੀ.ਐੱਮ. ਰਾਜੇਸ਼ ਸ਼ਰਮਾ ਵੱਲੋਂ ਦਿੜ੍ਹਬਾ ਸਬ ਡਵੀਜ਼ਨ ਦੇ ਤਿੰਨ ਕਿਸਾਨਾਂ ਦੇ ਪਰਿਵਾਰਾਂ ਨੂੰ ਸਰਕਾਰੀ ਨੌਕਰੀ ਦੇ ਨਿਯੁਕਤੀ ਪੱਤਰ ਸੌਂਪੇ ਗਏ।
ਇਹ ਖ਼ਬਰ ਵੀ ਪੜ੍ਹੋ - ਔਰਤ ਦੇ ਬਿਆਨਾਂ 'ਤੇ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਸਮੇਤ 6 ਖ਼ਿਲਾਫ਼ FIR, ਜਾਣੋ ਕੀ ਹੈ ਪੂਰਾ ਮਾਮਲਾ
ਐੱਸ.ਡੀ.ਐੱਮ. ਰਾਜੇਸ਼ ਸ਼ਰਮਾ ਅਤੇ ਤਪਿੰਦਰ ਸੋਹੀ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਨੀਤੀ ਅਨੁਸਾਰ ਪਿੰਡ ਲਾਡਬੰਜਾਰਾ ਕਲਾਂ ਦੇ ਸ਼ਹੀਦ ਹੋਏ ਕਿਸਾਨ ਅਜੈਬ ਸਿੰਘ ਦੇ ਪੁੱਤਰ ਅਮਨਦੀਪ ਸਿੰਘ ਨੂੰ ਸੇਵਾਦਾਰ, ਖਨਾਲ ਖੁਰਦ ਦੇ ਕਿਸਾਨ ਤਰਲੋਚਨ ਸਿੰਘ ਦੇ ਪੁੱਤਰ ਤਰਸੇਮ ਸਿੰਘ ਨੂੰ ਸੇਵਾਦਾਰ ਅਤੇ ਪਿੰਡ ਬਘਰੌਲ ਦੇ ਕਿਸਾਨ ਜਰਨੈਲ ਸਿੰਘ ਦੇ ਪੁੱਤਰ ਗਗਨਦੀਪ ਸਿੰਘ ਨੂੰ ਲੈਬਾਰੇਟਰੀ ਅਟੈਂਡੈਂਟ ਦੀ ਨੌਕਰੀ ਦਿੱਤੀ ਗਈ ਹੈ। ਸੋਹੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਕਿਸਾਨਾਂ ਨਾਲ ਕੀਤੇ ਹਰ ਇਕ ਵਾਅਦਾ ਪੂਰਾ ਕੀਤਾ ਹੈ, ਜੋ ਕਿਸਾਨ ਸੰਘਰਸ਼ ਦੌਰਾਨ ਸ਼ਹੀਦ ਹੋਏ ਸਨ, ਉਨ੍ਹਾਂ ਦੇ ਵਾਰਸਾਂ ਨੂੰ ਯੋਗਤਾ ਅਨੁਸਾਰ ਸਰਕਾਰੀ ਨੌਕਰੀ ਦਿੱਤੀ ਗਈ ਹੈ। ਇਸ ਮੌਕੇ ਰਵਿੰਦਰ ਸਿੰਘ ਮਾਨ, ਸੁਨੀਲ ਬਾਂਸਲ, ਰਣਜੀਤ ਸਿੰਘ ਅਤੇ ਮਨਿੰਦਰ ਘੁਮਾਣ ਆਦਿ ਹਾਜ਼ਰ ਸਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8