ਬੇਸਹਾਰਾ ਬੱਚਿਆਂ ਨੂੰ ਸਰਕਾਰ ਵੱਲੋਂ 367.59 ਕਰੋੜ ਦੀ ਦਿੱਤੀ ਵਿੱਤੀ ਸਹਾਇਤਾ : ਡਾ ਬਲਜੀਤ ਕੌਰ

Monday, Mar 10, 2025 - 05:48 PM (IST)

ਬੇਸਹਾਰਾ ਬੱਚਿਆਂ ਨੂੰ ਸਰਕਾਰ ਵੱਲੋਂ 367.59 ਕਰੋੜ ਦੀ ਦਿੱਤੀ ਵਿੱਤੀ ਸਹਾਇਤਾ : ਡਾ ਬਲਜੀਤ ਕੌਰ

ਚੰਡੀਗੜ੍ਹ : ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬੇ ਦੇ 2 ਲੱਖ 25 ਹਜ਼ਾਰ ਦੇ ਕਰੀਬ ਬੱਚਿਆਂ ਨੂੰ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਜਾ ਚੁੱਕੀ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬੇ ਦੇ 2 ਲੱਖ 25 ਹਜ਼ਾਰ ਬੇਸਹਾਰਾ ਬੱਚਿਆਂ ਨੂੰ 367.59 ਕਰੋੜ ਦੀ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਗਈ ਹੈ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਬੇਸਹਾਰਾ ਬੱਚਿਆਂ ਦੀ ਭਲਾਈ ਲਈ ਚਾਲੂ ਵਿੱਤੀ ਸਾਲ ਦੌਰਾਨ 377.00 ਕਰੋੜ ਰੁਪਏ ਦਾ ਬਜਟ ਉਪਬੰਧ ਕੀਤਾ ਗਿਆ ਸੀ। ਇਸ ਰਾਸ਼ੀ ਵਿਚੋਂ 367.59 ਕਰੋੜ ਰੁਪਏ ਦੀ ਰਾਸ਼ੀ ਬੇਸਹਾਰਾ ਬੱਚਿਆਂ 'ਤੇ ਖ਼ਰਚ ਕੀਤੀ ਜਾ ਚੁੱਕੀ ਹੈ। 

ਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਲਈ ਲਗਾਤਾਰ ਯਤਨ ਕਰ ਰਹੀ ਹੈ। ਇਸ ਸੁਪਨੇ ਨੂੰ ਸਾਕਾਰ ਕਰਨ ਲਈ ਸੂਬੇ ਦੇ ਬੇਸਹਾਰਾ ਬੱਚਿਆਂ ਦੀ ਭਲਾਈ ਅਤੇ ਉਨ੍ਹਾਂ ਦੇ ਸਰਬਪੱਖੀ ਵਿਕਾਸ ਲਈ ਲਗਾਤਾਰ ਵਿੱਤੀ ਸਹਾਇਤਾ ਦੇਣਾ ਇਸ ਗੱਲ ਦਾ ਪ੍ਰਮਾਣ ਹੈ ਕਿ ਰੰਗਲਾ ਪੰਜਾਬ ਬਣਾਉਣ ਦੀ ਦਿਸ਼ਾ ਵਿਚ ਇਹ ਇਕ ਵੱਡਾ ਉਪਰਾਲਾ ਹੈ। ਡਾ. ਬਲਜੀਤ ਕੌਰ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਇਨ੍ਹਾਂ ਸਕੀਮਾਂ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ ਤਾਂ ਜੋ ਵੱਧ ਤੋਂ ਵੱਧ ਬੱਚਿਆਂ ਨੂੰ ਸਰਕਾਰ ਵੱਲੋਂ ਚਲਾਈਆਂ ਸਕੀਮਾਂ ਦਾ ਲਾਭ ਮਿਲ ਸਕੇ।
 


author

Gurminder Singh

Content Editor

Related News