ਯੂਕ੍ਰੇਨ ''ਚ ਫਸੇ ''ਚੰਡੀਗੜ੍ਹ'' ਤੇ ਜ਼ਿਲ੍ਹਾ ''ਮੋਹਾਲੀ'' ਨਾਲ ਸਬੰਧਿਤ ਲੋਕਾਂ ਲਈ ਹੈਲਪਲਾਈਨ ਨੰਬਰ ਜਾਰੀ

Sunday, Feb 27, 2022 - 12:41 PM (IST)

ਚੰਡੀਗੜ੍ਹ/ਮੋਹਾਲੀ (ਰਾਜਿੰਦਰ, ਨਿਆਮੀਆਂ) : ਯੂਕ੍ਰੇਨ 'ਚ ਫਸੇ ਚੰਡੀਗੜ੍ਹ ਅਤੇ ਜ਼ਿਲ੍ਹਾ ਮੋਹਾਲੀ ਨਾਲ ਸਬੰਧਿਤ ਲੋਕਾਂ ਦੀ ਜਾਣਕਾਰੀ ਇਕੱਠੀ ਕਰਨ ਲਈ ਹੈਲਪਲਾਈਨ ਨੰਬਰ ਜਾਰੀ ਕੀਤੇ ਗਏ ਹਨ। ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਯੂਕ੍ਰੇਨ 'ਚ ਫਸੇ ਲੋਕਾਂ ਲਈ ਹੈਲਪਲਾਈਨ ਨੰਬਰ 112 ਜਾਰੀ ਕੀਤਾ ਗਿਆ ਹੈ। ਪ੍ਰਸ਼ਾਸਨ ਅਨੁਸਾਰ ਇਸ ਨੰਬਰ ਨੂੰ ਇਸ ਲਈ ਜਾਰੀ ਕੀਤਾ ਗਿਆ ਹੈ, ਤਾਂ ਕਿ ਅਜਿਹੇ ਲੋਕਾਂ ਦੀ ਜਾਣਕਾਰੀ ਸਬੰਧਿਤ ਅਧਿਕਾਰੀਆਂ ਨੂੰ ਭੇਜੀ ਜਾ ਸਕੇ।

ਇਹ ਵੀ ਪੜ੍ਹੋ : ਰੂਸ-ਯੂਕ੍ਰੇਨ ਜੰਗ ਨੇ ਪੰਜਾਬ 'ਚ ਮਚਾਈ ਹਫੜਾ-ਦਫੜੀ, ਪੈਟਰੋਲ ਪੰਪਾਂ 'ਤੇ ਲੱਗੀਆਂ ਲੰਬੀਆਂ ਲਾਈਨਾਂ (ਤਸਵੀਰਾਂ)

ਡਿਪਟੀ ਕਮਿਸ਼ਨਰ ਵਿਨੈ ਪ੍ਰਤਾਪ ਸਿੰਘ ਨੇ ਦੱਸਿਆ ਕਿ ਯੂ. ਟੀ. ਚੰਡੀਗੜ੍ਹ ਦੇ ਜਿਹੜੇ ਲੋਕ ਯੂਕ੍ਰੇਨ ਵਿਚ ਫਸੇ ਹੋਏ ਹਨ, ਉਨ੍ਹਾਂ ਦੇ ਸਕੇ-ਸਬੰਧੀ ਹੈਲਪਲਾਈਨ ਨੰਬਰ 112 ’ਤੇ ਜਾਣਕਾਰੀ ਦੇ ਸਕਦੇ ਹਨ। ਉਨ੍ਹਾਂ ਵੱਲੋਂ ਮਿਲੀ ਜਾਣਕਾਰੀ ਦੇ ਆਧਾਰ ’ਤੇ ਯੂਕ੍ਰੇਨ ਵਿਚ ਉਨ੍ਹਾਂ ਦੀ ਅਸਲੀ ਸਥਿਤੀ ਪਤਾ ਲਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ। ਹੈਲਪਲਾਈਨ ਨੰਬਰ ’ਤੇ ਕਾਲ ਕਰ ਕੇ ਯੂਕ੍ਰੇਨ ਗਏ ਵਿਅਕਤੀ ਦਾ ਨਾਂ, ਪਿਤਾ ਦਾ ਨਾਂ, ਪਾਸਪੋਰਟ ਨੰਬਰ, ਯੂਨੀਵਰਸਿਟੀ/ਕਾਲਜ/ਯੂਕ੍ਰੇਨ ਵਿਚ ਹੋਰ ਦਾ ਨਾਂ ਦੱਸੋ। ਯੂਕ੍ਰੇਨ ਵਿਚ ਉਨ੍ਹਾਂ ਦੇ ਪਤੇ ਸਮੇਤ ਜ਼ਿਆਦਾ ਤੋਂ ਜ਼ਿਆਦਾ ਜਾਣਕਾਰੀ ਸਾਂਝੀ ਕੀਤੀ ਜਾਣੀ ਚਾਹੀਦੀ ਹੈ। ਇਹ ਹੈਲਪਲਾਈਨ ਨੰਬਰ 24 ਘੰਟੇ ਚਾਲੂ ਹੈ।

ਇਹ ਵੀ ਪੜ੍ਹੋ : ਮਾਸੂਮ ਬੱਚੀ ਨਾਲ ਜਬਰ-ਜ਼ਿਨਾਹ ਕਰਨ ਵਾਲਾ ਦੋਸ਼ੀ ਗ੍ਰਿਫ਼ਤਾਰ, ਇੱਕਲੀ ਦੇਖ ਕੀਤਾ ਸੀ ਘਟੀਆ ਕਾਰਾ
ਮੋਹਾਲੀ ਪ੍ਰਸ਼ਾਸਨ ਨੇ ਵੀ ਜਾਰੀ ਕੀਤਾ ਹੈਲਪਲਾਈਨ ਨੰਬਰ
ਯੂਕ੍ਰੇਨ ਵਿਚ ਫਸੇ ਮੋਹਾਲੀ ਜ਼ਿਲ੍ਹੇ ਨਾਲ ਸਬੰਧਿਤ ਵਿਦਿਆਰਥੀਆਂ ਅਤੇ ਹੋਰ ਵਿਅਕਤੀਆਂ ਦੀ ਜਾਣਕਾਰੀ ਇਕੱਠੀ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਵੀ ਹੈਲਪਲਾਈਨ ਨੰਬਰ 01722219505 ਅਤੇ 01722219506 ਜਾਰੀ ਕੀਤਾ ਹੈ, ਤਾਂ ਜੋ ਅਜਿਹੇ ਵਿਅਕਤੀਆਂ ਦੀ ਜਾਣਕਾਰੀ ਸੂਬਾ ਸਰਕਾਰ ਰਾਹੀਂ ਸਬੰਧਿਤ ਅਧਿਕਾਰੀਆਂ ਨੂੰ ਭੇਜੀ ਜਾ ਸਕੇ। ਇਹ ਹੈਲਪਲਾਈਨ ਨੰਬਰ 24 ਘੰਟੇ ਚੱਲਦਾ ਰਹੇਗਾ।

ਇਹ ਵੀ ਪੜ੍ਹੋ : MP ਅਹਾਤੇ 'ਚ ਰੱਖੇ 'ਮਜੀਠੀਆ' ਨੇ ਜੇਲ੍ਹ 'ਚ ਖਾਧਾ ਖਾਣਾ, ਮਿਲਣ ਪੁੱਜੇ ਅਕਾਲੀਆਂ ਨੂੰ ਪੁਲਸ ਨੇ ਬੇਰੰਗ ਮੋੜਿਆ

ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਹਾ ਕਿ ਜ਼ਿਲ੍ਹੇ ਨਾਲ ਸਬੰਧਿਤ ਯੂਕ੍ਰੇਨ ਵਿਚ ਫਸੇ ਹੋਏ ਵਿਅਕਤੀਆਂ ਦੀ ਸੂਚਨਾ ਇਸ ਲਈ ਇਕੱਤਰ ਕੀਤੀ ਜਾ ਰਹੀ ਹੈ, ਤਾਂ ਜੋ ਇਹ ਸੂਚਨਾ ਮੰਗੇ ਜਾਣ ’ਤੇ ਸੂਬਾ ਸਰਕਾਰ ਰਾਹੀਂ ਵਿਦੇਸ਼ ਮੰਤਰਾਲੇ ਨੂੰ ਸਮੇਂ ਸਿਰ ਮੁਹੱਈਆ ਕਰਵਾਈ ਜਾ ਸਕੇ। ਈਸ਼ਾ ਕਾਲੀਆ ਨੇ ਅਪੀਲ ਕਰਦਿਆਂ ਕਿਹਾ ਕਿ ਜ਼ਿਲ੍ਹੇ ਨਾਲ ਸਬੰਧਿਤ ਜਿਹੜੇ ਵਿਅਕਤੀਆਂ ਦੇ ਪਰਿਵਾਰਕ ਮੈਂਬਰ ਯੂਕ੍ਰੇਨ ਵਿਚ ਫਸੇ ਹਨ, ਉਹ ਤੁਰੰਤ ਸੂਚਨਾ ਮੁਹੱਈਆ ਕਰਵਾਉਣ ਅਤੇ ਇਸ ਸੂਚਨਾ ਵਿਚ ਯੂਕ੍ਰੇਨ ਗਏ ਵਿਅਕਤੀ ਦਾ ਨਾਂ, ਪਿਤਾ ਦਾ ਨਾਂ, ਪਾਸਪੋਰਟ ਨੰਬਰ, ਯੂਨੀਵਰਸਿਟੀ/ਕਾਲਜ ਦਾ ਨਾਂ, ਯੂਕ੍ਰੇਨ ਵਿਚ ਉਨ੍ਹਾਂ ਦੀ ਰਿਹਾਇਸ਼ ਦਾ ਪਤਾ ਆਦਿ ਸਮੇਤ ਵੱਧ ਤੋਂ ਵੱਧ ਜਾਣਕਾਰੀ ਸਾਂਝੀ ਕੀਤੀ ਜਾਵੇ।


 


Babita

Content Editor

Related News