ਮੁਲਾਜ਼ਮਾਂ ਦੀਆਂ ਤਨਖ਼ਾਹਾਂ ਨੂੰ ਲੈ ਕੇ ਪਿਆ ਵੱਡਾ ਪੰਗਾ, ਪੜ੍ਹੋ ਕੀ ਹੈ ਪੂਰੀ ਖ਼ਬਰ

Tuesday, Jun 23, 2026 - 12:27 PM (IST)

ਮੁਲਾਜ਼ਮਾਂ ਦੀਆਂ ਤਨਖ਼ਾਹਾਂ ਨੂੰ ਲੈ ਕੇ ਪਿਆ ਵੱਡਾ ਪੰਗਾ, ਪੜ੍ਹੋ ਕੀ ਹੈ ਪੂਰੀ ਖ਼ਬਰ

ਚੰਡੀਗੜ੍ਹ (ਸ਼ੀਨਾ) : ਇੱਥੇ ਸਰਕਾਰੀ ਕਾਲਜ ਫਾਰ ਗਰਲਜ਼ ਸੈਕਟਰ-42 ’ਚ ਮੁਲਾਜ਼ਮਾਂ ਨੂੰ ਸਮੇਂ ਸਿਰ ਤਨਖ਼ਾਹਾਂ ਨਾ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ। ਮੁਲਾਜ਼ਮਾਂ ਅਨੁਸਾਰ ਕੁੱਝ ਨੂੰ 2 ਮਹੀਨਿਆਂ ਅਤੇ ਕੁੱਝ ਨੂੰ 3 ਮਹੀਨਿਆਂ ਤੋਂ ਤਨਖ਼ਾਹਾਂ ਨਹੀਂ ਮਿਲੀਆਂ, ਜਿਸ ਨਾਲ ਵਿੱਤੀ ਸੰਕਟ ਪੈਦਾ ਹੋ ਗਿਆ ਹੈ। ਮੁਲਾਜ਼ਮਾਂ ਨੇ ਕਿਹਾ ਕਿ ਸਮੇਂ ’ਤੇ ਕੰਮ ਕਰਕੇ ਡਿਊਟੀਆਂ ’ਚ ਪੂਰੇ ਘੰਟੇ ਲਗਾਉਣ ਦੇ ਬਾਵਜੂਦ ਤਨਖ਼ਾਹਾਂ ’ਚ ਲਗਾਤਾਰ ਦੇਰੀ ਹੋ ਰਹੀ ਹੈ। ਇਸ ਨਾਲ ਉਨ੍ਹਾਂ ਦੇ ਰੋਜ਼ਾਨਾ ਖ਼ਰਚੇ ਪ੍ਰਭਾਵਿਤ ਹੋ ਰਹੇ ਹਨ।

ਇਹ ਵੀ ਪੜ੍ਹੋ : ਪੰਜਾਬ : ਦੋਪਹੀਆ ਵਾਹਨ ਖ਼ਰੀਦਣ ਤੇ ਵੇਚਣ ਵਾਲਿਆਂ ਲਈ ਜ਼ਰੂਰੀ ਖ਼ਬਰ, ਡੀਲਰਾਂ ਨੇ 25 ਤੋਂ 28 ਜੂਨ ਤੱਕ...

ਬੱਚਿਆਂ ਦੀਆਂ ਫ਼ੀਸਾਂ, ਬਿਜਲੀ ਅਤੇ ਪਾਣੀ ਦੇ ਬਿੱਲ, ਕਿਰਾਇਆ ਤੇ ਹੋਰ ਜ਼ਰੂਰੀ ਖ਼ਰਚੇ ਪੂਰੇ ਕਰਨਾ ਮੁਸ਼ਕਲ ਹੋ ਗਿਆ ਹੈ। ਬਹੁਤ ਸਾਰੇ ਮੁਲਾਜ਼ਮ ਘਰ ਚਲਾਉਣ ਲਈ ਪੈਸੇ ਉਧਾਰ ਵੀ ਲੈ ਰਹੇ ਹਨ। ਮੁਲਾਜ਼ਮਾਂ ਦਾ ਕਹਿਣਾ ਹੈ ਕਿ ਕਾਲਜ ਪ੍ਰਸ਼ਾਸਨ ਅਤੇ ਸਬੰਧਿਤ ਅਧਿਕਾਰੀਆਂ ਨੂੰ ਇਸ ਮੁੱਦੇ ਬਾਰੇ ਕਈ ਵਾਰ ਸੂਚਿਤ ਕੀਤਾ ਗਿਆ ਹੈ, ਪਰ ਕੋਈ ਠੋਸ ਹੱਲ ਨਹੀਂ ਨਿਕਲਿਆ ਹੈ। ਵਾਰ-ਵਾਰ ਸ਼ਿਕਾਇਤਾਂ ਕਰਨ ਦੇ ਬਾਵਜੂਦ ਕੋਈ ਹੱਲ ਨਹੀਂ ਹੋਇਆ।

ਇਹ ਵੀ ਪੜ੍ਹੋ : ਪੰਜਾਬ : ਗੈਸ ਸਿਲੰਡਰਾਂ ਨੂੰ ਲੈ ਕੇ ਵੱਡੀ ਚਿਤਾਵਨੀ ਜਾਰੀ, ਖ਼ਪਤਕਾਰ ਹੋ ਜਾਣ ਅਲਰਟ! ਬੇਹੱਦ ਸਾਵਧਾਨ ਰਹਿਣ ਦੀ ਲੋੜ
ਤਨਖ਼ਾਹਾਂ ਜਾਰੀ ਕਰਨ ’ਚ ਦੇਰੀ ਨਾ ਕਰਨ ਦੀ ਮੰਗ
ਮੁਲਾਜ਼ਮਾਂ ਨੇ ਪੰਜਾਬ ਦੇ ਰਾਜਪਾਲ ਅਤੇ ਯੂ. ਟੀ. ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੂੰ ਵੀ ਲਿਖਤੀ ਸ਼ਿਕਾਇਤ ਭੇਜੀ ਹੈ। ਸ਼ਿਕਾਇਤ ’ਚ ਬਕਾਇਆ ਤਨਖ਼ਾਹਾਂ ਜਾਰੀ ਕਰਨ ਤੇ ਸਮੱਸਿਆ ਦੇ ਜਲਦੀ ਹੱਲ ਦੀ ਮੰਗ ਕੀਤੀ ਗਈ ਹੈ। ਮੁਲਾਜ਼ਮਾਂ ਨੇ ਕਿਹਾ ਕਿ ਜਦੋਂ ਕਿ ਪ੍ਰਸ਼ਾਸਨ ਸਮੇਂ ਸਿਰ ਤਨਖ਼ਾਹਾਂ ਦੇਣ ਦਾ ਦਾਅਵਾ ਕਰਦਾ ਹੈ, ਕਾਲਜ ਮੁਲਾਜ਼ਮ ਮਹੀਨਿਆਂ ਤੋਂ ਉਡੀਕ ਕਰ ਰਹੇ ਹਨ ਪਰ ਹਲੇ ਵੀ ਕੋਈ ਹੱਲ ਨਹੀਂ ਨਿਕਲਿਆ ਹੈ। ਉਨ੍ਹਾਂ ਮੰਗ ਕੀਤੀ ਹੈ ਕਿ ਬਕਾਇਆ ਤਨਖ਼ਾਹਾਂ ਤੁਰੰਤ ਜਾਰੀ ਕੀਤੀਆਂ ਜਾਣ ਤੇ ਇਹ ਯਕੀਨੀ ਬਣਾਉਣ ਲਈ ਠੋਸ ਪ੍ਰਬੰਧ ਕੀਤੇ ਜਾਣ ਕਿ ਭਵਿੱਖ ’ਚ ਤਨਖ਼ਾਹਾਂ ’ਚ ਦੇਰੀ ਨਾ ਹੋਵੇ। ਇਸ ਦੇ ਲਈ ਉਹ ਪ੍ਰਦਰਸ਼ਨ ਹੋਰ ਵਧਾ ਸਕਦੇ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e


 


author

Babita

Content Editor

Related News