ਜੀ-20 ਸਿਖਰ ਸੰਮੇਲਨ ਦੀਆਂ ਤਿਆਰੀਆਂ ਸ਼ੁਰੂ, ਹੈਰੀਟੇਜ ਸਟਰੀਟ ਨੂੰ ਦਿੱਤੀ ਜਾਵੇਗੀ ਨਵੀਂ ਦਿੱਖ

Thursday, Dec 08, 2022 - 03:17 AM (IST)

ਜੀ-20 ਸਿਖਰ ਸੰਮੇਲਨ ਦੀਆਂ ਤਿਆਰੀਆਂ ਸ਼ੁਰੂ, ਹੈਰੀਟੇਜ ਸਟਰੀਟ ਨੂੰ ਦਿੱਤੀ ਜਾਵੇਗੀ ਨਵੀਂ ਦਿੱਖ

ਅੰਮ੍ਰਿਤਸਰ : ਮਾਰਚ 2023 ਵਿਚ ਅੰਮ੍ਰਿਤਸਰ ਵਿਖੇ ਹੋਣ ਵਾਲੇ ਜੀ-20 ਸਿਖਰ ਸੰਮੇਲਨ ਦੀਆਂ ਤਿਆਰੀਆਂ ਸ਼ੁਰੂ ਹੋ ਚੁੱਕੀਆਂ ਹਨ। ਇਸ ਜੀ-20 ਸ਼ਿਖਰ ਸੰਮੇਲਨ ਵਿਚ 102 ਦੇ ਕਰੀਬ ਮੈਂਬਰਾਂ ਦਾ ਵਫ਼ਦ ਅੰਮ੍ਰਿਤਸਰ ਵਿਖੇ ਆਵੇਗਾ ਅਤੇ ਉਨ੍ਹਾਂ ਦੇ ਰਹਿਣ-ਸਹਿਣ ਵਾਲੇ ਅਸਥਾਨਾਂ ਵਿਖੇ ਮੈਡੀਕਲ ਟੀਮਾਂ ਵੀ ਤਾਇਨਾਤ ਕੀਤੀਆਂ ਜਾਣਗੀਆਂ।

ਇਹ ਖ਼ਬਰ ਵੀ ਪੜ੍ਹੋ - ਆਪਸ ’ਚ ਉਲਝੇ ਪੰਜਾਬ ਪੁਲਸ ਦੇ ਜਵਾਨ, ਇਕ ਨੇ ਪਾੜੀ ਵਰਦੀ ਤਾਂ ਦੂਜੇ ਨੇ ਵਰ੍ਹਾਏ ਡੰਡੇ, ਦੇਖੋ ਵੀਡੀਓ

PunjabKesari

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਨੇ ਦੱਸਿਆ ਕਿ ਜੀ-20 ਸਿਖਰ ਸੰਮੇਲਨ ਤਹਿਤ ਹੈਰੀਟੇਜ ਸਟਰੀਟ ਜੋ ਕਿ 2016 ਵਿਚ ਬਣੀ ਸੀ ਨੂੰ ਨਵਾਂ ਰੂਪ ਦਿੱਤਾ ਜਾ ਰਿਹਾ ਹੈ ਅਤੇ ਸਾਰੀਆਂ ਇਮਾਰਤਾਂ ਨੂੰ ਨਵੇਂ ਸਿਰਿਓਂ ਰੰਗ ਰੋਗਨ ਕੀਤਾ ਜਾ ਰਿਹਾ ਹੈ। ਇਹ ਸਾਰਾ ਕੰਮ ਕੁਝ ਹੀ ਦਿਨਾਂ ਵਿਚ ਮੁਕੰਮਲ ਕਰ ਲਿਆ ਜਾਵੇਗਾ ਅਤੇ ਅੰਮ੍ਰਿਤਸਰ ਦੇ ਸੁੰਦਰੀਕਰਨ ਕਰਨ ਲਈ ਵਿਕਾਸ ਕੰਮ ਅਵੱਲ ਦਰਜੇ ਦੇ ਹੋਣਗੇ।

ਇਹ ਖ਼ਬਰ ਵੀ ਪੜ੍ਹੋ - ਪਤਨੀ ਵੱਲੋਂ ਭੇਜੇ ਵੀਜ਼ੇ ’ਤੇ ਕੈਨੇਡਾ ਪੁੱਜੇ ਪਤੀ ਨੂੰ ਭੁੱਲੇ ਰਿਸ਼ਤੇ, ਸਹੁਰਾ ਪਰਿਵਾਰ ਵੀ ਟੱਪਿਆ ਬੇਸ਼ਰਮੀ ਦੀਆਂ ਹੱਦਾਂ

PunjabKesari

ਸੂਦਨ ਨੇ ਦੱਸਿਆ ਕਿ ਜੀ-20 ਸਿਖਰ ਸੰਮੇਲਨ ਦੀ ਮਹੱਤਤਾ ਨੂੰ ਵੇਖਦਿਆਂ ਬਣਾਈਆਂ ਗਈਆਂ ਸਬ ਕਮੇਟੀਆਂ ਵੱਲੋਂ ਆਪਣੇ ਅਧੀਨ ਪੈਂਦੇ ਕੰਮਾਂ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ ਅਤੇ 15 ਫਰਵਰੀ ਤੱਕ ਵਿਕਾਸ ਦੇ ਸਾਰੇ ਕਾਰਜ ਮੁਕੰਮਲ ਹੋ ਜਾਣਗੇ।

PunjabKesari

ਇਹ ਖ਼ਬਰ ਵੀ ਪੜ੍ਹੋ - ਰੋਜ਼ੀ-ਰੋਟੀ ਦੀ ਭਾਲ 'ਚ ਸਾਊਦੀ ਅਰਬ ਗਏ ਨੌਜਵਾਨ ਦੀ ਪਰਤੀ ਲਾਸ਼, ਪਰਿਵਾਰ ਦਾ ਰੋ-ਰੋ ਕੇ ਹੋਇਆ ਬੁਰਾ ਹਾਲ

ਉਨ੍ਹਾਂ ਦੱਸਿਆ ਕਿ ਅੰਮ੍ਰਿਤਸਰ ਜ਼ਿਲ੍ਹੇ ਲਈ ਬੜੀ ਮਾਣ ਵਾਲੀ ਗੱਲ ਹੈ ਕਿ ਜੀ-20 ਸਿਖਰ ਸੰਮੇਲਨ ਲਈ ਚੁਣਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਜਿਸ ਵਿਚ ਵਿਸ਼ਵ ਭਰ ਦੇ ਪ੍ਰਮੁੱਖ ਦੇਸ਼ਾਂ ਦੇ ਨੁਮਾਇੰਦੇ ਸ਼ਾਮਲ ਹੋਣਗੇ ਅਤੇ ਸਿਖਿਆ, ਕਿਰਤ ਅਤੇ ਹੋਰ ਅਹਿਮ  ਮੁੱਦਿਆਂ ਤੇ ਚਰਚਾ ਕਰਨਗੇ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

Anmol Tagra

Content Editor

Related News