ਚਰਸ ਤੇ ਹੈਰੋਇਨ ਦੇ ਧੰਦੇਬਾਜ਼ ਕਾਬੂ

Sunday, Sep 17, 2017 - 06:42 AM (IST)

ਚਰਸ ਤੇ ਹੈਰੋਇਨ ਦੇ ਧੰਦੇਬਾਜ਼ ਕਾਬੂ

ਅੰਮ੍ਰਿਤਸਰ,   (ਜ.ਬ.)-  ਸੀ.ਆਈ.ਏ. ਸਟਾਫ ਦੀ ਪੁਲਸ ਨੇ ਨਸ਼ੀਲੇ ਪਦਾਰਥਾਂ ਦੇ ਦੋ ਧੰਦੇਬਾਜ਼ਾਂ ਨੂੰ ਕਾਬੂ ਕਰ ਲਿਆ ਹੈ। ਏ.ਐੱਸ.ਆਈ. ਤਜਿੰਦਰ ਸਿੰਘ, ਏ. ਐੱਸ. ਆਈ. ਬਲਵਿੰਦਰ ਸਿੰਘ ਦੀ ਟੀਮ ਨੇ ਗੁਰੂ ਕੀ ਵਡਾਲੀ ਖੇਤਰ ਵਿਚ ਕੀਤੀ ਨਾਕਾਬੰਦੀ ਦੌਰਾਨ ਇਕ ਚਰਸ ਸਮੱਗਲਰ ਨੂੰ ਕਾਬੂ ਕਰ ਲਿਆ । ਗ੍ਰਿਫਤਾਰ ਕੀਤੇ ਗਏ ਮੁਲਜ਼ਮ ਲੱਭਾ ਸਿੰਘ ਪੁੱਤਰ ਲੇਟ ਸਵਰਨ ਸਿੰਘ ਵਾਸੀ ਗੁਰੂ ਕੀ ਵਡਾਲੀ ਕੋਲੋਂ 500 ਗ੍ਰਾਮ ਚਰਸ ਬਰਾਮਦ ਕਰ ਕੇ ਪੁਲਸ ਵੱਲੋਂ ਥਾਣਾ ਛੇਹਰਟਾ ਵਿਖੇ ਮਾਮਲਾ ਦਰਜ ਕਰ ਲਿਆ। ਇਸੇ ਤਰ੍ਹਾਂ ਐੱਸ.ਆਈ. ਪਰਮਿੰਦਰ ਸਿੰਘ ਦੀ ਟੀਮ ਨੇ ਸਾਢੇ ਤਿੰਨ ਗ੍ਰਾਮ ਹੈਰੋਇਨ ਸਮੇਤ ਮੁਲਜ਼ਮ ਹਰਦੀਪ ਸਿੰਘ ਪੁੱਤਰ ਰਤਨ ਸਿੰਘ ਵਾਸੀ ਨੰਦਾ ਕਾਲੋਨੀ ਮੋਹਕਮ ਨੂੰ ਗ੍ਰਿਫਤਾਰ ਕਰਕੇ ਥਾਣਾ ਰਾਮ ਬਾਗ ਵਿਖੇ ਮਾਮਲਾ ਦਰਜ ਕਰ ਲਿਆ। 


Related News