5 ਕਰੋੜ 25 ਲੱਖ ਦੀ ਹੈਰੋਇਨ ਸਣੇ 2 ਤਸਕਰ ਕਾਬੂ
Tuesday, Mar 12, 2019 - 05:56 PM (IST)

ਫਿਰੋਜ਼ਪੁਰ (ਕੁਮਾਰ) - ਫਿਰੋਜ਼ਪੁਰ ਭਾਰਤ-ਪਾਕਿ ਕੌਮਾਂਤਰੀ ਸਰਹੱਦ ਤੋਂ ਬੀ.ਐੱਸ.ਐੱਫ. ਦੀ 26 ਬਟਾਲੀਅਨ ਨੇ ਇਕ ਕਿਲੋ 60 ਗ੍ਰਾਮ ਹੈਰੋਇਨ ਸਣੇ 2 ਤਸਕਰਾਂ ਨੂੰ ਕਾਬੂ ਕਰਨ 'ਚ ਸਫਲਤਾ ਹਾਸਲ ਕੀਤੀ ਹੈ। ਦੱਸ ਦੇਈਏ ਕਿ ਬਰਾਮਦ ਹੋਈ ਹੈਰੋਇਨ ਦੀ ਕੌਮਾਂਤਰੀ ਬਾਜ਼ਾਰ 'ਚ ਕੀਮਤ 5 ਕਰੋੜ 25 ਲੱਖ ਰੁਪਏ ਦੱਸੀ ਜਾ ਰਹੀ ਹੈ। ਮਿਲੀ ਜਾਣਕਾਰੀ ਅਨੁਸਾਰ ਪਾਕਿ ਤਸਕਰਾਂ ਤੋਂ ਮੰਗਵਾਈ ਗਈ ਹੈਰੋਇਨ ਬੀ. ਐੱਸ. ਐੱਫ. ਦੇ ਜਵਾਨਾਂ ਨੇ ਫਿਰੋਜ਼ਪੁਰ ਭਾਰਤ-ਪਾਕਿ ਸਰਹੱਦ 'ਤੇ ਸਥਿਤ ਚੌਕੀ ਮੰਬੋ ਦੇ ਇਲਾਕੇ ਤੋਂ ਬਰਾਮਦ ਕੀਤੀ ਹੈ। ਸਰਹੱਦ ਤੋਂ ਕਾਬੂ ਕੀਤੇ ਗਏ ਦੋਵਾਂ ਤਸਕਰਾਂ ਤੋਂ ਜਵਾਨਾਂ ਵਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।