ਹੈਰੋਇਨ ਤੇ ਨਸ਼ੇ ਵਾਲੀਆਂ ਗੋਲੀਆਂ ਸਣੇ 5 ਗ੍ਰਿਫਤਾਰ

Tuesday, Oct 01, 2019 - 10:42 PM (IST)

ਹੈਰੋਇਨ ਤੇ ਨਸ਼ੇ ਵਾਲੀਆਂ ਗੋਲੀਆਂ ਸਣੇ 5 ਗ੍ਰਿਫਤਾਰ

ਬਠਿੰਡਾ,(ਸੁਖਵਿੰਦਰ): ਪੁਲਸ ਨੇ ਵੱਖ-ਵੱਖ ਥਾਵਾਂ ਤੋਂ ਹੈਰੋਇਨ ਤੇ ਨਸ਼ੇ ਵਾਲੀਆਂ ਗੋਲੀਆਂ ਬਰਾਮਦ ਕਰ ਕੇ 5 ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਥਾਣਾ ਥਰਮਲ ਪੁਲਸ ਨੂੰ ਸੂਚਨਾ ਮਿਲੀ ਸੀ ਕਿ ਟਰਾਂਸਪੋਰਟ ਨਗਰ 'ਚ ਕੁਝ ਵਿਅਕਤੀ ਨਸ਼ੇ ਵਾਲੇ ਪਦਾਰਥ ਲੈ ਕੇ ਘੁੰਮ ਰਹੇ ਹਨ। ਸੂਚਨਾ ਦੇ ਆਧਾਰ 'ਤੇ ਪੁਲਸ ਵੱਲੋਂ ਟਰਾਂਸਪੋਰਟ ਨਗਰ 'ਚ ਛਾਪੇਮਾਰੀ ਕੀਤੀ ਗਈ। ਇਸ ਦੌਰਾਨ ਪੁਲਸ ਨੇ ਨਰੇਸ਼ ਕੁਮਾਰ ਵਾਸੀ ਜੈਤੋ ਮੰਡੀ ਨੂੰ ਗ੍ਰਿਫਤਾਰ ਕਰ ਕੇ ਉਸ ਕੋਲੋਂ 23 ਗ੍ਰਾਮ ਹੈਰੋਇਨ ਬਰਾਮਦ ਕੀਤੀ। ਓਧਰ ਕੋਤਵਾਲੀ ਪੁਲਸ ਨੇ ਗਸ਼ਤ ਦੌਰਾਨ ਦੇਸਰਾਜ ਸਕੂਲ ਨਜ਼ਦੀਕ ਮੋਟਰਸਾਈਕਲ ਸਵਾਰ ਬਲਜਿੰਦਰ ਸਿੰਘ ਤੇ ਜਗਮੇਲ ਸਿੰਘ ਵਾਸੀ ਬਠਿੰਡਾ ਨੂੰ ਸ਼ੱਕ ਦੇ ਆਧਾਰ 'ਤੇ ਰੋਕਿਆ। ਤਲਾਸ਼ੀ ਦੌਰਾਨ ਪੁਲਸ ਨੇ ਮੁਲਜ਼ਮਾਂ ਨੂੰ 14 ਸ਼ੀਸ਼ੀਆਂ ਵਿਨਕਰੈਸ ਤੇ 140 ਨਸ਼ੇ ਵਾਲੀਆਂ ਗੋਲੀਆਂ ਸਣੇ ਕੇ ਗ੍ਰਿਫਤਾਰ ਕਰ ਲਿਆ। ਸਿਵਲ ਲਾਈਨ ਪੁਲਸ ਨੇ ਮਾਡਲ ਟਾਊਨ ਫੇਸ 1 ਨਜ਼ਦੀਕ ਇਕ ਬੋਲੈਰੋ ਗੱਡੀ ਨੂੰ ਸ਼ੱਕ ਦੇ ਆਧਾਰ 'ਤੇ ਰੋਕਿਆ। ਤਲਾਸ਼ੀ ਦੌਰਾਨ ਪੁਲਸ ਨੇ ਗੱਡੀ 'ਚੋਂ 1500 ਨਸ਼ੇ ਵਾਲੀਆਂ ਗੋਲੀਆਂ ਬਰਾਮਦ ਕੀਤੀਆਂ। ਪੁਲਸ ਨੇ ਕਾਰ ਸਵਾਰ ਗਗਨਜੋਤ ਸਿੰਘ ਤੇ ਰੋਸ਼ਨ ਲਾਲ ਵਾਸੀ ਬਠਿੰਡਾ ਨੂੰ ਗ੍ਰਿਫਤਾਰ ਕੀਤਾ ਹੈ। ਪੁਲਸ ਨੇ ਉਕਤ ਮੁਲਜ਼ਮਾਂ ਖਿਲਾਫ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


Related News