ਬਰਨਾਲਾ : ਪੁਲਸ ਵਲੋਂ ਲਗਭਗ 40 ਕਰੋੜ ਰੁਪਏ ਤੋਂ ਵੱਧ ਦੀ ਹੈਰੋਇਨ ਬਰਾਮਦ

Friday, May 22, 2020 - 06:27 PM (IST)

ਬਰਨਾਲਾ : ਪੁਲਸ ਵਲੋਂ ਲਗਭਗ 40 ਕਰੋੜ ਰੁਪਏ ਤੋਂ ਵੱਧ ਦੀ ਹੈਰੋਇਨ ਬਰਾਮਦ

ਬਰਨਾਲਾ (ਵਿਵੇਕ) : ਬਰਨਾਲਾ ਪੁਲਸ ਵਲੋਂ ਲਗਭਗ 40 ਕਰੋੜ ਰੁਪਏ ਤੋਂ ਵੱਧ ਦੀ ਹੈਰੋਇਨ ਬਰਾਮਦ ਕੀਤੀ ਗਈ ਹੈ। ਬਰਨਾਲਾ ਪੁਲਸ ਵਲੋਂ ਇਕ ਗੁਪਤਾ ਸੂਚਨਾ ਦੇ ਆਧਾਰ 'ਤੇ ਬਾਰਡਰ ਇਲਾਕੇ ਤੋਂ ਇਹ ਹੈਰੋਇਨ ਬਰਾਮਦ ਕੀਤੀ ਗਈ ਹੈ। ਬਰਨਾਲਾ ਦੇ ਐੱਸ. ਐੱਸ. ਪੀ. ਸੰਦੀਪ ਗੋਇਲ ਨੇ ਪ੍ਰੈੱਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬਰਨਾਲਾ ਪੁਲਸ ਵਲੋਂ 8 ਕਿੱਲੋ 290 ਗ੍ਰਾਮ ਹੈਰੋਇਨ ਫਿਰੋਜ਼ਪੁਰ ਜ਼ਿਲ੍ਹੇ ਦੇ ਬਾਰਡਰ ਇਲਾਕੇ ਬਾੜੇਕੇ 'ਚੋਂ ਬਰਾਮਦ ਕੀਤੀ ਹੈ। 

ਇਹ ਵੀ ਪੜ੍ਹੋ : ਪੰਜਾਬ ਸਰਕਾਰ ਵਲੋਂ ਪ੍ਰਸ਼ਾਸਨੀ ਪੱਧਰ 'ਤੇ ਵੱਡਾ ਫੇਰਬਦਲ 

ਇਸ ਤੋਂ ਇਲਾਵਾ 15 ਜਿੰਦਾ ਪਾਕਿਸਤਾਨੀ ਕਾਰਤੂਸ ਵੀ ਬਰਾਮਦ ਕੀਤੇ ਗਏ ਹਨ। ਮਿਲੀ ਜਾਣਕਾਰੀ ਮੁਤਾਬਕ ਪਾਕਿਸਤਾਨੀ ਤਸਕਰਾਂ ਵਲੋਂ ਇਹ ਹੈਰੋਇਨ ਪੰਜਾਬ ਵਿਚ ਸਪਲਾਈ ਕੀਤੀ ਜਾਣੀ ਸੀ।

ਇਹ ਵੀ ਪੜ੍ਹੋ : ਕੋਰੋਨਾ ਦੀ ਆਫ਼ਤ ਅਜੇ ਠੱਲ੍ਹੀ ਨਹੀਂ, ਪੰਜਾਬ ਦੇ ਸਰਹੱਦੀ ਇਲਾਕਿਆਂ 'ਤੇ ਮੰਡਰਾਇਆ ਇਕ ਹੋਰ ਖਤਰਾ 


author

Gurminder Singh

Content Editor

Related News