ਇਕ ਕਰੋੜ 10 ਲੱਖ ਦੀ ਹੈਰੋਇਨ ਸਮੇਤ ਟਰੱਕ ਡਰਾਈਵਰ ਗ੍ਰਿਫਤਾਰ

Monday, Jan 06, 2020 - 07:29 PM (IST)

ਇਕ ਕਰੋੜ 10 ਲੱਖ ਦੀ ਹੈਰੋਇਨ ਸਮੇਤ ਟਰੱਕ ਡਰਾਈਵਰ ਗ੍ਰਿਫਤਾਰ

ਲੁਧਿਆਣਾ,(ਅਨਿਲ) : ਸਪੈਸ਼ਲ ਟਾਸਕ ਫੋਰਸ ਦੀ ਲੁਧਿਆਣਾ ਟੀਮ ਨੇ ਨਸ਼ਾ ਤਸਕਰਾਂ ਖਿਲਾਫ ਚਲਾਈ ਮੁਹਿੰਮ ਤਹਿਤ ਇਕ ਵੱਡੀ ਸਫਲਤਾ ਹਾਸਲ ਕਰਦੇ ਹੋਏ ਇਕ ਟਰੱਕ ਡਰਾਈਵਰ ਨੂੰ ਇਕ ਕਰੋੜ 10 ਲੱਖ ਦੀ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ। ਜਿਸ ਸਬੰਧੀ ਅੱਜ ਐਸ. ਟੀ. ਐਫ. ਲੁਧਿਆਣਾ ਫਿਰੋਜ਼ਪੁਰ ਰੇਂਜ ਦੇ ਇੰਚਾਰਜ ਹਰਬੰਸ ਸਿੰਘ ਰਹਿਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੁਲਸ ਨੂੰ ਮੁਖਬਰ ਖਾਸ ਨੇ ਸੂਚਨਾ ਦਿੱਤੀ ਸੀ ਕਿ ਸੰਜੇ ਗਾਂਧੀ ਕਾਲੋਨੀ ਨੇੜੇ ਇਕ ਨਸ਼ਾ ਤਸਕਰ ਆਪਣੇ ਗਾਹਕਾਂ ਨੂੰ ਹੈਰੋਇਨ ਵੇਚ ਰਿਹਾ ਹੈ। ਜਿਸ 'ਤੇ ਪੁਲਸ ਨੇ ਸਖ਼ਤ ਕਾਰਵਾਈ ਕਰਦੇ ਹੋਏ ਮੌਕੇ 'ਤੇ ਸਪੈਸ਼ਲ ਚੈਕਿੰਗ ਦੌਰਾਨ ਇਕ ਵਿਅਕਤੀ ਨੂੰ ਸ਼ੱਕ ਦੇ ਆਧਾਰ 'ਤੇ ਚੈਕਿੰਗ ਲਈ ਰੋਕਿਆ, ਜਦ ਉਕਤ ਵਿਅਕਤੀ ਦੀ ਪੁਲਸ ਵਲੋਂ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ 212 ਗ੍ਰਾਮ ਹੈਰੋਇਨ, ਇਕ ਇਲੈਕਟ੍ਰਾਨਿਕ ਕਾਂਟਾ ਤੇ 45 ਖਾਲੀ ਲਿਫਾਫੇ ਬਰਾਮਦ ਕੀਤੇ ਗਏ।

ਬਰਾਮਦ ਕੀਤੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਮਾਰਕਿਟ 'ਚ ਇਕ ਕਰੋੜ 10 ਲੱਖ ਦੇ ਕਰੀਬ ਕੀਮਤ ਆਂਕੀ ਜਾ ਰਹੀ ਹੈ। ਪੁਲਸ ਨੇ ਤੁਰੰਤ ਉਕਤ ਵਿਅਕਤੀ ਨੂੰ ਗ੍ਰਿਫਤਾਰ ਕਰਕੇ ਉਸ ਦੀ ਪਛਾਣ ਅਜੇ ਕੁਮਾਰ (23) ਪੁੱਤਰ ਜਸਪਾਲ ਵਾਸੀ ਸੰਜੇ ਗਾਂਧੀ ਕਾਲੋਨੀ ਦੇ ਰੂਪ 'ਚ ਕੀਤੀ ਹੈ। ਪੁਲਸ ਨੇ ਦੋਸ਼ੀ ਖਿਲਾਫ ਮੋਹਾਲੀ ਐਸ. ਟੀ. ਐਫ. ਪੁਲਸ ਥਾਣੇ 'ਚ ਐਨ. ਡੀ. ਪੀ. ਐਸ. ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।


Related News