ਹੈਰੋਇਨ, ਨਸ਼ੀਲੀਆਂ ਗੋਲੀਆਂ ਤੇ ਸ਼ਰਾਬ ਸਮੇਤ 6 ਕਾਬੂ

Sunday, Dec 24, 2017 - 05:58 PM (IST)

ਹੈਰੋਇਨ, ਨਸ਼ੀਲੀਆਂ ਗੋਲੀਆਂ ਤੇ ਸ਼ਰਾਬ ਸਮੇਤ 6 ਕਾਬੂ


ਮੋਗਾ (ਆਜ਼ਾਦ) - ਪੁਲਸ ਪਾਰਟੀ ਨੇ ਪਿੰਡ ਲੰਡੇਕੇ ਕੋਲੋਂ ਸ਼ੱਕ ਦੇ ਆਧਾਰ 'ਤੇ ਅਵਤਾਰ ਸਿੰਘ ਉਰਫ ਲਾਡੀ ਨੂੰ ਕਾਬੂ ਕਰ ਕੇ 5 ਗ੍ਰਾਮ ਹੈਰੋਇਨ ਬਰਾਮਦ ਕੀਤੀ। ਉਕਤ ਮਾਮਲੇ 'ਚ ਜਾਂਚ ਤੋਂ ਬਾਅਦ ਤਰਸੇਮ ਸਿੰਘ ਉਰਫ ਸੋਨੀ ਨਿਵਾਸੀ ਪਿੰਡ ਕੋਟ ਸਦਰ ਖਾਂ ਨੂੰ ਨਾਮਜ਼ਦ ਕੀਤਾ ਗਿਆ, ਜੋ ਪੁਲਸ ਦੇ ਕਾਬੂ ਨਹੀਂ ਆ ਸਕਿਆ। 
ਥਾਣਾ ਅਜੀਤਵਾਲ ਦੇ ਮੁੱਖ ਅਫਸਰ ਇੰਸਪੈਕਟਰ ਜਸਵੰਤ ਸਿੰਘ ਨੇ ਪਿੰਡ ਚੂਹੜਚੱਕ ਕੋਲੋਂ ਮੋਟਰਸਾਈਕਲ ਸਵਾਰ ਬੇਅੰਤ ਸਿੰਘ ਅਤੇ ਛਿੰਦਰ ਸਿੰਘ ਨੂੰ ਕਾਬੂ ਕਰ ਕੇ 140 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ। ਥਾਣਾ ਕੋਟ ਈਸੇ ਖਾਂ ਦੇ ਸਹਾਇਕ ਥਾਣੇਦਾਰ ਮੁਖਇੰਦਰ ਸਿੰਘ ਨੇ ਗਸ਼ਤ ਦੌਰਾਨ ਪਿੰਡ ਲੋਂਗੀਵਿੰਡ ਕੋਲੋਂ ਕੁਲਵੰਤ ਸਿੰਘ ਨਿਵਾਸੀ ਪਿੰਡ ਵਰਿਆਂ ਮੱਖੂ ਨੂੰ ਕਾਬੂ ਕਰ ਕੇ ਪੰਜ ਗ੍ਰਾਮ ਹੈਰੋਇਨ ਬਰਾਮਦ ਕੀਤੀ। 
ਬਾਘਾਪੁਰਾਣਾ ਦੇ ਸਹਾਇਕ ਥਾਣੇਦਾਰ ਗੁਰਮੀਤ ਸਿੰਘ ਨੇ ਪੁਲਸ ਪਾਰਟੀ ਨਾਲ ਗਸ਼ਤ ਦੌਰਾਨ ਪਿੰਡ ਰਾਜੇਆਣਾ ਕੋਲ ਅਮਨਦੀਪ ਸਿੰਘ ਉਰਫ ਦੀਪਾ ਨਿਵਾਸੀ ਪਿੰਡ ਸੁਖਾਨੰਦ ਨੂੰ ਕਾਬੂ ਕਰ ਕੇ 20 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਕੀਤਾ। ਥਾਣਾ ਧਰਮਕੋਟ ਦੇ ਹੌਲਦਾਰ ਜਰਨੈਲ ਸਿੰਘ ਨੇ ਪੁਲਸ ਪਾਰਟੀ ਸਮੇਤ ਗਸ਼ਤ ਦੌਰਾਨ ਪਿੰਡ ਕਿਸ਼ਨਪੁਰਾ ਖੁਰਦ (ਦਾਨੂਵਾਲਾ) ਕੋਲ ਜੰਟਾ ਸਿੰਘ ਨਿਵਾਸੀ ਕਿਸ਼ਨਪੁਰਾ ਕਲਾਂ ਨੂੰ ਕਾਬੂ ਕਰ ਕੇ 50 ਬੋਤਲਾਂ ਨਾਜਾਇਜ਼ ਸ਼ਰਾਬ ਦੀਆਂ ਬਰਾਮਦ ਕੀਤੀਆਂ। ਸਾਰੇ ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ।


Related News