ਹੈਰੋਇਨ ਅਤੇ ਡਰੱਗ ਮਨੀ ਸਮੇਤ ਦੋ ਮੁਲਜ਼ਮ ਗ੍ਰਿਫ਼ਤਾਰ

Monday, Oct 12, 2026 - 06:03 PM (IST)

ਹੈਰੋਇਨ ਅਤੇ ਡਰੱਗ ਮਨੀ ਸਮੇਤ ਦੋ ਮੁਲਜ਼ਮ ਗ੍ਰਿਫ਼ਤਾਰ

ਪੱਟੀ (ਸੋਢੀ) : ਪੱਟੀ ਪੁਲਸ ਨੇ ਦੋ ਵਿਅਕਤੀਆਂ ਨੂੰ 14 ਗ੍ਰਾਮ ਹੈਰੋਇਨ ਅਤੇ 1200 ਰੁਪਏ ਦੀ ਭਾਰਤੀ ਕਰੰਸੀ ਸਮੇਤ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ। ਪੁਲਸ ਨੇ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਡੀ.ਐੱਸ.ਪੀ ਪੱਟੀ ਰਵੀ ਸ਼ੇਰ ਸਿੰਘ ਨੇ ਦੱਸਿਆ ਕਿ ਨਸ਼ਾ ਤਸਕਰੀ ਨੂੰ ਰੋਕਣ ਲਈ ਪੁਲਸ ਵੱਲੋਂ ਲਗਾਤਾਰ ਗਸ਼ਤ ਅਤੇ ਜਾਂਚ ਕੀਤੀ ਜਾ ਰਹੀ ਹੈ। ਇਸੇ ਤਹਿਤ ਥਾਣਾ ਸਦਰ ਪੱਟੀ ਦੇ ਏ.ਐੱਸ.ਆਈ ਕੇ.ਪੀ ਸਿੰਘ ਅਤੇ ਏ.ਐੱਸ.ਆਈ ਗੁਰਪਾਲ ਸਿੰਘ ਨੇ ਗਸ਼ਤ ਦੌਰਾਨ ਪਿੰਡ ਪੂਨੀਆਂ ਅਤੇ ਪਿੰਡ ਸਭਰਾ ਵਿਖੇ ਕਾਰਵਾਈ ਕਰਦਿਆਂ ਦੋ ਵਿਅਕਤੀਆਂ ਨੂੰ ਕਾਬੂ ਕੀਤਾ। ਪੁਲਸ ਅਨੁਸਾਰ ਤਲਾਸ਼ੀ ਦੌਰਾਨ ਉਨ੍ਹਾਂ ਕੋਲੋਂ 14 ਗ੍ਰਾਮ ਹੈਰੋਇਨ ਅਤੇ 1200 ਰੁਪਏ ਦੀ ਭਾਰਤੀ ਕਰੰਸੀ ਬਰਾਮਦ ਹੋਈ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਬਲਜੀਤ ਸਿੰਘ ਵਾਸੀ ਸਭਰਾ ਅਤੇ ਵਿਸ਼ਾਲ ਸਿੰਘ ਵਾਸੀ ਘਰਿਆਲਾ, ਜ਼ਿਲਾ ਤਰਨਤਾਰਨ ਵਜੋਂ ਹੋਈ ਹੈ। ਪੁਲਸ ਨੇ ਦੋਵਾਂ ਖ਼ਿਲਾਫ਼ ਮੁਕੱਦਮਾ ਨੰਬਰ 201 ਅਤੇ 202 ਤਹਿਤ ਧਾਰਾ 21/61/85 ਐੱਨ.ਡੀ.ਪੀ.ਐੱਸ ਐਕਟ ਅਧੀਨ ਕੇਸ ਦਰਜ ਕੀਤੇ ਹਨ। ਪੁਲਸ ਵੱਲੋਂ ਹੁਣ ਇਹ ਪਤਾ ਲਗਾਉਣ ਲਈ ਜਾਂਚ ਕੀਤੀ ਜਾ ਰਹੀ ਹੈ ਕਿ ਮੁਲਜ਼ਮਾਂ ਕੋਲ ਹੈਰੋਇਨ ਕਿਥੋਂ ਆਈ ਸੀ ਅਤੇ ਉਹ ਇਸ ਨੂੰ ਅੱਗੇ ਕਿਸੇ ਨੂੰ ਸਪਲਾਈ ਕਰਨ ਦੀ ਯੋਜਨਾ ਬਣਾ ਰਹੇ ਸਨ। ਜਾਂਚ ਦੌਰਾਨ ਨਸ਼ਾ ਤਸਕਰੀ ਨਾਲ ਜੁੜੇ ਹੋਰ ਸੰਪਰਕਾਂ ਬਾਰੇ ਵੀ ਜਾਣਕਾਰੀ ਇਕੱਠੀ ਕੀਤੀ ਜਾ ਸਕਦੀ ਹੈ। ਡੀ.ਐੱਸ.ਪੀ ਰਵੀ ਸ਼ੇਰ ਸਿੰਘ ਨੇ ਕਿਹਾ ਕਿ ਨਸ਼ਿਆਂ ਦੇ ਕਾਰੋਬਾਰ ਵਿਚ ਸ਼ਾਮਲ ਵਿਅਕਤੀਆਂ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ।


author

Gurminder Singh

Content Editor

Related News