ਹੈਰੋਇਨ ਸਪਲਾਈ ਕਰਨ ਵਾਲੇ ਪਿਓ-ਪੁੱਤ ਨੂੰ ਪੁਲਸ ਨੇ ਡਰੱਗ ਮਨੀ ਸਮੇਤ ਕਾਬੂ ਕੀਤਾ

Monday, Jan 30, 2023 - 12:45 PM (IST)

ਹੈਰੋਇਨ ਸਪਲਾਈ ਕਰਨ ਵਾਲੇ ਪਿਓ-ਪੁੱਤ ਨੂੰ ਪੁਲਸ ਨੇ ਡਰੱਗ ਮਨੀ ਸਮੇਤ ਕਾਬੂ ਕੀਤਾ

ਗੁਰਦਾਸਪੁਰ (ਵਿਨੋਦ) : ਭੈਣੀ ਮੀਆਂ ਖਾਂ ਪੁਲਸ ਨੇ 10 ਗ੍ਰਾਂਮ ਹੈਰੋਇਨ ਸਮੇਤ ਫੜੇ ਗਏ ਇਕ ਦੋਸ਼ੀ ਤੋਂ ਪੁੱਛਗਿਛ ਤੋਂ ਬਾਅਦ ਉਸ ਨੂੰ ਹੈਰੋਇਨ ਸਪਲਾਈ ਕਰਨ ਵਾਲੇ ਪਿਓ-ਪੁੱਤ ਨੂੰ ਕਾਬੂ ਕਰਕੇ ਉਨ੍ਹਾਂ ਤੋਂ 12500 ਰੁਪਏ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਸਬੰਧੀ ਭੈਣੀ ਮੀਆਂ ਖਾਂ ਪੁਲਸ ਸਟੇਸ਼ਨ ਇੰਚਾਰਜ ਸੁਦੇਸ਼ ਕੁਮਾਰ ਨੇ ਦੱਸਿਆ ਕਿ ਬੀਤੇ ਦਿਨੀਂ ਭੈਣੀ ਮੀਆਂ ਖਾਂ ਪੁਲਸ ਨੇ ਇਕ ਮੁਖਬਰ ਦੀ ਸੂਚਨਾ ਦੇ ਆਧਾਰ ’ਤੇ ਦੋਸ਼ੀ ਗੁਰਪ੍ਰੀਤ ਸਿੰਘ ਉਰਫ ਗੋਪੀ ਪੁੱਤਰ ਕਸ਼ਮੀਰ ਸਿੰਘ ਵਾਸੀ ਰੰਧਾਵਾ ਕਾਲੋਨੀ ਨੂੰ ਗ੍ਰਿਫਤਾਰ ਕੀਤਾ ਸੀ। ਉਸ ਤੋਂ ਪੁੱਛਗਿਛ ’ਤੇ ਦੋਸ਼ੀ ਨੇ ਦੱਸਿਆ ਕਿ ਹੈਰੋਇਨ ਉਸ ਨੇ ਸੁਲਤਾਨਵਿੰਡ ਵਾਸੀ ਪਿਓ-ਪੁੱਤ ਤੋਂ 32500 ਰੁਪਏ ਵਿਚ ਖਰੀਦੀ ਹੈ।   

ਇਸ ਸਬੰਧੀ 20 ਹਜ਼ਾਰ ਰੁਪਏ ਤਾਂ ਗੂਗਲ ਰਾਹੀਂ ਭੁਗਤਾਨ ਕੀਤਾ ਸੀ, ਜਦਕਿ 12500 ਰੁਪਏ ਨਗਦ ਦਿੱਤੇ ਸੀ। ਪੁਲਸ ਅਧਿਕਾਰੀ ਨੇ ਦੱਸਿਆ ਕਿ ਦੋਸ਼ੀ ਗੁਰਪ੍ਰੀਤ ਸਿੰਘ ਦੀ ਨਿਸ਼ਾਨਦੇਹੀ ’ਤੇ ਛਾਪਾਮਾਰੀ ਕਰਕੇ ਦੋਸ਼ੀ ਗੁਰਦੀਪ ਸਿੰਘ ਅਤੇ ਉਸ ਦੇ ਲੜਕੇ ਸੁਰਜੀਤ ਸਿੰਘ ਉਰਫ ਬੌਬੀ ਵਾਸੀ ਸੁਲਤਾਨਵਿੰਡ ਨੂੰ ਗ੍ਰਿਫਤਾਰ ਕੀਤਾ ਗਿਆ। ਪਿਓ-ਪੁੱਤ ਤੋਂ ਗੁਰਪ੍ਰੀਤ ਸਿੰਘ ਵੱਲੋਂ ਦਿੱਤੀ ਗਈ ਨਗਦ ਰਾਸ਼ੀ 12500 ਵੀ ਬਰਾਮਦ ਕੀਤੀ ਗਈ। ਦੋਸ਼ੀਆਂ ਨੂੰ ਅਦਾਲਤ ਵਿਚ ਪੇਸ਼ ਕਰਕੇ ਪੁਲਸ ਰਿਮਾਂਡ ਲੈ ਕੇ ਅੱਗੇ ਪੁੱਛਗਿਛ ਕੀਤੀ ਜਾਵੇਗੀ।


author

Gurminder Singh

Content Editor

Related News