ਹੈਰੋਇਨ ਦੀ ਖੇਪ ਸਮੇਤ ਨਸ਼ਾ ਤਸਕਰ ਗ੍ਰਿਫਤਾਰ
Thursday, Nov 28, 2019 - 08:10 PM (IST)

ਲੁਧਿਆਣਾ,(ਅਨਿਲ): ਸਪੈਸ਼ਲ ਟਾਸਕ ਫੋਰਸ ਦੀ ਪੁਲਸ ਟੀਮ ਨੇ ਨਸ਼ਾ ਤਸਕਰੀ ਖਿਲਾਫ ਚਲਾਏ ਗਈ ਮੁਹਿੰਮ ਦੇ ਤਹਿਤ ਇਕ ਨਸ਼ਾ ਤਸਕਰ ਨੂੰ ਹੈਰੋਇਨ ਤੇ ਡਰੱਗਜ਼ ਮਨੀ ਦੇ ਨਾਲ ਗ੍ਰਿਫਤਾਰ ਕੀਤਾ ਗਿਆ ਹੈ। ਜਿਸ ਸਬੰਧੀ ਅੱਜ ਐਸ. ਟੀ. ਐਫ. ਦੇ ਇੰਚਾਰਜ ਹਰਬੰਸ ਸਿੰਘ ਰਹਿਲ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੁਲਸ ਨੂੰ ਮੁਖਬਰ ਨੇ ਸੂਚਨਾ ਦਿੱਤੀ ਕਿ ਗੁਰੂ ਅਰਜਨ ਦੇਵ ਨਗਰ 'ਚ ਇਕ ਨਸ਼ਾ ਤਸਕਰ ਹੈਰੋਇਨ ਦੀ ਸਪਲਾਈ ਦੇਣ ਜਾ ਰਿਹਾ ਹੈ। ਜਿਸ 'ਤੇ ਐਸ. ਟੀ. ਐਫ. ਨੇ ਸਖ਼ਤ ਕਾਰਵਾਈ ਕਰਦੇ ਹੋਏ ਗੁਰੂ ਅਰਜਨ ਦੇਵ ਨਗਰ ਗਲੀ 'ਚ ਨਾਕਾਬੰਦੀ ਦੌਰਾਨ ਇਕ ਵਿਅਕਤੀ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਜਦ ਉਸ ਕੋਲ ਬਰਾਮਦ ਬੈਗ ਦੀ ਤਲਾਸ਼ੀ ਲਈ ਗਈ ਤਾਂ ਉਸ 'ਚੋਂ 27 ਗ੍ਰਾਮ ਹੈਰੋਇਨ, ਇਕ ਲੱਖ 70 ਹਜ਼ਾਰ 200 ਰੁਪਏ ਦੀ ਡਰੱਗਜ਼ ਮਨੀ, ਇਕ ਇਲੈਕਟ੍ਰਾਨਿਕ ਕਾਂਟਾ 30 ਖਾਲੀ ਲਿਫਾਫੇ ਬਰਾਮਦ ਕੀਤੇ ਗਏ।
ਜਿਸ ਤੋਂ ਬਾਅਦ ਪੁਲਸ ਨੇ ਨਸ਼ਾ ਤਸਕਰ ਨੂੰ ਗ੍ਰਿਫਤਾਰ ਕਰਕੇ ਉਸ ਦੀ ਪਛਾਣ ਰਵਿੰਦਰ ਸਿੰਘ ਰਿੰਕੂ (47) ਪੁੱਤਰ ਅਜੀਤ ਸਿੰਘ ਵਾਸੀ ਮੁਹੱਲਾ ਗੁਰੂ ਅਰਜਨ ਦੇਵ ਨਗਰ ਲੁਧਿਆਣਾ ਦੇ ਰੂਪ 'ਚ ਕੀਤੀ ਗਈ। ਜਿਸ ਖਿਲਾਫ ਥਾਣਾ ਡਵੀਜ਼ਨ ਨੰਬਰ 7 'ਚ ਐਨ. ਡੀ. ਪੀ. ਐਸ. ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।