ਪੌਣੇ 2 ਲੱਖ ਦੀ ਹੈਰੋਇਨ ਤੇ 17 ਲੱਖ 40 ਹਜ਼ਾਰ ਰੁਪਏ ਦੀ ਜਾਅਲੀ ਕਰੰਸੀ ਸਣੇ 2 ਕਾਬੂ

Tuesday, Oct 22, 2019 - 11:56 AM (IST)

ਪੌਣੇ 2 ਲੱਖ ਦੀ ਹੈਰੋਇਨ ਤੇ 17 ਲੱਖ 40 ਹਜ਼ਾਰ ਰੁਪਏ ਦੀ ਜਾਅਲੀ ਕਰੰਸੀ ਸਣੇ 2 ਕਾਬੂ

ਝਬਾਲ (ਨਰਿੰਦਰ) - ਥਾਣਾ ਝਬਾਲ ਦੀ ਪੁਲਸ ਨੇ ਹੈਰਇਨ ਅਤੇ ਵੱਡੀ ਗਿਣਤੀ 'ਚ ਜਾਅਲੀ ਕਰੰਸੀ ਰੱਖਣ ਦੇ ਦੋਸ਼ 'ਚ 2 ਵਿਅਕਤੀਆਂ ਖਿਲਾਫ ਮਾਮਲਾ ਦਰਜ ਕੀਤਾ ਹੈ। ਥਾਣਾ ਝਬਾਲ ਦੇ ਮੁਖੀ ਇੰਸਪੈਕਟਰ ਪ੍ਰਭਜੀਤ ਸਿੰਘ ਨੇ ਦੱਸਿਆ ਕਿ ਸੀ.ਆਈ.ਏ. ਸਟਾਫ ਦੇ ਸਬ ਇਸੰਪੈਕਟਰ ਬਲਵਿੰਦਰ ਸਿੰਘ ਨੇ ਸ਼ੱਕੀ ਵਿਅਕਤੀਆਂ ਨੂੰ ਕਾਬੂ ਕਰਨ ਲਈ  ਬਘਿਆੜੀ ਪੁੱਲ ਸੂਆ 'ਤੇ ਨਾਕੇਬੰਦੀ ਕੀਤੀ ਹੋਈ ਸੀ। ਨਾਕੇਬੰਦੀ ਦੌਰਾਨ ਉਨ੍ਹਾਂ ਨੇ 2 ਨੌਜਵਾਨਾਂ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਲਿਆ, ਜਿਨ੍ਹਾਂ ਦੀ ਤਲਾਸ਼ੀ ਲੈਣ 'ਤੇ 310 ਗ੍ਰਾਮ ਹੈਰੋਇਨ ਅਤੇ 17 ਲੱਖ 40 ਹਜ਼ਾਰ ਰੁਪਏ ਦੀ ਜਾਅਲੀ ਕਰੰਸੀ ਬਰਾਮਦ ਹੋਈ।

ਪੁਲਸ ਨੇ ਹੈਰੋਇਨ ਅਤੇ ਜਾਅਲੀ ਕਰੰਸੀ ਨੂੰ ਕਬਜ਼ੇ 'ਚ ਲੈਂਦੇ ਹੋਏ ਨੌਜਵਾਨਾਂ ਨੂੰ ਮੌਕੇ 'ਤੇ ਕਾਬੂ ਕਰ ਲਿਆ, ਜਿਨ੍ਹਾਂ ਦੀ ਪਚਾਣ ਬਲਵਿੰਦਰ ਸਿੰਘ ਪੁੱਤਰ ਮਿਲਖਾ ਸਿੰਘ ਅਤੇ ਸ਼ਮਸ਼ੇਰ ਸਿੰਘ ਪੁੱਤਰ ਹਰਜੀਤ ਸਿੰਘ ਵਜੋਂ ਹੋਈ ਹੈ। ਪੁਲਸ ਮੁਤਾਬਕ ਬਰਾਮਦ ਹੋਈ ਹੈਰੋਇਨ ਦੀ ਕੌਮਾਂਤਰੀ ਬਾਜ਼ਾਰ 'ਚ ਕੀਮਤ ਪੌਣੇ 2 ਲੱਖ ਨੂੰ ਬਣਦੀ ਹੈ।


author

rajwinder kaur

Content Editor

Related News