ਹੈਰੋਇਨ ਅਤੇ ਚੂਰਾ ਪੋਸਤ ਬਰਾਮਦ, ਕੁੜੀ ਸਮੇਤ 2 ਕਾਬੂ

Friday, Aug 28, 2020 - 05:59 PM (IST)

ਹੈਰੋਇਨ ਅਤੇ ਚੂਰਾ ਪੋਸਤ ਬਰਾਮਦ, ਕੁੜੀ ਸਮੇਤ 2 ਕਾਬੂ

ਮੋਗਾ (ਆਜ਼ਾਦ) : ਮੋਗਾ ਪੁਲਸ ਨੇ ਹੈਰੋਇਨ ਅਤੇ ਚੂਰਾ ਪੋਸਤ ਬਰਾਮਦ ਕਰ ਕੇ ਕੁੜੀ ਸਮੇਤ ਦੋ ਨੂੰ ਕਾਬੂ ਕੀਤਾ ਹੈ, ਇਸ ਸਬੰਧ ਵਿਚ ਜਾਣਕਾਰੀ ਦਿੰਦੇ ਹੋਏ ਥਾਣਾ ਸਿਟੀ ਸਾਊਥ ਦੇ ਸਹਾਇਕ ਥਾਣੇਦਾਰ ਗੁਰਦੀਪ ਸਿੰਘ ਨੇ ਦੱਸਿਆ ਕਿ ਜਦੋਂ ਉਹ ਪੁਲਸ ਪਾਰਟੀ ਸਮੇਤ ਇਲਾਕੇ ਵਿਚ ਗਸ਼ਤ ਕਰਦੇ ਹੋਏ ਲਾਲ ਸਿੰਘ ਰੋਡ ਮੋਗਾ 'ਤੇ ਜਾ ਰਹੇ ਸਨ ਤਾਂ ਸ਼ੱਕ ਦੇ ਆਧਾਰ 'ਤੇ ਇਕ ਲੜਕੀ ਮੈਲਾ ਨਿਵਾਸੀ ਸਾਧਾਂਵਾਲੀ ਬਸਤੀ ਨੂੰ ਕਾਬੂ ਕਰਕੇ ਇਕ ਗ੍ਰਾਮ ਹੈਰੋਇਨ ਬਰਾਮਦ ਕੀਤੀ। ਇਸ ਸਬੰਧ ਵਿਚ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।

ਇਸ ਤਰ੍ਹਾਂ ਥਾਣੇਦਾਰ ਪਾਲ ਸਿੰਘ ਥਾਣਾ ਮਹਿਣਾ ਨੇ ਦੱਸਿਆ ਕਿ ਜਦੋਂ ਉਹ ਗਸ਼ਤ ਕਰਦੇ ਹੋਏ ਬੁੱਘੀਪੁਰਾ ਕੋਲ ਜਾ ਰਹੇ ਸੀ ਤਾਂ ਗੁਪਤ ਸੂਚਨਾ ਦੇ ਆਧਾਰ 'ਤੇ ਗੁਰਦੀਪ ਸਿੰਘ ਉਰਫ ਕਾਕਾ ਨਿਵਾਸੀ ਪਿੰਡ ਅਕਾਲੀਆਂ ਜਲਾਲ (ਬਠਿੰਡਾ) ਨੂੰ ਕਾਬੂ ਕਰਕੇ 9 ਕਿਲੋ 500 ਗ੍ਰਾਮ ਚੂਰਾ ਪੋਸਤ ਬਰਾਮਦ ਕੀਤਾ ਗਿਆ। ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਦੋਸ਼ੀਆਂ ਨੂੰ ਪੁੱਛ-ਗਿੱਛ ਦੇ ਬਾਅਦ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ।


author

Gurminder Singh

Content Editor

Related News