ਕਪੂਰਥਲਾ ਕੇਂਦਰੀ ਜੇਲ੍ਹ ’ਚੋਂ 31 ਗ੍ਰਾਮ ਹੈਰੋਇਨ, 5 ਮੋਬਾਇਲ ਤੇ 4 ਸਿਮ ਕਾਰਡ ਬਰਾਮਦ

06/09/2023 2:15:52 PM

ਕਪੂਰਥਲਾ (ਭੂਸ਼ਣ/ਮਲਹੋਤਰਾ)-ਕੇਂਦਰੀ ਜੇਲ੍ਹ ਜਲੰਧਰ ਅਤੇ ਕਪੂਰਥਲਾ ’ਚ ਬੀਤੀ ਰਾਤ ਸੀ. ਆਰ. ਪੀ. ਐੱਫ਼. ਅਤੇ ਜੇਲ੍ਹ ਪੁਲਸ ਵੱਲੋਂ ਚਲਾਈ ਗਈ ਸਾਂਝੀ ਚੈਕਿੰਗ ਮੁਹਿੰਮ ਚਲਾਈ ਗਈ। ਚੈਕਿੰਗ ਦੌਰਾਨ ਵੱਖ-ਵੱਖ ਬੇਰਕਾਂ ਦੀ ਤਲਾਸ਼ੀ ਦੌਰਾਨ 6 ਹਵਾਲਾਤੀਆਂ ਤੋਂ 31 ਗ੍ਰਾਮ ਹੈਰੋਇਨ, 5 ਮੋਬਾਇਲ ਫੋਨ ਅਤੇ 4 ਸਿਮ ਕਾਰਡ ਸਮੇਤ ਹੋਰ ਸਾਮਾਨ ਬਰਾਮਦ ਕੀਤਾ ਗਿਆ। ਥਾਣਾ ਕੋਤਵਾਲੀ ਦੀ ਪੁਲਸ ਨੇ ਸਾਰੇ ਹਵਾਲਾਤੀਆਂ ਖ਼ਿਲਾਫ਼ ਮਾਮਲੇ ਦਰਜ ਕਰ ਲਏ ਹਨ।

ਜਾਣਕਾਰੀ ਅਨੁਸਾਰ ਏ. ਡੀ. ਜੀ. ਪੀ. ਜੇਲ੍ਹ ਅਰੁਣਪਾਲ ਸਿੰਘ ਦੇ ਹੁਕਮਾਂ ’ਤੇ ਸੂਬੇ ਭਰ ਦੀਆਂ ਜੇਲ੍ਹਾਂ ’ਚ ਚਲਾਈ ਜਾ ਰਹੀ ਸਰਚ ਮੁਹਿੰਮ ਦੇ ਤਹਿਤ ਬੀਤੀ ਰਾਤ ਕੇਂਦਰੀ ਜੇਲ੍ਹ ਜਲੰਧਰ ਅਤੇ ਕਪੂਰਥਲਾ ਦੇ ਸੁਪਰਡੈਂਟ ਇਕਬਾਲ ਸਿੰਘ ਧਾਲੀਵਾਲ ਦੀ ਨਿਗਰਾਨੀ ’ਚ ਸੀ. ਆਰ. ਪੀ. ਐੱਫ਼. ਅਤੇ ਜੇਲ੍ਹ ਪੁਲਸ ਨੇ ਵੱਖ-ਵੱਖ ਬੈਰਕਾਂ ਦੀ ਤਲਾਸ਼ੀ ਨੂੰ ਲੈ ਕੇ ਵਿਸ਼ੇਸ਼ ਮੁਹਿੰਮ ਚਲਾਈ। ਇਸ ਦੌਰਾਨ ਪੇਸ਼ੀ ਤੋਂ ਆਏ ਹਵਾਲਾਤੀਆਂ ਸਮੇਤ ਬੈਰਕਾਂ ’ਚ ਬੰਦ ਸਾਰੇ ਹਵਾਲਾਤੀਆਂ ਦੀ ਤਲਾਸ਼ੀ ਲਈ ਗਈ। ਇਸ ਦੌਰਾਨ ਪੇਸ਼ੀ ਤੋਂ ਪਰਤੇ ਹਵਾਲਾਤੀ ਮਨੀ ਪੁੱਤਰ ਬਲਦੇਵ ਰਾਜ ਵਾਸੀ ਪਿੰਡ ਦੀਨਾ ਜ਼ਿਲ੍ਹਾ ਜਲੰਧਰ ਦੀ ਤਲਾਸ਼ੀ ਦੌਰਾਨ ਉਸ ਕੋਲੋਂ 31 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਮੁਲਜ਼ਮ ਨੂੰ ਕੌਣ ਵਿਅਕਤੀ ਬਰਾਮਦ ਹੈਰੋਇਨ ਦੇ ਕੇ ਗਏ। ਇਸ ਸਬੰਧੀ ਉਸ ਪਾਸੋਂ ਪੁੱਛਗਿੱਛ ਦਾ ਦੌਰ ਜਾਰੀ ਹੈ।

ਇਹ ਵੀ ਪੜ੍ਹੋ- ਜਲੰਧਰ 'ਚ 3 ਮੁਲਜ਼ਮ ਚੋਰੀ ਦੇ ਮਾਮਲੇ 'ਚ ਗ੍ਰਿਫ਼ਤਾਰ, ਇਕ ਨੇ ਖ਼ੁਦ ਨੂੰ ਦੱਸਿਆ ਮਾਸਟਰ ਸਲੀਮ ਦਾ ਜੀਜਾ

ਉੱਥੇ ਹੀ ਦੂਜੇ ਪਾਸੇ ਵੱਖ-ਵੱਖ ਬੈਰਕਾਂ ਦੀ ਤਲਾਸ਼ੀ ਦੌਰਾਨ 5 ਹਵਾਲਾਤੀਆਂ ਮਨਮਿੰਦਰ ਸਿੰਘ ਦਾਰਾ ਉਰਫ਼ ਬਾਜਾ ਉਰਫ਼ ਹੈਪੀ ਪੁੱਤਰ ਮਲਕੀਤ ਸਿੰਘ ਉਰਫ਼ ਭੋਲਾ ਵਾਸੀ ਬੁੱਢੀ ਕੇ ਜ਼ਿਲਾ ਮੋਗਾ, ਹਵਾਲਾਤੀ ਲਵਦੀਪ ਸਿੰਘ ਸੁਮਨ ਉਰਫ ਲਵਿਸ ਪੁੱਤਰ ਕੁਲਦੀਪ ਚੰਦ ਵਾਸੀ ਫਗਵਾਡ਼ਾ ਜ਼ਿਲਾ ਕਪੂਰਥਲਾ, ਹਰਪਾਲ ਸਿੰਘ ਉਰਫ਼ ਕਾਲਾ ਪੁੱਤਰ ਅਜੀਬ ਸਿੰਘ ਵਾਸੀ ਵੀਰਾ ਕੋਟਲੀ, ਥਾਣਾ ਫਤਿਹਗੜ੍ਹ ਚੂੜੀਆਂ ਜ਼ਿਲ੍ਹਾ ਗੁਰਦਾਸਪੁਰ, ਹਵਾਲਾਤੀ ਗੌਰਵ ਕਪਿਲਾ ਪੁੱਤਰ ਸੰਜੀਵ ਕੁਮਾਰ ਵਾਸੀ ਕੋਟ ਕਿਸ਼ਨ ਚੰਦ ਥਾਣਾ ਡਿਵੀਜ਼ਨ ਨੰਬਰ 1 ਜ਼ਿਲ੍ਹਾ ਜਲੰਧਰ ਅਤੇ ਹਵਾਲਾਤੀ ਇਮਨਪ੍ਰੀਤ ਸਿੰਘ ਉਰਫ਼ ਇਮਨ ਪੁੱਤਰ ਰਛਪਾਲ ਸਿੰਘ ਵਾਸੀ ਜੱਸੋਵਾਲ ਥਾਣਾ ਮਾਹਿਲਪੁਰ ਜ਼ਿਲਾ ਹੁਸ਼ਿਆਰਪੁਰ ਤੋਂ 5 ਮੋਬਾਇਲ ਫੋਨ ਅਤੇ 4 ਸਿਮ ਕਾਰਡ ਬਰਾਮਦ ਕੀਤੇ ਹਨ। ਸਾਰੇ 6 ਹਵਾਲਾਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।

ਇਹ ਵੀ ਪੜ੍ਹੋ- ਖੰਨਾ 'ਚ ਪ੍ਰੇਮੀ ਨੇ ਡਾਂਸਰ ਪ੍ਰੇਮਿਕਾ ਦੇ ਘਰ ਕੀਤੀ ਖ਼ੁਦਕੁਸ਼ੀ, ਫਿਰ ਪ੍ਰੇਮਿਕਾ ਨੇ ਕੀਤਾ ਲੂ ਕੰਡੇ ਕਰ ਦੇਣ ਵਾਲਾ ਕਾਰਾ

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।

ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani


shivani attri

Content Editor

Related News