30 ਕਰੋੜ ਦੀ ਹੈਰੋਇਨ ਸਮੇਤ 2 ਕਾਬੂ

06/11/2017 6:24:23 PM

ਤਰਨਤਾਰਨ (ਰਾਜੂ, ਮਿਲਾਪ)— ਐੱਸ. ਟੀ. ਐੱਫ. ਦੀ ਟੀਮ ਨੇ ਹੈਰੋਇਨ ਸਣੇ 2 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਫੜ੍ਹੇ ਗਏ ਵਿਅਕਤੀਆਂ ਖਿਲਾਫ ਐੱਨ. ਡੀ. ਪੀ. ਐੱਸ. ਐਕਟ ਅਧੀਨ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਜਾਣਕਾਰੀ ਅਨੁਸਾਰ ਐੱਸ. ਟੀ. ਐੱਫ. ਦੇ ਇੰਸਪੈਕਟਰ ਅਮਰਜੀਤ ਸਿੰਘ ਸਮੇਤ ਪੁਲਸ ਪਾਰਟੀ ਨੌਸ਼ਹਿਰਾ ਢਾਲਾ ਪਿੰਡ ਨਜ਼ਦੀਕ ਗਸ਼ਤ ਕਰ ਰਹੇ ਸਨ ਕਿ ਮੁਖਬਰ ਖਾਸ ਦੀ ਇਤਲਾਹ ਮਿਲੀ ਕਿ 2 ਵਿਅਕਤੀ 6 ਕਿਲੋ ਦੀ ਹੈਰੋਇਨ ਦੀ ਖੇਪ ਕਿਧਰੇ ਦੇਣ ਲਈ ਜਾ ਰਹੇ ਹਨ।
ਇਸ 'ਤੇ ਕਾਰਵਾਈ ਕਰਦੇ ਹੋਏ ਦੱਸੀ ਜਗ੍ਹਾ 'ਤੇ ਨਾਕਾਬੰਦੀ ਦੌਰਾਨ ਸ਼ੱਕ ਦੇ ਆਧਾਰ 'ਤੇ 2 ਵਿਅਕਤੀਆਂ ਨੂੰ ਕਾਬੂ ਕਰਕੇ ਜਦੋਂ ਉਨ੍ਹਾਂ ਦੀ ਤਲਾਸ਼ੀ ਲਈ ਤਾਂ ਉਨ੍ਹਾਂ ਦੇ ਕਬਜ਼ੇ 'ਚੋਂ 6 ਕਿਲੋ ਹੈਰੋਇਨ ਬਰਾਮਦ ਹੋਈ। ਫੜੀ ਗਈ ਹੈਰੋਇਨ ਦੀ ਕੀਮਤ 30 ਕਰੋੜ ਰੁਪਏ ਦੱਸੀ ਜਾ ਰਹੀ ਹੈ। ਫੜੇ ਗਏ ਦੋਵਾਂ ਵਿਅਕਤੀਆਂ ਦੀ ਪਛਾਣ ਸੁਖਬੀਰ ਸਿੰਘ ਅਤੇ ਤਸਬੀਰ ਸਿੰਘ ਦੇ ਰੂਪ ਵਿਚ ਹੋਈ ਹੈ।


Related News