ਖੰਨਾ ਪੁਲਸ ਨੇ 10 ਕਰੋੜ ਦੀ ਹੈਰੋਇਨ ਸਮੇਤ ਇਕ ਨੂੰ ਕੀਤਾ ਕਾਬੂ
Monday, Sep 09, 2019 - 02:19 PM (IST)
![ਖੰਨਾ ਪੁਲਸ ਨੇ 10 ਕਰੋੜ ਦੀ ਹੈਰੋਇਨ ਸਮੇਤ ਇਕ ਨੂੰ ਕੀਤਾ ਕਾਬੂ](https://static.jagbani.com/multimedia/2019_9image_14_19_233763042jag.jpg)
ਖੰਨਾ (ਬਿਪਨ) : ਖੰਨਾ ਪੁਲਸ ਨੇ 1 ਕਿੱਲੋ 500 ਗ੍ਰਾਮ ਹੈਰੋਇਨ ਸਮੇਤ ਇਕ ਨੂੰ ਵਿਅਕਤੀ ਨੂੰ ਕਾਬੂ ਕੀਤਾ ਹੈ। ਐੱਸ. ਐੱਸ. ਪੀ. ਖੰਨਾ ਗੁਰਸਰਨਦੀਪ ਸਿੰਘ ਗਰੇਵਾਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਦਰ ਪੁਲਸ ਦੇ ਐੱਸ. ਐੱਚ. ਓ. ਬਲਜਿੰਦਰ ਵੱਲੋਂ ਅਪਣੀ ਟੀਮ ਸਮੇਤ ਹਾਈਵੇ ਤੇ ਲਿਬੜਾ ਨਜ਼ਦੀਕ ਨਾਕੇਬੰਦੀ ਕੀਤੀ ਹੋਈ ਸੀ ਤਾਂ ਇਕ ਵਿਅਕਤੀ ਪਿੱਠ 'ਤੇ ਬੈਗ ਰੱਖ ਕੇ ਆ ਰਿਹਾ ਸੀ ਤਾਂ ਉਹ ਨਾਕਾ ਦੇਖ ਕੇ ਵਾਪਸ ਜਾਣ ਲੱਗਾ।
ਇਸ ਦੌਰਾਨ ਸ਼ੱਕ ਹੋਣ 'ਤੇ ਜਦੋਂ ਪੁਲਸ ਨੇ ਉਸ ਨੂੰ ਰੋਕ ਕੇ ਪੁੱਛਿਆ ਤਾਂ ਉਸ ਕੋਲੋਂ ਕਰੀਬ 10 ਕਰੋੜ ਰੁਪਏ ਦੀ ਹੈਰੋਇਨ ਬਰਾਮਦ ਹੋਈ। ਗ੍ਰਿਫਤਾਰ ਕੀਤੇ ਗਏ ਵਿਅਕਤੀ ਦੀ ਪਛਾਣ ਵਰਿੰਦਰ ਸਿੰਘ ਪੁੱਤਰ ਮਹਿੰਦਰ ਪਾਲ ਸਿੰਘ ਵਜੋਂ ਹੋਈ ਹੈ।