ਹੈਰੋਇਨ ਅਤੇ ਹਜ਼ਾਰਾਂ ਦੀ ਗਿਣਤੀ ''ਚ ਨਸ਼ੀਲੀਆਂ ਗੋਲੀਆਂ ਸਮੇਤ 2 ਗ੍ਰਿਫ਼ਤਾਰ

12/18/2017 6:20:32 PM

ਬਠਿੰਡਾ (ਸੁਖਵਿੰਦਰ) : ਮੌੜ ਮੰਡੀ ਪੁਲਸ ਨੇ 2 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ 3 ਗ੍ਰਾਂਮ ਹੈਰੋਇਨ ਅਤੇ ਹਜ਼ਾਰਾਂ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆ ਹਨ। ਜਾਣਕਾਰੀ ਅਨੁਸਾਰ ਪੁਲਸ ਨੂੰ ਸੁਚਨਾ ਮਿਲੀ ਸੀ ਕਿ ਮੌੜ ਮੰਡੀ ਵਿਖੇ ਦੋ ਵਿਅਕਤੀਆਂ ਵਲੋਂ ਹੈਰੋਇਨ ਅਤੇ ਨਸ਼ੀਲੀਆਂ ਗੋਲੀਆਂ ਵੇਚਣ ਦਾ ਕਾਰੋਬਾਰ ਚਲਾਇਆ ਜਾ ਰਿਹਾ ਹੈ।
ਇਸ 'ਤੇ ਸਹਾਇਕ ਥਾਣੇਦਾਰ ਗੁਰਪਾਲ ਸਿੰਘ ਨੇ ਸੂਚਨਾ ਦੇ ਆਧਾਰ 'ਤੇ ਸਤੀਸ਼ ਕੁਮਾਰ ਅਤੇ ਮੋਨੂੰ ਦੇ ਠਿਕਾਣੇ 'ਤੇ ਛਾਪੇਮਾਰੀ ਕਰਕੇ 3 ਗ੍ਰਾਂਮ ਹੈਰੋਇਨ, 30 ਹਜ਼ਾਰ ਖੁੱਲ੍ਹੀਆਂ ਨਸ਼ੀਲੀਆਂ ਗੋਲੀਆਂ ਅਤੇ 200 ਗੋਲੀਆਂ ਐਲਪਾਮ ਦੀਆਂ ਬਰਾਮਦ ਕੀਤੀਆਂ ਹਨ। ਪੁਲਸ ਨੇ ਦੋਵੇਂ ਮੁਲਜ਼ਮਾਂ ਖਿਲਾਫ਼ ਐਨ.ਡੀ.ਪੀ.ਐਸ.ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


Related News