ਹੈਰੋਇਨ ਦੇ ਮਾਮਲੇ ’ਚ ਥਾਣੇ ’ਚ ਬੰਦ ਮੁਲਜ਼ਮ ਨੂੰ ਚਕਮਾ ਦੇ ਕੇ ਲੈ ਗਿਆ ਸਾਥੀ, ਪੁਲਸ ਕਰ ਰਹੀ ਹੈ ਭਾਲ
Saturday, May 28, 2022 - 01:08 PM (IST)

ਗੁਰਦਾਸਪੁਰ- ਗੁਰਦਾਸਪੁਰ ਵਿਖੇ ਪੁਲਸ ਕਰਮਚਾਰੀਆਂ ਦੀ ਵੱਡੀ ਲਾਪਰਵਾਹੀ ਉਸ ਸਮੇਂ ਸਾਹਮਣੇ ਆਈ, ਜਦੋਂ ਸਪੈਸ਼ਲ ਬ੍ਰਾਂਚ ਦੀ ਟੀਮ ਵਲੋਂ ਫੜਿਆ ਦੋਸ਼ੀ ਪੁਲਸ ਨੂੰ ਚਕਮਾ ਦੇ ਕੇ ਥਾਣਾ ਸਦਰ ਗੁਰਦਾਸਪੁਰ ਤੋਂ ਆਪਣੇ ਸਾਥੀ ਨੂੰ ਲੈ ਕੇ ਫ਼ਰਾਰ ਹੋ ਗਿਆ। ਦੋਸ਼ੀਆਂ ਦੇ ਭੱਜਣ ਤੋਂ ਬਾਅਦ ਪੁਲਸ ਅਧਿਕਾਰੀਆਂ ਦੇ ਹੱਥ ਪੈਰ ਫੁੱਲ ਗਏ। ਉੱਚ ਅਧਿਕਾਰੀਆਂ ਨੇ ਪੁਲਸ ਟੀਮ ਦਾ ਗਠਨ ਕਰਕੇ ਫ਼ਰਾਰ ਦੋਸ਼ੀਆਂ ਦੀ ਭਾਲ ਕਰਨੀ ਸ਼ੁਰੂ ਕਰ ਦਿੱਤੀ ਹੈ।
ਪੜ੍ਹੋ ਇਹ ਵੀ ਖ਼ਬਰ: ਪੰਜਾਬ ਪੁਲਸ ਲਈ ਚੁਣੇ ਗਏ 4358 ਨੌਜਵਾਨਾਂ ਲਈ ਖ਼ੁਸ਼ਖ਼ਬਰੀ, ਜਲਦ ਦਿੱਤੇ ਜਾਣਗੇ ਨਿਯੁਕਤੀ ਪੱਤਰ
ਮਿਲੀ ਜਾਣਕਾਰੀ ਅਨੁਸਾਰ ਪੁਲਸ ਦੀ ਸਪੈਸ਼ਲ ਟੀਮ ਨੇ ਸ਼ੁੱਕਰਵਾਰ ਸਵੇਰੇ ਮੁਹੰਮਦ ਮੁਰਾਦ ਅਲੀ (ਅਲੀ ਬਾਬਾ) ਅਤੇ ਸਾਥੀ ਵਿੱਕੀ ਪੁੱਤਰ ਪ੍ਰੇਮ ਮਸੀਹ ਨੂੰ 12 ਗ੍ਰਾਮ ਹੈਰੋਇਨ ਸਣੇ ਕਾਬੂ ਕੀਤਾ। ਪੁਲਸ ਨੇ ਉਕਤ ਮੁਲਜ਼ਮਾਂ ਨੂੰ ਫੜ ਕੇ ਥਾਣੇ ਲਿਆਂਦਾ ਅਤੇ ਮਾਮਲਾ ਦਰਜ ਕਰ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ। ਇਸ ਦੌਰਾਨ ਅਲੀ ਬਾਬਾ ਦਾ ਇੱਕ ਸਾਥੀ ਥਾਣੇ ਵਿੱਚ ਆ ਕੇ ਉਸ ਨੂੰ ਭਜਾ ਕੇ ਲੈ ਗਿਆ। ਪੁਲਸ ਨੇ ਇਸ ਗੱਲ ਨੂੰ ਬਹੁਤ ਦਬਾਉਣ ਦੀ ਕੋਸ਼ਿਸ਼ ਕੀਤੀ ਪਰ ਪੁਲਸ ਵਲੋਂ ਕੀਤੀ ਜਾ ਰਹੀ ਛਾਪੇਮਾਰੀ ਕਾਰਨ ਮੁਲਜ਼ਮਾਂ ਦੇ ਫ਼ਰਾਰ ਹੋਣ ਦਾ ਪਤਾ ਲੱਗ ਗਿਆ। ਦੂਜੇ ਪਾਸੇ ਲਾਪਰਵਾਹੀ ਨੂੰ ਬਰਦਾਸ਼ਤ ਨਾ ਕਰਦੇ ਹੋਏ ਉੱਚ ਅਧਿਕਾਰੀਆਂ ਵੱਲੋਂ ਇਸ ਸਬੰਧੀ ਲਾਪਰਵਾਹੀ ਵਰਤਣ ਵਾਲੇ ਪੁਲਸ ਕਰਮਚਾਰੀਆਂ ਅਤੇ ਅਧਿਕਾਰੀਆਂ ਦੀ ਰਿਪੋਰਟ ਤਲਬ ਕਰ ਦਿੱਤੀ ਹੈ।
ਪੜ੍ਹੋ ਇਹ ਵੀ ਖ਼ਬਰ: ਵੱਡੀ ਖ਼ਬਰ : ਪੰਜਾਬ ਸਰਕਾਰ ਨੇ ਡੇਰਾ ਮੁਖੀਆਂ ਸਣੇ 424 ਲੋਕਾਂ ਦੀ ਸੁਰੱਖਿਆ ਲਈ ਵਾਪਸ