ਡੇਢ ਕਿੱਲੋ ਹੈਰੋਇਨ, ਇਕ ਸਕੂਟਰੀ ਅਤੇ ਇਕ ਮੋਬਾਇਲ ਸਮੇਤ ਇਕ ਗ੍ਰਿਫਤਾਰ

Saturday, Aug 12, 2023 - 04:04 PM (IST)

ਡੇਢ ਕਿੱਲੋ ਹੈਰੋਇਨ, ਇਕ ਸਕੂਟਰੀ ਅਤੇ ਇਕ ਮੋਬਾਇਲ ਸਮੇਤ ਇਕ ਗ੍ਰਿਫਤਾਰ

ਫਿਰੋਜ਼ਪੁਰ (ਪਰਮਜੀਤ ਸੋਢੀ) : ਸੀ. ਆਈ. ਏ. ਸਟਾਫ ਫਿਰੋਜ਼ਪੁਰ ਪੁਲਸ ਨੇ ਗਸ਼ਤ ਅਤੇ ਛਾਪੇਮਾਰੀ ਦੌਰਾਨ ਇਕ ਵਿਅਕਤੀ ਨੂੰ ਡੇਢ ਕਿੱਲੋ ਹੈਰੋਇਨ, ਇਕ ਸਕੂਟਰੀ ਅਤੇ ਇਕ ਮੋਬਾਇਲ ਸਮੇਤ ਗ੍ਰਿਫਤਾਰ ਕਰਕੇ ਉਸ ਖ਼ਿਲਾਫ ਥਾਣਾ ਸਿਟੀ ਫਿਰੋਜ਼ਪੁਰ ਵਿਖੇ ਐੱਨ. ਡੀ. ਪੀ. ਐੱਸ. ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਸਬ ਇੰਸਪੈਕਟਰ ਮਨਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ ਬੀਤੇ ਦਿਨੀਂ ਗਸ਼ਤ ਵਾ ਚੈਕਿੰਗ ਦੇ ਸਬੰਧ ਵਿਚ ਸ਼ਹੀਦ ਊਧਮ ਸਿੰਘ ਚੌਕ ਪਾਸ ਪੁੱਜੀ ਤਾਂ ਇਸ ਦੌਰਾਨ ਖਾਸ ਮੁਖਬਰ ਨੇ ਇਤਲਾਹ ਦਿੱਤੀ ਕਿ ਦੋਸ਼ੀ ਸਰਵਜੀਤ ਸਿੰਘ ਉਰਫ ਛੱਬੂ ਪੁੱਤਰ ਦਾਰਾ ਸਿੰਘ ਵਾਸੀ ਭਾਰਤ ਨਗਰ ਗਲੀ ਨੰਬਰ 5 ਬਸਤੀ ਭੱਟੀਆਂ ਵਾਲੀ ਸਿਟੀ ਫਿਰੋਜ਼ਪੁਰ ਜੋ ਹੈਰੋਇਨ ਵੇਚਣ ਦਾ ਆਦੀ ਹੈ, ਜੋ ਹੁਣ ਵੀ ਸਿਵਲ ਹਸਪਤਾਲ ਦੇ ਪਾਰਕ ਪਾਸ ਆਪਣੀ ਸਕੂਟਰੀ ਸਮੇਤ ਖੜ੍ਹਾ ਹੈ। ਜੇਕਰ ਹੁਣੇ ਇਸ ’ਤੇ ਛਾਪੇਮਾਰੀ ਕੀਤੀ ਜਾਵੇ ਤਾਂ ਕਾਬੂ ਆ ਸਕਦਾ ਹੈ। 

ਪੁਲਸ ਪਾਰਟੀ ਵੱਲੋਂ ਦੋਸ਼ੀ ’ਤੇ ਛਾਪੇਮਾਰੀ ਕਰਕੇ ਕਾਬੂ ਕੀਤਾ ਗਿਆ ਤੇ ਤਲਾਸ਼ੀ ਦੌਰਾਨ ਇਕ ਕਿੱਲੋ 500 ਗ੍ਰਾਮ ਹੈਰੋਇਨ, ਇਕ ਸਕੂਟਰੀ ਮੈਸਟਰੋ ਬਿਨਾਂ ਨੰਬਰੀ ਤੇ ਇਕ ਐਪਲ ਦਾ ਮੋਬਾਇਲ ਫੋਨ ਬਰਾਮਦ ਹੋਇਆ। ਪੁਲਸ ਨੇ ਦੱਸਿਆ ਕਿ ਉਕਤ ਦੋਸ਼ੀ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ। 


author

Gurminder Singh

Content Editor

Related News