2 ਕਰੋੜ ਦੀ ਹੈਰੋਇਨ ਸਣੇ 2 ਤਸਕਰ ਗ੍ਰਿਫਤਾਰ

Saturday, Mar 09, 2019 - 04:51 PM (IST)

2 ਕਰੋੜ ਦੀ ਹੈਰੋਇਨ ਸਣੇ 2 ਤਸਕਰ ਗ੍ਰਿਫਤਾਰ

ਲੁਧਿਆਣਾ : ਐੱਸ.ਟੀ.ਐਫ. ਦੀ ਟੀਮ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਪੁਲਸ ਨੇ ਇਨ੍ਹਾਂ ਦੇ ਕਬਜ਼ੇ 'ਚੋਂ ਢਾਈ ਕਰੋੜ ਰੁਪਏ ਦੀ ਹੈਰੋਇਨ ਬਰਾਮਦ ਕੀਤੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜਾਂਚ ਅਧਿਕਾਰੀ ਇੰਸਪੈਕਟਰ ਹਰਬੰਸ ਸਿੰਘ ਨੇ ਦੱਸਿਆ ਕਿ ਕਾਬੂ ਕੀਤੇ ਗਏ ਨੌਜਵਾਨਾਂ ਦੀ ਪਛਾਣ ਰਾਹੁਲ ਕੁਮਾਰ ਵਾਸੀ ਖਰੜ ਅਤੇ ਅਮਜਦ ਖਾਨ ਵਾਸੀ ਮਲੇਰਕੋਟਲਾ ਵਜੋਂ ਹੋਈ ਹੈ। ਇਨ੍ਹਾਂ ਨੂੰ ਪੁਲਸ ਨੇ ਚੰਡੀਗੜ੍ਹ ਰੋਡ ਤੋਂ ਗ੍ਰਿਫ਼ਤਾਰ ਕੀਤਾ ਹੈ।
ਪੁੱਛਗਿੱਛ ਦੌਰਾਨ ਮੁਲਜ਼ਮ ਰਾਹੁਲ ਨੇ ਦੱਸਿਆ ਕਿ ਉਹ ਠੇਕੇ 'ਤੇ ਇਸ਼ਤਿਹਾਰ ਬੋਰਡ ਲਗਾਉਣ ਦਾ ਕੰਮ ਕਰਦਾ ਹੈ ਅਤੇ ਲਗਭਗ 2 ਸਾਲ ਤੋਂ ਹੈਰੋਇਨ ਵੇਚਣ ਦਾ ਕਾਲਾ ਧੰਦਾ ਕਰਦਾ ਹੈ। ਬਰਾਮਦ ਕੀਤੀ ਗਈ ਹੈਰੋਇਨ ਉਹ ਦਿੱਲੀ ਤੋਂ ਕਿਸੇ ਨਾਈਜੀਰੀਅਨ ਤੋਂ ਸਸਤੇ ਭਾਅ 'ਤੇ ਲੈ ਕੇ ਆਇਆ ਸੀ। ਦੋਸ਼ੀ ਅਮਜਦ ਖਾਨ ਨੇ ਦੱਸਿਆ ਕਿ ਉਹ ਪਹਿਲਾਂ ਲੋਹਾ ਬਾਜ਼ਾਰ ਮਾਲੇਰਕੋਟਲਾ ਵਿਖੇ ਕੰਮ ਕਰਦਾ ਸੀ ਅਤੇ ਹੁਣ ਲਗਭਗ ਇਕ ਸਾਲ ਤੋਂ ਵਿਹਲਾ ਸੀ। ਹੁਣ ਉਹ ਹੈਰੋਇਨ ਸਪਲਾਈ ਕਰਨ ਦਾ ਕੰਮ ਕਰਦਾ ਹੈ। ਪੁਲਸ ਮੁਲਜ਼ਮਾਂ ਨੂੰ ਅਦਾਲਤ ਵਿਚ ਪੇਸ਼ ਕਰਕੇ ਇਨ੍ਹਾਂ ਦਾ ਪੁਲਸ ਰਿਮਾਂਡ ਹਾਸਲ ਕਰਨ ਜਾ ਰਹੀ ਹੈ ਤਾਂ ਜੋ ਇਨ੍ਹਾਂ ਪਾਸੋਂ ਹੋਰ ਪੁੱਛਗਿੱਛ ਕੀਤੀ ਜਾ ਸਕੇ।


author

Gurminder Singh

Content Editor

Related News