ਹੈਰੋਇਨ ਤਸਕਰੀ ਕਰਨ ਵਾਲੇ 3 ਗ੍ਰਿਫਤਾਰ
Tuesday, Feb 19, 2019 - 05:30 PM (IST)

ਅੰਮ੍ਰਿਤਸਰ (ਸੰਜੀਵ) : ਸਪੈਸ਼ਲ ਟਾਸਕ ਫੋਰਸ ਦੀ ਟੀਮ ਨੇ ਫਤਿਹਗੜ੍ਹ ਚੂੜੀਆ ਬਾਈਪਾਸ ਦੇ ਨੇੜੇ ਕੀਤੀ ਗਈ ਛਾਪਾਮਾਰੀ ਦੌਰਾਨ ਹੈਰੋਇਨ ਦੀ ਤਸਕਰੀ ਕਰਨ ਵਾਲੇ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਗ੍ਰਿਫਤਾਰ ਕੀਤੇ ਗਏ ਵਿਅਕਤੀਆਂ 'ਚ ਕਰਨ ਕੁਮਾਰ ਵਾਸੀ ਗੁਰਦਾਸਪੁਰ, ਜਸਕਰਨ ਸਿੰਘ ਚੰਨ ਵਾਸੀ ਸ਼ਮਸ਼ੇਰਪੁਰਾ ਅਤੇ ਅਮ੍ਰਿਤਪਾਲ ਕਾਕਾ ਵਾਸੀ ਮੱਝੂਪੁਰਾ ਸ਼ਾਮਿਲ ਹਨ। ਦੋਸ਼ੀਆਂ ਦੇ ਕਬਜ਼ੇ 'ਚੋਂ 300 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਥਾਣਾ ਸਦਰ ਦੀ ਪੁਲਸ ਨੇ ਉਕਤ ਤਿੰਨਾਂ ਦੋਸ਼ੀਆਂ ਵਿਰੁੱਧ ਐਨ. ਡੀ. ਪੀ. ਐੱਸ.ਐਕਟ ਦੇ ਅਧੀਨ ਕੇਸ ਦਰਜ ਕਰਕੇ ਉਨ੍ਹਾਂ ਨੂੰ ਮਾਣਯੋਗ ਅਦਾਲਤ ਦੇ ਨਿਰਦੇਸ਼ਾਂ 'ਤੇ ਜਾਂਚ ਲਈ ਪੁਲਸ ਰਿਮਾਂਡ 'ਤੇ ਲਿਆ ਹੈ।
ਐੱਸ. ਆਈ. ਪ੍ਰਭਜੀਤ ਸਿੰਘ ਦਾ ਕਹਿਣਾ ਹੈ ਕਿ ਉਕਤ ਤਿੰਨਾਂ ਦੋਸ਼ੀਆਂ ਨੇ ਫਤਿਹਗੜ੍ਹ ਚੂੜੀਆ ਰੋਡ 'ਤੇ ਸਥਿਤ ਇਕ ਕਲੋਨੀ ਵਿਚ ਕਿਰਾਏ ਦਾ ਮਕਾਨ ਲੈ ਰੱਖਿਆ ਸੀ, ਜਿੱਥੋਂ ਉਹ ਹੈਰੋਇਨ ਤੱਸਕਰੀ ਦਾ ਧੰਦਾ ਚਲਾ ਰਹੇ ਸਨ। ਪੁਲਸ ਦੋਸ਼ੀਆਂ ਤੋਂ ਬਾਰੀਕੀ ਨਾਲ ਪੁੱਛਗਿਛ ਕਰ ਰਹੀ ਹੈ ਅਤੇ ਇੰਨ੍ਹਾਂ ਵਲੋਂ ਸਪਲਾਈ ਕੀਤੇ ਜਾਣ ਵਾਲੇ ਠਿਕਾਣੀਆਂ ਦੀ ਵੀ ਨਿਸ਼ਾਨਦੇਹੀ ਕੀਤੀ ਜਾਵੇਗੀ।