ਹੈਰੋਇਨ ਅਤੇ ਨਜਾਇਜ਼ ਅਸਲੇ ਸਮੇਤ ਮੋਟਰਸਾਈਕਲ ਸਵਾਰ ਕਾਬੂ
Friday, Nov 21, 2025 - 06:14 PM (IST)
ਮਲੋਟ (ਜੁਨੇਜਾ) : ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਅੰਦਰ ਪੁਲਸ ਨੇ ਚਲਾਈ ਨਸ਼ਿਆਂ ਅਤੇ ਗੈਰ ਸਮਾਜੀ ਅਨਸਰਾਂ ਵਿਰੁੱਧ ਮੁਹਿੰਮ ਤਹਿਤ ਸੀ.ਆਈ.ਏ.ਸਟਾਫ ਦੀ ਟੀਮ ਨੂੰ ਉਸ ਵੇਲੇ ਸਫਲਤਾ ਮਿਲੀ ਜਦੋਂ ਇਕ ਮੋਟਰਸਾਈਕਲ ਸਵਾਰ ਵਿਅਕਤੀ ਨੂੰ ਭਾਰੀ ਮਾਤਰਾ ਵਿਚ ਹੈਰੋਇਨ ਅਤੇ ਨਜਾਇਜ਼ ਅਸਲੇ ਸਮੇਤ ਕਾਬੂ ਕੀਤਾ। ਸੀ.ਆਈ.ਏ.ਸਟਾਫ਼ ਦੇ ਏ. ਐੱਸ. ਆਈ. ਬਲਜਿੰਦਰ ਸਿੰਘ ਸਮੇਤ ਟੀਮ ਨੇ ਪਿੰਡ ਪੰਨੀਵਾਲਾ ਨੇੜੇ ਇਕ ਵਿਅਕਤੀ ਨੂੰ ਹੀਰੋ ਸਪਲੈਂਡਰ ਮੋਟਰਸਾਈਕਲ ਨੰਬਰ ਪੀ. ਬੀ. 10 ਸੀ ਕੇ 8512 ਤੇ ਬੈਠੇ ਨੂੰ ਸ਼ੱਕੀ ਹਾਲਤ ਵਿਚ ਵੇਖਿਆ। ਇਸ ਦੌਰਾਨ ਜਦੋਂ ਉਸ ਨਾਮ ਪਤਾ ਪੁੱਛਿਆ ਤਾਂ ਉਸਦੀ ਸ਼ਨਾਖਤ ਹਰਵਿੰਦਰ ਸਿੰਘ ਉਰਫ ਵਿੰਦਾ ਪੁੱਤਰ ਗੁਰਮੀਤ ਸਿੰਘ ਪਿੰਡ ਤਰੋਬੜੀ ਜ਼ਿਲ੍ਹਾ ਫਾਜ਼ਿਲਕਾ ਵਜੋਂ ਹੋਈ।
ਪੁਲਸ ਨੇ ਉਸਦੀ ਤਲਾਸ਼ੀ ਕੀਤੀ ਤਾਂ ਉਸ ਪਾਸੋਂ 100ਗ੍ਰਾਮ ਹੈਰੋਇਨ ਇਕ ਨਜਾਇਜ ਰਿਵਾਲਵਰ 32ਬੋਰ ਅਤੇ 8 ਜਿੰਦਾ ਕਾਰਤੂਸ ਬਰਾਮਦ ਹੋਏ। ਪੁਲਸ ਨੇ ਉਕਤ ਵਿਅਕਤੀ ਨੂੰ ਕਾਬੂ ਕਰਕੇ ਉਸਦੇ ਵਿਰੁੱਧ ਥਾਣਾ ਕਬਰਵਾਲਾ ਵਿਖੇ ਐਨ.ਡੀ.ਪੀ.ਐਸ.ਅਤੇ ਅਸਲਾ ਐਕਟ ਤਹਿਤ ਮਾਮਲਾ ਦਰਜ ਕਰ ਲਿਆ। ਪੁਲਸ ਵੱਲੋਂ ਕਾਬੂ ਮੁਲਜ਼ਮ ਨੂੰ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ਹਾਸਿਲ ਕੀਤਾ ਜਾ ਰਿਹਾ ਹੈ ਤਾਂ ਜੋ ਹੋਰ ਜਾਣਕਾਰੀ ਹਾਸਿਲ ਕੀਤੀ ਜਾ ਸਕੇ।
