ਹੈਰੋਇਨ ਅਤੇ ਨਸ਼ੀਲੀਆਂ ਗੋਲੀਆਂ ਸਮੇਤ ਮਹਿਲਾ ਗ੍ਰਿਫਤਾਰ

Wednesday, Jan 23, 2019 - 07:07 PM (IST)

ਹੈਰੋਇਨ ਅਤੇ ਨਸ਼ੀਲੀਆਂ ਗੋਲੀਆਂ ਸਮੇਤ ਮਹਿਲਾ ਗ੍ਰਿਫਤਾਰ

ਮੋਗਾ (ਅਜ਼ਾਦ) : ਮੋਗਾ ਪੁਲਸ ਵਲੋਂ ਨਸ਼ਿਆਂ ਖਿਲਾਫ ਚਲਾਈ ਮੁਹਿੰਮ ਦੇ ਤਹਿਤ ਐਂਟੀ ਨਾਰਕੋਟਿਕ ਸੈਲ ਵਲੋਂ ਇਕ ਮਹਿਲਾ ਨੂੰ ਗ੍ਰਿਫਤਾਰ ਕਰਕੇ ਉਸ ਤੋਂ ਹੈਰੋਇਨ ਅਤੇ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀ ਹਨ। ਇਸ ਸਬੰਧ ਵਿਚ ਜਾਣਕਾਰੀ ਦਿੰਦੇ ਹੋਏ ਐਂਟੀ ਨਾਰਕੋਟਿਕ ਡਰੱਗ ਸੈਲ ਦੇ ਇੰਚਾਰਜ ਲਖਵਿੰਦਰ ਸਿੰਘ ਨੇ ਦੱਸਿਆ ਕਿ ਜਦ ਸਹਾਇਕ ਥਾਣੇਦਾਰ ਸੁਖਵਿੰਦਰ ਸਿੰਘ ਪੁਲਸ ਪਾਰਟੀ ਸਮੇਤ ਜਿਸ ਵਿਚ ਮਹਿਲਾ ਪੁਲਸ ਮੁਲਾਜ਼ਮ ਵੀ ਸਨ, ਇਲਾਕੇ 'ਚ ਗਸ਼ਤ ਕਰ ਰਹੇ ਸਨ। ਜਦੋਂ ਉਹ ਪੁਲ ਸੇਮ ਨਾਲਾ ਨੂਰਪੁਰ ਦੇ ਕੋਲ ਪਹੁੰਚੇ ਤਾਂ ਸ਼ੱਕ ਦੇ ਆਧਾਰ 'ਤੇ ਪਰਮਜੀਤ ਕੌਰ ਨਿਵਾਸੀ ਅਤੇ ਨੂਰਪੁਰ ਹਕੀਮਾਂ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ਦੇ ਕੋਲੋਂ 5 ਗ੍ਰਾਮ ਹੈਰੋਇਨ ਅਤੇ 770 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ। 
ਕਥਿਤ ਦੋਸ਼ੀ ਮਹਿਲਾ ਖਿਲਾਫ ਥਾਣਾ ਧਰਮਕੋਟ ਵਿਚ ਐੱਨ. ਡੀ. ਪੀ. ਐਸ. ਐਕਟ ਦੇ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ, ਜਿਸ ਨੂੰ ਪੁੱਛਗਿੱਛ ਤੋਂ ਬਾਅਦ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ।


author

Gurminder Singh

Content Editor

Related News