55 ਲੱਖ ਦੀ ਹੈਰੋਇਨ ਸਮੇਤ ਮਹਿਲਾ ਤੇ ਵਿਅਕਤੀ ਗ੍ਰਿਫਤਾਰ

Friday, Apr 26, 2019 - 07:46 PM (IST)

55 ਲੱਖ ਦੀ ਹੈਰੋਇਨ ਸਮੇਤ ਮਹਿਲਾ ਤੇ ਵਿਅਕਤੀ ਗ੍ਰਿਫਤਾਰ

ਲੁਧਿਆਣਾ,(ਅਨਿਲ): ਸਪੈਸ਼ਲ ਟਾਸਕ ਫੋਰਸ ਦੀ ਪੁਲਸ ਟੀਮ ਨੇ ਨਸ਼ਾ ਤਸਕਰਾਂ ਖਿਲਾਫ ਚਲਾਈ ਗਈ ਮੁਹਿੰਮਦ ਦੇ ਤਹਿਤ ਇਕ ਵੱਡੀ ਸਫਲਤਾ ਹਾਸਲ ਕਰਦੇ ਹੋਏ ਇਕ ਮਹਿਲਾ ਤੇ ਵਿਅਕਤੀ ਨੂੰ 55 ਲੱਖ ਦੀ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਅੱਜ ਐਸ. ਟੀ. ਐਫ. ਦੇ ਇੰਚਾਰਜ ਹਰਬੰਸ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੁਲਸ ਨੂੰ ਮੁਖਬਰ ਖਾਸ ਨੇ ਸੂਚਨਾ ਦਿੱਤੀ ਕਿ ਥਾਣਾ ਡਿਵੀਜ਼ਨ ਨੰਬਰ 7 ਦੇ ਅਧੀਨ ਆਉਂਦੇ ਇਲਾਕੇ 'ਚ ਇਕ ਮਹਿਲਾ ਤਸਕਰ ਤੇ ਉਸ ਦਾ ਸਾਥੀ ਆਪਣੇ ਗ੍ਰਾਹਕਾਂ ਨੂੰ ਹੈਰੋਇਨ ਦੀ ਸਪਲਾਈ ਕਰਨ ਆ ਰਹੇ ਹਨ। ਜਿਸ 'ਤੇ ਪੁਲਸ ਪਾਰਟੀ ਨੇ ਸਖ਼ਤ ਕਾਰਵਾਈ ਕਰਦੇ ਹੋਏ ਵਰਧਮਾਨ ਚੌਕ ਨੇੜੇ ਸਪੈਸ਼ਲ ਨਾਕਾਬੰਦੀ ਕੀਤੀ ਅਤੇ ਉਸ ਦੌਰਾਨ ਸਾਹਮਣੇ ਤੋਂ ਇਕ ਸਕੂਟਰ 'ਤੇ ਨੌਜਵਾਨ ਤੇ ਮਹਿਲਾ ਨੂੰ ਸ਼ੱਕ ਦੇ ਆਧਾਰ 'ਤੇ ਚੈਕਿੰਗ ਲਈ ਰੋਕ ਕੇ ਤਲਾਸ਼ੀ ਲਈ ਗਈਤਾਂ ਉਨ੍ਹਾਂ ਕੋਲ ਪੁਲਸ ਨੇ 110 ਗ੍ਰਾਮ ਹੈਰੋਇਨ ਦੀ ਖੇਪ ਬਰਾਮਦ ਕੀਤੀ। ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ 'ਚਕਰੀਬ 55 ਲੱਖ ਰੁਪਏ ਕੀਮਤ ਆਕੀ ਜਾ ਰਹੀ ਹੈ। ਪੁਲਸ ਵਲੋਂ ਦੋਵਾਂ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੀ ਪਛਾਣ ਮਨੀਸ਼ਾ ਉਰਫ ਵੰਧਨਾ (30) ਪਤਨੀ ਬਲਜਿੰਦਰ ਸਿੰਘ ਵਾਸੀ ਪਿੰਡ ਠਕਰ ਕੇ ਫਗਵਾੜਾ ਹਾਲ ਵਾਸੀ ਗੁਰੂ ਅਰਜਨ ਦੇਵ ਨਗਰ ਤਾਜਪੁਰ ਰੋਡ ਲੁਧਿਆਣਾ ਤੇ ਮਨੀ ਸਿੰਘ (19) ਪੁੱਤਰ ਮਦਨ ਲਾਲ ਵਾਸੀ ਪਿੰਡ ਕਾਕੋਵਾਲ ਦੇ ਰੂਪ 'ਚ ਕੀਤੀ ਗਈ ਹੈ। ਜਿਨ੍ਹਾਂ ਖਿਲਾਫ ਐਨ. ਡੀ. ਪੀ. ਐਸ. ਐਕਟ ਤਹਿਤ ਡਵੀਜ਼ਨ ਨੰਬਰ 7 'ਚ ਮਾਮਲਾ ਦਰਜ ਕੀਤਾ ਗਿਆ ਹੈ।
 


Related News