ਹੈਰੋਇਨ ਸਮੇਤ ਇਕ ਨੌਜਵਾਨ ਗ੍ਰਿਫਤਾਰ

02/20/2018 3:19:02 PM

ਝਬਾਲ/ਬੀੜ ਸਾਹਿਬ (ਲਾਲੂਘੁੰਮਣ, ਬਖਤਾਵਰ, ਭਾਟੀਆ) - ਥਾਣਾ ਝਬਾਲ ਦੀ ਪੁਲਸ ਨੇ 3 ਗ੍ਰਾਮ ਹੈਰੋਇਨ ਸਮੇਤ ਇਕ ਨੌਜਵਾਨ ਨੂੰ ਕਾਬੂ ਕਰਕੇ ਉਸ ਵਿਰੋਧ ਕੇਸ ਦਰਜ ਕੀਤਾ ਹੈ। 
ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਝਬਾਲ ਦੇ ਮੁੱਖੀ ਇੰ. ਮਨੋਜ ਕੁਮਾਰ ਸ਼ਰਮਾ ਨੇ ਦੱਸਿਆ ਕਿ ਏ. ਐੱਸ. ਆਈ. ਕੁਲਦੀਪ ਰਾਏ ਦੀ ਅਗਵਾਈ 'ਚ ਸੋਮਵਾਰ ਦੀ ਦੇਰ ਸ਼ਾਮ ਨੂੰ ਪੁਲਸ ਪਾਰਟੀ ਵੱਲੋਂ ਗਸ਼ਤ ਕੀਤੀ ਜਾ ਰਹੀ ਸੀ ਕਿ ਪਿੰਡ ਠੱਠਾ ਸਥਿਤ ਪੈਟਰੋਲ ਪੰਪ ਨਜ਼ਦੀਕ ਖੇਤਾਂ ਵੱਲੋਂ ਇਕ ਨੌਜਵਾਨ ਸੜਕ ਵੱਲ ਨੂੰ ਪੈਂਦਲ ਆ ਰਿਹਾ ਸੀ, ਜਿਸ ਨੇ ਪੁਲਸ ਦੀ ਗੱਡੀ ਵੇਖ ਕੇ ਵਾਪਸ ਦੌੜਣ ਦੀ ਕੋਸ਼ਿਸ਼ ਕੀਤੀ। ਥਾਣਾ ਮੁੱਖੀ ਨੇ ਦੱਸਿਆ ਕਿ ਸ਼ੱਕੀ ਹਲਾਤਾਂ 'ਚ ਕਾਬੂ ਕੀਤੇ ਗਏ ਨੌਜਵਾਨ ਦੀ ਪਛਾਣ ਰਣਜੀਤ ਸਿੰਘ ਉਰਫ ਗੋਰਾ ਪੁੱਤਰ ਗੁਪਾਲ ਸਿੰਘ ਵਾਸੀ ਪਿੰਡ ਮੰਨਣ ਵਜੋਂ ਹੋਈ। ਤਲਾਸ਼ੀ ਲੈਣ 'ਤੇ ਦੋਸ਼ੀ ਦੀ ਕਮੀਜ਼ ਦੀ ਜ਼ੇਬ 'ਚੋਂ 3 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਥਾਣਾ ਮੁੱਖੀ ਮਨੋਜ ਕੁਮਾਰ ਨੇ ਦੱਸਿਆ ਕਿ ਗ੍ਰਿਫਤਾਰ ਦੋਸ਼ੀ ਵਿਰੋਧ ਥਾਣਾ ਝਬਾਲ ਵਿਖੇ ਕੇਸ ਦਰਜ ਕਰਕੇ ਅਗਲੇਰੀ ਤਫਤੀਸ਼ ਏ. ਐੱਸ. ਆਈ, ਕੁਲਦੀਪ ਰਾਏ ਵੱਲੋਂ ਅਰੰਭ ਦਿੱਤੀ ਗਈ ਹੈ।