ਕਰੋੜਾਂ ਰੁਪਏ ਦੀ ਹੈਰੋਇਨ ਸਮੇਤ ਨੌਜਵਾਨ ਗ੍ਰਿਫ਼ਤਾਰ
Monday, Jul 17, 2023 - 01:43 PM (IST)
ਝਬਾਲ (ਨਰਿੰਦਰ) : ਐੱਸ. ਐੱਸ. ਪੀ. ਗੁਰਮੀਤ ਸਿੰਘ ਚੌਹਾਨ ਦੇ ਹੁਕਮਾਂ ਅਤੇ ਡੀ. ਐੱਸ. ਪੀ. ਜਸਪਾਲ ਸਿੰਘ ਢਿੱਲੋਂ ਦੀ ਅਗਵਾਈ ਵਿਚ ਥਾਣਾ ਝਬਾਲ ਪੁਲਸ ਨੇ ਇਕ ਨੌਜਵਾਨ ਨੂੰ ਲਗਭਗ 3 ਕਰੋੜ ਰੁਪਏ ਦੀ ਹੈਰੋਇਨ ਸਮੇਤ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਇਸ ਸਬੰਧੀ ਡੀ. ਐੱਸ. ਪੀ. ਜਸਪਾਲ ਸਿੰਘ ਢਿੱਲੋਂ ਨੇ ਦੱਸਿਆ ਕਿ ਥਾਣਾ ਝਬਾਲ ਦੇ ਐੱਸ. ਆਈ. ਕੁਲਵੰਤ ਸਿੰਘ ਨੇ ਦੌਰਾਨੇ ਗਸ਼ਤ ਪਿੰਡ ਠੱਠੀ ਨੇੜੇ ਪੁਲਸ ਪਾਰਟੀ ਨੇ ਇਕ ਨੌਜਵਾਨ ਜਿਸ ਦੀ ਪਛਾਣ ਬਲਦੇਵ ਸਿੰਘ ਪੁੱਤਰ ਬੂਟਾ ਸਿੰਘ ਵਾਸੀ ਨੌਸ਼ਿਹਰਾ ਢਾਲਾ ਵਜੋਂ ਹੋਈ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ਦੇ ਕਬਜ਼ੇ ਵਿਚੋਂ ਭਾਰੀ ਮਾਤਰਾ ਵਿਚ ਹੈਰੋਇਨ ਜਿਸ ਦਾ ਵਜ਼ਨ 600 ਗ੍ਰਾਮ ਸੀ ਬ੍ਰਾਮਦ ਹੋਈ।
ਮਿਲੀ ਜਾਣਕਾਰੀ ਮੁਤਾਬਕ ਅੰਤਰਰਾਸ਼ਟਰੀ ਬਾਜ਼ਾਰ ਵਿਚ ਬਰਾਮਦ ਹੋਈ ਹੈਰੋਇਨ ਦੀ ਕੀਮਤ ਲਗਭਗ 3 ਕਰੋੜ ਰੁਪਏ ਬਣਦੀ ਹੈ। ਥਾਣਾ ਝਬਾਲ ਵਿਖੇ ਬਲਦੇਵ ਸਿੰਘ ਪੁੱਤਰ ਬੂਟਾ ਸਿੰਘ ਖ਼ਿਲਾਫ ਕੇਸ ਦਰਜ ਕਰ ਲਿਆ ਗਿਆ ਹੈ।