ਅੱਧਾ ਕਿਲੋ ਹੈਰੋਇਨ ਸਮੇਤ ਦੇ ਮੋਟਰਸਾਈਕਲ ਸਵਾਰ ਕਾਬੂ

Tuesday, Dec 16, 2025 - 06:06 PM (IST)

ਅੱਧਾ ਕਿਲੋ ਹੈਰੋਇਨ ਸਮੇਤ ਦੇ ਮੋਟਰਸਾਈਕਲ ਸਵਾਰ ਕਾਬੂ

ਨਿਹਾਲ ਸਿੰਘ ਵਾਲਾ (ਬਾਵਾ) : ਥਾਣਾ ਨਿਹਾਲ ਸਿੰਘ ਵਾਲਾ ਦੀ ਪੁਲਸ ਵਲੋਂ ਥਾਣਾ ਮੁਖੀ ਪੂਰਨ ਸਿੰਘ ਧਾਲੀਵਾਲ ਦੀ ਅਗਵਾਈ ਵਿਚ ਬਾਣਾ ਨਿਹਾਲ ਸਿੰਘ ਵਾਲਾ ਦੀ ਪੁਲਸ ਪਾਰਟੀ ਨੂੰ ਅੱਜ ਉਸ ਸਮੇਂ ਵੱਡੀ ਸਫਲਤਾ ਹਾਸਲ ਹੋਈ ਨਾਕਾ ਬੰਦੀ ਦੌਰਾਨ ਪੁਲਸ ਪਾਰਟੀ ਵੱਲੋਂ ਦੋ ਸਪਲੈਂਡਰ ਮੋਟਰਸਾਈਕਲ ਸਵਾਰ ਵਿਅਕਤੀਆਂ ਤੋਂ ਅੱਧਾ ਕਿਲੋ ਹੈਰੋਇਨ ਬਰਾਮਦ ਕੀਤੀ ਗਈ। ਡੀ. ਐੱਸ. ਪੀ. ਅਨਵਰ ਅਲੀ ਅਤੇ ਥਾਣਾ ਮੁਖੀ ਨਿਹਾਲ ਸਿੰਘ ਵਾਲਾ ਪੂਰਨ ਸਿੰਘ ਧਾਲੀਵਾਲ ਨੇ ਦੱਸਿਆ ਕਿ ਜਦ ਉਹ ਪੁਲਸ ਪਾਰਟੀ ਸਮੇਤ ਗਸ਼ਤ ਦੌਰਾਨ ਨਜ਼ਦੀਕੀ ਪਿੰਡ ਭਾਗੀਕੇ ਦੇ ਬੱਸ ਸਟੈਂਡ ’ਤੇ ਪਹੁੰਚੇ ਤਾਂ ਮੁਕਬਰ ਪਾਸ ਦੀ ਵਿਸ਼ੇਸ਼ ਸੂਚਨਾ ’ਤੇ ਉਨ੍ਹਾਂ ਵੱਲੋਂ ਮੋਗਾ-ਬਰਨਾਲਾ ਤਿੰਰਕੋਨੀ ਹਿੰਮਤਪੁਰਾ ਨਾਕਬੰਦੀ ਕੀਤੀ ਗਈ ਅਤੇ ਦੋ ਮੋਟਰਸਾਈਕਲ ਸਵਾਰ ਵਿਅਕਤੀਆਂ ਨੂੰ ਰੋਕ ਕੇ ਉਨਾਂ ਦੀ ਤਲਾਸ਼ੀ ਲੈਣ ’ਤੇ ਉਨਾਂ ਤੋਂ ਅੱਧਾ ਕਿਲੋ ਹੈਰੋਇਨ ਬਰਾਮਦ ਕੀਤੀ ਗਈ। ਉਕਤ ਵਿਅਕਤੀਆਂ ਦੀ ਪਹਿਚਾਣ ਅਰਸਦੀਪ ਸਿੰਘ ਉਰਫ ਘੱਣੀ ਪੁੱਤਰ ਬਲਵੀਰ ਸਿੰਘ ਪੁੱਤਰ ਮੂਲਾ ਸਿੰਘ ਅਤੇ ਸ਼ਮਸ਼ੇਰ ਸਿੰਘ ਉਰਫ ਰਾਜਾ ਪੁੱਤਰ ਸਾਹਿਬ ਸਿੰਘ ਪੁੱਤਰ ਕਸ਼ਮੀਰ ਸਿੰਘ ਦੋਨੋਂ ਵਾਸੀ ਤਕਨਾ ਖੁਰਦ ਜ਼ਿਲਾ ਅੰਮ੍ਰਿਤਸਰ ਵਜੋਂ ਹੋਈ ਹੈ।

ਉਨ੍ਹਾਂ ਦੱਸਿਆ ਕਿ ਉਕਤ ਵਿਅਕਤੀ ਨਸ਼ਾ ਵੇਚਣ ਦੇ ਆਦੀ ਸਨ ਜੋ ਕਿ ਭਾਰੀ ਮਾਤਰਾ ਵਿਚ ਹੈਰੋਇਨ ਲੈ ਕੇ ਅੱਜ ਮੋਗਾ ਬਰਨਾਲਾ ਦੇ ਏਰੀਏ ਵਿਚ ਸਪਲਾਈ ਕਰਨ ਲਈ ਆਏ ਹੋਏ ਸਨ। ਉਕਤ ਵਿਅਕਤੀਆਂ ਖਿਲਾਫ ਥਾਣਾ ਨਿਹਾਲ ਸਿੰਘ ਵਾਲਾ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਉਨ੍ਹਾਂ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕਰ ਕੇ ਦੋ ਦਿਨ ਦਾ ਪੁਲਸ ਰਿਮਾਂਡ ਹਾਸਲ ਕੀਤਾ ਗਿਆ ਹੈ ਤਾਂ ਕਿ ਉਨ੍ਹਾਂ ਤੋਂ ਡੂੰਘਾਈ ਨਾਲ ਪੁੱਛ-ਗਿੱਛ ਕਰ ਕੇ ਅਸਲ ਤੱਥ ਸਾਹਮਣੇ ਲਿਆਂਦੇ ਜਾ ਸਕਣ।


author

Gurminder Singh

Content Editor

Related News