ਫਿਰੋਜ਼ਪੁਰ 'ਚ ਬੀ. ਐੱਸ. ਐੱਫ. ਦੇ ਜਵਾਨਾਂ ਨੂੰ ਵੱਡੀ ਸਫਲਤਾ, ਬਰਾਮਦ ਕੀਤੀ 110 ਕਰੋੜ ਦੀ ਹੈਰੋਇਨ

11/18/2017 1:55:43 PM

ਫਿਰੋਜ਼ਪੁਰ (ਕੁਮਾਰ) - ਫਿਰੋਜ਼ਪੁਰ ਬੀ. ਐੱਸ. ਐੱਫ. ਨੇ ਇੰਡੋ-ਪਾਕਿਸਤਾਨ ਸਰਹੱਦ 'ਤੇ ਪਾਕਿਸਤਾਨ ਵੱਲੋਂ ਆਈ 110 ਕਰੋੜ ਰੁਪਏ ਦੀ 22 ਕਿਲੋਗ੍ਰਾਮ ਹੈਰੋਇਨ ਦੇ ਨਾਲ ਇਕ ਪਿਸਤੌਲ ਬਰਾਮਦ ਕਰਨ 'ਚ ਸਫਲਤਾ ਹਾਸਲ ਕੀਤੀ ਹੈ। ਮਿਲੀ ਜਾਣਕਾਰੀ ਅਨੁਸਾਰ ਬੀ. ਐੱਸ. ਐੱਫ. ਦੀ ਚੈਕ ਪੋਸਟ ਸਤਪਾਲ 'ਤੇ 105 ਬਟਾਲੀਅਨ ਦੇ ਜਵਾਨਾਂ ਨੇ ਪਹਿਲਾਂ ਤਾਂ ਉਨ੍ਹਾਂ ਨੂੰ ਜ਼ੋਰ ਨਾਲ ਲਲਕਾਰਿਆਂ ਅਤੇ ਬਾਅਦ 'ਚ ਉਨ੍ਹਾਂ 'ਤੇ ਫਾਇਰਿੰਗ ਕਰ ਦਿੱਤੀ। ਇਸ ਫਾਇਰਿੰਗ ਨਾਲ ਪਾਕਿਸਤਾਨੀ ਤਸਕਰ 22 ਕਿਲੋਗ੍ਰਾਮ ਹੈਰੋਇਨ ਅਤੇ ਪਿਸਤੌਲ ਉੱਥੇ ਹੀ ਛੱਡ ਕੇ ਚਲੇ ਗਏ।


Related News