BSF ਤੇ ਖੇਮਕਰਨ ਪੁਲਸ ਦਾ ਸਾਂਝਾ ਆਪ੍ਰੇਸ਼ਨ, ਸਰਹੱਦੀ ਇਲਾਕੇ ''ਚੋਂ ਡਰੋਨ ਸਣੇ ਬਰਾਮਦ ਕੀਤੀ 410 ਗ੍ਰਾਮ ਹੈਰੋਇਨ

Sunday, May 05, 2024 - 08:31 PM (IST)

BSF ਤੇ ਖੇਮਕਰਨ ਪੁਲਸ ਦਾ ਸਾਂਝਾ ਆਪ੍ਰੇਸ਼ਨ, ਸਰਹੱਦੀ ਇਲਾਕੇ ''ਚੋਂ ਡਰੋਨ ਸਣੇ ਬਰਾਮਦ ਕੀਤੀ 410 ਗ੍ਰਾਮ ਹੈਰੋਇਨ

ਤਰਨਤਾਰਨ (ਰਮਨ)- ਭਾਰਤ-ਪਾਕਿਸਤਾਨ ਸਰਹੱਦ ਨੇੜਿਓਂ ਦੋ ਵੱਖ ਵੱਖ ਮਾਮਲਿਆਂ ਵਿਚ ਬੀ.ਐੱਸ.ਐੱਫ. ਅਤੇ ਥਾਣਾ ਖੇਮਕਰਨ ਦੀ ਪੁਲਸ ਨੇ ਸਾਂਝੇ ਆਪ੍ਰੇਸ਼ਨ ਦੌਰਾਨ ਇਕ ਡਰੋਨ ਅਤੇ 410 ਗ੍ਰਾਮ ਹੈਰੋਇਨ ਸਮੇਤ ਦੋ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਜਾਣਕਾਰੀ ਦਿੰਦੇ ਹੋਏ ਡੀ.ਐੱਸ.ਪੀ. ਭਿੱਖੀਵਿੰਡ ਪ੍ਰੀਤਇੰਦਰ ਸਿੰਘ ਨੇ ਦੱਸਿਆ ਕਿ ਥਾਣਾ ਖੇਮਕਰਨ ਦੇ ਇੰਸਪੈਕਟਰ ਸ਼ਮਸ਼ੇਰ ਸਿੰਘ ਅਤੇ ਬੀ.ਐੱਸ.ਐੱਫ. ਦੀ 101 ਬਟਾਲੀਅਨ ਦੇ ਜਵਾਨਾਂ ਵੱਲੋਂ ਸਾਂਝੇ ਤੌਰ ਉੱਪਰ ਸਰਹੱਦ ਨੇੜੇ ਤਲਾਸ਼ੀ ਅਭਿਆਨ ਕੀਤਾ ਜਾ ਰਿਹਾ ਸੀ, ਇਸ ਦੌਰਾਨ ਸੁਖਵਿੰਦਰ ਸਿੰਘ ਦੀ ਜ਼ਮੀਨ ਵਿਚ ਇਕ ਪਾਕਿਸਤਾਨੀ ਡਰੋਨ ਡਿੱਗਾ ਹੋਇਆ ਬਰਾਮਦ ਕੀਤਾ ਗਿਆ, ਜਿਸ ਦੇ ਨਾਲ 390 ਗ੍ਰਾਮ ਹੈਰੋਇਨ ਦਾ ਪੈਕਟ ਵੀ ਮੌਜੂਦ ਸੀ। ਇਸ ਸਬੰਧੀ ਥਾਣਾ ਖੇਮਕਰਨ ਵਿਖੇ ਅਣਪਛਾਤੇ ਵਿਅਕਤੀ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।

ਇਹ ਵੀ ਪੜ੍ਹੋ- ਖੇਤਾਂ ਦੀ ਅੱਗ ਨੇ ਬੁਝਾ'ਤਾ ਘਰ ਦਾ 'ਚਿਰਾਗ', ਲੰਘਦੇਂ ਸਮੇਂ ਝੁਲਸ ਜਾਣ ਕਾਰਨ ਨੌਜਵਾਨ ਦੀ ਹੋ ਗਈ ਦਰਦਨਾਕ ਮੌਤ

ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਥਾਣਾ ਖੇਮਕਰਨ ਦੇ ਮੁਖੀ ਇੰਸਪੈਕਟਰ ਸ਼ਮਸ਼ੇਰ ਸਿੰਘ ਦੀ ਅਗਵਾਈ ਵਾਲੀ ਟੀਮ ਵੱਲੋਂ ਕੇ.ਕੇ ਬੈਰੀਅਰ ਨਜ਼ਦੀਕ ਇਕ ਮੋਟਰਸਾਈਕਲ ਆਉਂਦਾ ਵਿਖਾਈ ਦਿੱਤਾ, ਜੋ ਪੁਲਸ ਪਾਰਟੀ ਨੂੰ ਵੇਖ ਚਾਲਕ ਨੇ ਆਪਣੀ ਪਹਿਨੀ ਹੋਈ ਲੋਅਰ ਦੀ ਜੇਬ ਵਿਚੋਂ ਇਕ ਮੋਮੀ ਲਿਫਾਫਾ ਪਿੱਛੇ ਬੈਠੇ ਨੌਜਵਾਨ ਨੂੰ ਫੜਾ ਦਿੱਤਾ। ਜਿਸ ਦੀ ਤਲਾਸ਼ੀ ਲੈਣ ਉਪਰੰਤ ਉਨ੍ਹਾਂ ਪਾਸੋਂ 20 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਉਨ੍ਹਾਂ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਦੀ ਪਹਿਚਾਣ ਪਲਵਿੰਦਰ ਸਿੰਘ ਉਰਫ ਭਿੰਦਰ ਪੁੱਤਰ ਪ੍ਰਗਟ ਸਿੰਘ ਵਾਸੀ ਮਸਤਗੜ੍ਹ ਅਤੇ ਗੁਰਮੁਖ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਮਸਤਗੜ੍ਹ ਵਜੋਂ ਹੋਈ ਹੈ, ਜਿਨ੍ਹਾਂ ਖਿਲਾਫ ਪਰਚਾ ਦਰਜ ਕਰ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ- ਚਮਿਆਰੀ ਦੇ ਨੌਜਵਾਨ ਦੀ ਇੰਗਲੈਂਡ 'ਚ ਹੋਈ ਮੌਤ, ਹਾਲੇ 7 ਮਹੀਨੇ ਪਹਿਲਾਂ ਹੀ ਗਿਆ ਸੀ ਵਿਦੇਸ਼

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 


author

Harpreet SIngh

Content Editor

Related News