ਪਾਕਿਸਤਾਨ ਤੋਂ ਡਰੋਨ ਰਾਹੀਂ ਮੰਗਵਾਈ ਹੈਰੋਇਨ ਤੇ ਅਫੀਮ ਬਰਾਮਦ

Sunday, Mar 23, 2025 - 10:13 PM (IST)

ਪਾਕਿਸਤਾਨ ਤੋਂ ਡਰੋਨ ਰਾਹੀਂ ਮੰਗਵਾਈ ਹੈਰੋਇਨ ਤੇ ਅਫੀਮ ਬਰਾਮਦ

ਫਿਰੋਜ਼ਪੁਰ (ਕੁਮਾਰ, ਪਰਮਜੀਤ, ਖੁੱਲਰ) : ਸੀ. ਆਈ. ਏ. ਸਟਾਫ ਫਿਰੋਜ਼ਪੁਰ ਦੀ ਪੁਲਸ ਅਤੇ ਬੀ. ਐੱਸ. ਐੱਫ. ਨੇ ਗੁਪਤ ਸੂਚਨਾ ਦੇ ਆਧਾਰ ’ਤੇ ਜੁਆਇੰਟ ਆਪ੍ਰੇਸ਼ਨ ਦੌਰਾਨ ਫਿਰੋਜ਼ਪੁਰ ਦੇ ਸਰਹੱਦੀ ਪਿੰਡ ਦੇ ਇਕ ਘਰ ਤੋਂ ਪਾਕਿਸਤਾਨ ਤੋਂ ਮੰਗਵਾਈ ਗਈ ਹੈਰੋਇਨ ਅਤੇ ਅਫੀਮ ਦੇ ਪੈਕੇਟ ਬਰਾਮਦ ਕੀਤੇ ਜਦ ਕਿ ਇਹ ਨਸ਼ਾ ਮੰਗਵਾਉਣ ਵਾਲੇ ਬਾਪ-ਬੇਟਾ ਦੋਵੇਂ ਸਮੱਗਲਰ ਫਰਾਰ ਹੋ ਗਏ ਹਨ, ਜਿਨ੍ਹਾਂ ਨੂੰ ਗ੍ਰਿਫਤਾਰ ਕਰਨ ਲਈ ਪੁਲਸ ਵੱਡੇ ਪੱਧਰ ’ਤੇ ਛਾਪਾਮਾਰੀ ਕੀਤੀ ਜਾ ਰਹੀ ਹੈ।


ਐੱਸ. ਐੱਸ. ਪੀ. ਫਿਰੋਜ਼ਪੁਰ ਭੁਪਿੰਦਰ ਸਿੰਘ ਸਿੱਧੂ, ਐੱਸ. ਪੀ. ਇਨਵੈਸਟੀਗੇਸ਼ਨ ਮਨਜੀਤ ਸਿੰਘ ਅਤੇ ਡੀ. ਐੱਸ. ਪੀ. ਇਨਵੈਸਟੀਗੇਸ਼ਨ ਫਤਿਹ ਸਿੰਘ ਬਰਾਡ਼ ਦੀ ਅਗਵਾਈ ਹੇਠ ਜਦੋਂ ਸੀ. ਆਈ. ਏ. ਸਟਾਫ ਫਿਰੋਜ਼ਪੁਰ ਦੇ ਇੰਚਾਰਜ ਇੰਸਪੈਕਟਰ ਮੋਹਿਤ ਧਵਨ ਅਤੇ ਉਨ੍ਹਾਂ ਦੀ ਪੁਲਸ ਪਾਰਟੀ ਗਸ਼ਤ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕਰਦੇ ਹੋਏ ਕਿਲੇ ਵਾਲਾ ਚੌਕ ਨੇਡ਼ੇ ਪਹੁੰਚੇ ਤਾਂ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਕਿ ਬੀਤੀ ਦੇਰ ਰਾਤ ਫਿਰੋਜ਼ਪੁਰ ਦੇ ਸਰਹੱਦੀ ਪਿੰਡ ਗੱਟੀ ਰਾਜੋ ਕੇ ਵਿਚ ਡਰੋਨ ਵਾਲੀਆਂ ਗਤੀਵਿਧੀ ਦੇਖੀਆਂ ਗਈਆਂ ਅਤੇ ਉਨ੍ਹਾਂ ਗਤੀਵਿਧੀਆਂ ਦੇ ਸਬੰਧੀ ਸੀ. ਆਈ. ਏ. ਸਟਾਫ ਫਿਰੋਜ਼ਪੁਰ, ਬੀ. ਐੱਸ. ਐੱਫ. ਅਤੇ ਥਾਣਾ ਸਦਰ ਫਿਰੋਜ਼ਪੁਰ ਦੀ ਪੁਲਸ ਵੱਲੋਂ ਸਵੇਰੇ ਪਿੰਡ ’ਚ ਸਰਚ ਆਪ੍ਰੇਸ਼ਨ ਚਲਾਇਆ ਗਿਆ। ਉਨ੍ਹਾਂ ਦੱਸਿਆ ਕਿ ਪੁਲਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਜਸਵੀਰ ਸਿੰਘ ਉਰਫ ਸੀਰਾ ਪੁੱਤਰ ਦੇਸ ਰਾਜ ਅਤੇ ਉਸ ਦੇ ਲਡ਼ਕੇ ਰਮਨਦੀਪ ਸਿੰਘ ਉਰਫ ਰਮਨ ਵਾਸੀ ਗੱਟੀ ਰਾਜੋ ਕੇ ਨੇ ਡਰੋਨ ਰਾਹੀਂ ਨਸ਼ੀਲੇ ਪਦਾਰਥ ਮੰਗਵਾਏ ਹਨ ਅਤੇ ਉਹ ਆਪਣੇ ਰਿਹਾਇਸ਼ੀ ਘਰ ਦੇ ਇਕ ਕਮਰੇ ’ਚ ਲੋਹੇ ਦੀ ਪੇਟੀ ’ਚ ਛੁਪਾ ਕੇ ਰੱਖੇ ਹੋਏ ਹਨ।

ਇਸ ਗੁਪਤ ਸੂਚਨਾ ਦੇ ਆਧਾਰ ’ਤੇ ਜਦੋਂ ਪੁਲਸ ਅਤੇ ਬੀ. ਐੱਸ. ਐੱਫ. ਨੇ ਡੀ. ਐੱਸ. ਪੀ. ਸੁਖਵਿੰਦਰ ਸਿੰਘ ਦੀ ਅਗਵਾਈ ਹੇਠ ਉਸ ਘਰ ’ਚ ਛਾਪਾਮਾਰੀ ਕੀਤੀ ਗਈ ਤਾਂ ਉਥੋਂ ਨਸ਼ਾ ਸਮੱਗਲਰਾਂ ਦੇ ਘਰੋਂ ਹੈਰੋਇਨ ਅਤੇ ਅਫੀਮ ਦੇ ਪੈਕੇਟ ਮਿਲੇ, ਜਿਨ੍ਹਾਂ ’ਚੋਂ 1055 ਗ੍ਰਾਮ ਹੈਰੋਇਨ ਅਤੇ 1 ਕਿਲੋ 970 ਗ੍ਰਾਮ ਅਫੀਮ ਬਰਾਮਦ ਹੋਈ।

 


author

Baljit Singh

Content Editor

Related News