ਸਰਹੱਦੀ ਪਿੰਡ ਤਲਵੰਡੀ ਗੁਰਾਇਆ ਦੇ ਖੇਤਾਂ ’ਚੋਂ ਹੈਰੋਇਨ ਤੇ ਹਥਿਆਰਾਂ ਦੀ ਖੇਪ ਬਰਾਮਦ
Wednesday, Nov 11, 2026 - 12:16 PM (IST)
ਗੁਰਦਾਸਪੁਰ/ਬਟਾਲਾ/ਡੇਰਾ ਬਾਬਾ ਨਾਨਕ/ਕਲਾਨੌਰ(ਬੇਰੀ, ਵਿਨੋਦ, ਮਨਮੋਹਨ, ਸਾਹਿਲ, ਯੋਗੀ)- ਪਿਛਲੇ ਕੁਝ ਸਮੇਂ ਤੋਂ ਪਾਕਿਸਤਾਨ ਵਲੋਂ ਆਪਣੀਆਂ ਨਾਪਾਕ ਹਰਕਤਾਂ ਨੂੰ ਅੰਜ਼ਾਮ ਦਿੰਦੇ ਹੋਏ ਡਰੋਨ ਗਤੀਵਿਧੀਆਂ ਰਾਹੀਂ ਭਾਰਤੀ ਸਰਹੱਦ ਅੰਦਰ ਨਸ਼ੀਲੇ ਪਦਾਰਥਾਂ ਤੇ ਹਥਿਆਰਾਂ ਦੀ ਖੇਪ ਭੇਜੀ ਜਾ ਰਹੀ ਹੈ ਪਰ ਬੀ. ਐੱਸ. ਐੱਫ. ਅਤੇ ਪੁਲਸ ਦੇ ਬਹਾਦਰ ਅਤੇ ਮੁਸਤੈਦ ਜਵਾਨਾਂ ਵਲੋਂ ਪਾਕਿਸਤਾਨ ਦੀਆਂ ਸਾਰੀਆਂ ਨਾਪਾਕ ਹਰਕਤਾਂ ਨੂੰ ਨਾਕਾਮ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਮੰਗਲਵਾਰ ਨੂੰ ਡੇਰਾ ਬਾਬਾ ਨਾਨਕ ਦੇ ਸਰਹੱਦੀ ਪਿੰਡ ਤਲਵੰਡੀ ਗੁਰਾਇਆ ਵਿਖੇ ਬੀ. ਐੱਸ. ਐੱਫ ਅਤੇ ਥਾਣਾ ਡੇਰਾ ਬਾਬਾ ਨਾਨਕ ਦੀ ਪੁਲਸ ਵੱਲੋਂ ਸਾਂਝਾ ਸਰਚ ਆਪ੍ਰੇਸ਼ਨ ਚਲਾਇਆ ਗਿਆ। ਇਸ ਦੌਰਾਨ ਕਿਸਾਨ ਲੱਖਾ ਸਿੰਘ ਪੁੱਤਰ ਵੱਸਣ ਸਿੰਘ ਦੇ ਖੇਤਾਂ ਵਿਚੋਂ 1 ਕਿਲੋ 970 ਗ੍ਰਾਮ ਹੈਰੋਇਨ, 3 ਪਿਸਤੌਲ, 6 ਮੈਗਜ਼ੀਨ, 50 ਰੌਂਦ ਗੋਲੀਆਂ ਅਤੇ ਇਕ ਬਿਨਾਂ ਨੰਬਰੀ ਮੋਟਰਸਾਈਕਲ ਬਰਾਮਦ ਕੀਤਾ ਗਿਆ।
ਇਹ ਵੀ ਪੜ੍ਹੋ-ਪੰਜਾਬ 'ਚ ਸਰਕਾਰੀ ਬੱਸਾਂ ਨੂੰ ਲੈ ਕੇ ਵੱਡੀ ਅਪਡੇਟ, ਇਨ੍ਹਾਂ ਤਰੀਕਾਂ ਨੂੰ ਸਫ਼ਰ ਕਰਨ ਤੋਂ ਪਹਿਲਾਂ ਪੜ੍ਹ ਲਓ ਆਹ ਖ਼ਬਰ
ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਡੇਰਾ ਬਾਬਾ ਨਾਨਕ ਦੇ ਐੱਸ. ਐੱਚ. ਓ. ਅਸ਼ੋਕ ਕੁਮਾਰ ਨੇ ਦੱਸਿਆ ਕਿ ਬੀ. ਐੱਸ. ਐੱਫ. ਦੀ 27 ਬਟਾਲੀਅਨ ਵੱਲੋਂ ਪੁਲਸ ਨੂੰ ਫੋਨ ਰਾਹੀਂ ਸੂਚਨਾ ਦਿੱਤੀ ਗਈ ਸੀ ਕਿ ਪਾਕਿਸਤਾਨ ਵਾਲੇ ਪਾਸਿਓਂ ਡਰੋਨ ਗਤੀਵਿਧੀ ਰਾਹੀਂ ਪਿੰਡ ਤਲਵੰਡੀ ਗੁਰਾਇਆ ਦੇ ਕਿਸਾਨ ਲੱਖਾ ਸਿੰਘ ਪੁੱਤਰ ਵੱਸਣ ਸਿੰਘ ਦੇ ਖੇਤਾਂ ਵਿਚ ਇਕ ਪੈਕਟ ਸੁੱਟਿਆ ਗਿਆ ਹੈ।
ਇਹ ਵੀ ਪੜ੍ਹੋ-ਅੰਮ੍ਰਿਤਸਰ 'ਚ ਹੋ ਜਾਣੀ ਸੀ ਵੱਡੀ ਵਾਰਦਾਤ, RPG ਤੇ ਪਿਸਤੌਲਾਂ ਸਣੇ ਫੜੇ ਗਏ 7 ਮੁਲਜ਼ਮ, ਨਸ਼ੇ ਦੀ ਖੇਪ ਵੀ ਬਰਾਮਦ
ਸੂਚਨਾ ਮਿਲਣ ਤੋਂ ਬਾਅਦ ਬੀ. ਐੱਸ. ਐੱਫ. ਅਤੇ ਪੁਲਸ ਦੀਆਂ ਟੀਮਾਂ ਵੱਲੋਂ ਸਾਂਝੇ ਤੌਰ ’ਤੇ ਸਰਚ ਆਪ੍ਰੇਸ਼ਨ ਚਲਾਇਆ ਗਿਆ। ਖੇਤਾਂ ਵਿਚੋਂ ਮਿਲੇ ਪੈਕਟ ਦੀ ਜਾਂਚ ਕਰਨ ’ਤੇ ਉਸ ਵਿਚੋਂ 1 ਕਿਲੋ 970 ਗ੍ਰਾਮ ਹੈਰੋਇਨ, 30 ਬੋਰ ਦੇ 3 ਪਿਸਤੌਲ, 6 ਮੈਗਜ਼ੀਨ ਅਤੇ 50 ਰੌਂਦ ਬਰਾਮਦ ਹੋਏ। ਇਸ ਤੋਂ ਇਲਾਵਾ ਨੇੜਲੇ ਇਲਾਕੇ ਵਿਚੋਂ ਇਕ ਬਿਨਾਂ ਨੰਬਰੀ ਮੋਟਰਸਾਈਕਲ ਵੀ ਬਰਾਮਦ ਕੀਤਾ ਗਿਆ।
ਇਹ ਵੀ ਪੜ੍ਹੋ-ਪੰਜਾਬ 'ਚ ਵੱਡੀ ਵਾਰਦਾਤ, ਭਰਾ ਨੇ ਹੀ ਭਰਾ ਨੂੰ ਗੋਲੀਆਂ ਨਾਲ ਭੁੰਨਿਆ
ਐੱਸ. ਐੱਚ. ਓ. ਅਸ਼ੋਕ ਕੁਮਾਰ ਨੇ ਦੱਸਿਆ ਕਿ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਥਾਣਾ ਡੇਰਾ ਬਾਬਾ ਨਾਨਕ ਵਿਖੇ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਬਰਾਮਦ ਕੀਤੇ ਮੋਟਰਸਾਈਕਲ ਦੇ ਇੰਜਣ ਅਤੇ ਚੈਸੀ ਨੰਬਰ ਟਰੇਸ ਕਰਨ ਦੇ ਨਾਲ-ਨਾਲ ਹੋਰ ਵੱਖ-ਵੱਖ ਸਾਧਨਾਂ ਰਾਹੀਂ ਮੁਲਜ਼ਮਾਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ਅਤੇ ਮੁਲਜ਼ਮਾਂ ਦੀ ਪਛਾਣ ਹੋਣ ਉਪਰੰਤ ਉਨ੍ਹਾਂ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ-ਪੰਜਾਬ: 50 ਲੱਖ ਦੀ ਫਿਰੌਤੀ ਨਾ ਦਿੱਤੀ ਤਾਂ ਘਰ ਫਾਇਰਿੰਗ ਕਰਨ ਪੁੱਜੇ ਗਏ ਬਦਮਾਸ਼, ਜਵਾਬੀ ਗੋਲੀਬਾਰੀ 'ਚ ਇਕ ਦੀ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
