50 ਗ੍ਰਾਮ ਹੈਰੋਇਨ ਸਮੇਤ ਮੁਲਜ਼ਮ ਗ੍ਰਿਫਤਾਰ

Sunday, Jun 10, 2018 - 06:31 AM (IST)

ਜਲੰਧਰ, (ਮ੍ਰਿਦੁਲ)- ਥਾਣਾ 5 ਦੀ ਪੁਲਸ ਨੇ 50 ਗ੍ਰਾਮ ਹੈਰੋਇਨ ਦੇ ਨਾਲ ਮੁਲਜ਼ਮ ਨੂੰ ਗ੍ਰਿਫਤਾਰ ਕੀਤਾ ਹੈ। ਇਸ ਸਬੰਧ ਵਿਚ ਪੁਲਸ ਨੇ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। 
ਮੁਲਜ਼ਮ ਕੈਂਟ ਦਾ ਰਹਿਣ ਵਾਲਾ ਰਾਹੁਲ ਹੈ। ਮੁਲਜ਼ਮ ਨੂੰ ਪੁਲਸ ਨੇ ਕੋਰਟ ਵਿਚ ਪੇਸ਼ ਕਰ ਕੇ ਦੋ ਦਿਨਾਂ ਦਾ ਰਿਮਾਂਡ ਲਿਆ ਹੈ।  ਐੱਸ. ਐੱਚ. ਓ. ਨਿਰਮਲ ਸਿੰਘ ਨੇ ਦੱਸਿਆ ਕਿ ਫੜਿਆ ਗਿਆ ਮੁਲਜ਼ਮ ਰਾਹੁਲ ਪਿਛਲੇ ਕਾਫੀ ਸਾਲਾਂ ਤੋਂ ਹੈਰੋਇਨ ਸਮੱਗਲਿੰਗ ਦਾ ਕਾਰੋਬਾਰ ਕਰ ਰਿਹਾ ਹੈ, ਜਿਸ ਬਾਰੇ ਪੁਲਸ ਨੂੰ ਇਨਪੁੱਟ ਮਿਲੀ ਸੀ ਕਿ ਉਕਤ ਮੁਲਜ਼ਮ ਬਸਤੀ ਸ਼ੇਖ ਅੱਡੇ 'ਤੇ ਹੈਰੋਇਨ ਦੀ ਸਪਲਾਈ ਦੇਣ ਗਿਆ ਸੀ, ਜਿਸ ਨੂੰ ਪੁਲਸ ਨੇ ਟ੍ਰੈਪ ਲਾ ਕੇ ਫੜ ਲਿਆ। ਮੁਲਜ਼ਮ ਕੋਲੋਂ 50 ਗ੍ਰਾਮ ਹੈਰੋਇਨ ਮਿਲੀ ਹੈ। 
ਜਾਂਚ ਵਿਚ ਸਾਹਮਣੇ ਆਇਆ ਕਿ ਉਸ ਨੂੰ ਦਿੱਲੀ ਦਾ ਇਕ ਵਿਅਕਤੀ ਕੁਝ ਦਿਨ ਪਹਿਲਾਂ ਹੈਰੋਇਨ ਦੇ ਕੇ ਗਿਆ ਸੀ, ਜੋ ਕਿ ਉਸ ਨੇ 8 ਲੱਖ ਰੁਪਏ ਵਿਚ ਖਰੀਦੀ ਸੀ। ਮੁਲਜ਼ਮ ਖੁਦ ਵੀ ਹੈਰੋਇਨ ਪੀਣ ਦਾ ਆਦੀ ਹੈ। 
ਜਾਂਚ ਵਿਚ ਉਸ ਨੇ ਕਬੂਲ ਕੀਤਾ ਕਿ ਉਹ ਕਾਫੀ ਦੇਰ ਤੋਂ ਸਮੱਗਲਿੰਗ ਕਰ ਰਿਹਾ ਹੈ। ਉਸ 'ਤੇ ਪਹਿਲਾਂ ਵੀ ਕਈ ਕੇਸ ਦਰਜ ਹਨ। ਐੱਸ. ਐੱਚ. ਓ. ਨਿਰਮਲ ਸਿੰਘ ਨੇ ਦੱਸਿਆ ਕਿ ਮੁਲਜ਼ਮ ਨੂੰ ਕੋਰਟ ਵਿਚ ਪੇਸ਼ ਕਰ ਕੇ ਦੋ ਦਿਨ ਦਾ ਪੁਲਸ ਰਿਮਾਂਡ ਹਾਸਲ ਕੀਤਾ ਗਿਆ ਹੈ।


Related News