5 ਗ੍ਰਾਮ ਹੈਰੋਇਨ ਸਮੇਤ ਕਾਬੂ
Sunday, Jun 17, 2018 - 06:48 AM (IST)
ਮਾਛੀਵਾੜਾ ਸਾਹਿਬ, (ਟੱਕਰ, ਸਚਦੇਵਾ)- ਮਾਛੀਵਾੜਾ ਪੁਲਸ ਵਲੋਂ 5 ਗ੍ਰਾਮ ਹੈਰੋਇਨ ਸਮੇਤ ਗੁਰਪ੍ਰੀਤ ਸਿੰਘ ਉਰਫ਼ ਗੱਗੂ ਵਾਸੀ ਮਾਣੇਵਾਲ ਨੂੰ ਗ੍ਰਿਫ਼ਤਾਰ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਗਈ ਹੈ। ਥਾਣਾ ਮੁਖੀ ਸੁਰਿੰਦਰਪਾਲ ਸਿੰਘ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਅਜਮੇਰ ਸਿੰਘ ਪੁਲਸ ਪਾਰਟੀ ਸਮੇਤ ਲੱਖੋਵਾਲ ਤੋਂ ਮਾਣੇਵਾਲ ਨੂੰ ਜਾਂਦੀ ਸੜਕ 'ਤੇ ਗਸ਼ਤ ਕਰ ਰਹੇ ਸਨ ਕਿ ਪੁਲਸ ਨੂੰ ਦੇਖ ਕੇ ਇਕ ਪੈਦਲ ਆ ਰਿਹਾ ਨੌਜਵਾਨ ਘਬਰਾ ਗਿਆ ਤਾਂ ਪੁਲਸ ਨੇ ਉਸ ਨੂੰ ਸ਼ੱਕੀ ਹਾਲਤ ਵਿਚ ਕਾਬੂ ਕਰ ਲਿਆ। ਜਦੋਂ ਉਸਦੀ ਤਲਾਸ਼ੀ ਲਈ ਤਾਂ ਉਸ ਕੋਲੋਂ 5 ਗ੍ਰਾਮ ਹੈਰੋਇਨ ਬਰਾਮਦ ਹੋਈ, ਜਿਸ ਦੀ ਪਛਾਣ ਗੁਰਪ੍ਰੀਤ ਸਿੰਘ ਉਰਫ਼ ਗੱਗੂ ਵਾਸੀ ਮਾਣੇਵਾਲ ਵਜੋਂ ਹੋਈ। ਪੁਲਸ ਨੇ ਮੁਲਜ਼ਮ ਖਿਲਾਫ਼ ਮਾਮਲਾ ਦਰਜ ਕਰਕੇ ਉਸਨੂੰ ਅਦਾਲਤ ਵਿਚ ਪੇਸ਼ ਕੀਤਾ, ਜਿਸ ਨੂੰ ਜੇਲ ਭੇਜ ਦਿੱਤਾ ਗਿਆ।
