ਹੈਰੋਇਨ ਸਮੇਤ ਨੌਜਵਾਨ ਕਾਬੂ
Tuesday, Jul 24, 2018 - 03:43 AM (IST)

ਬਟਾਲਾ, (ਬੇਰੀ)- ਥਾਣਾ ਸਦਰ ਦੇ ਏ. ਐੱਸ. ਆਈ. ਰਣਜੀਤ ਸਿੰਘ ਤੇ ਏ. ਐੱਸ. ਆਈ. ਹਰਜੀਤ ਸਿੰਘ ਨੇ ਪੁਲਸ ਪਾਰਟੀ ਸਮੇਤ ਗਸ਼ਤ ਦੌਰਾਨ ਪੁਲ ਡਰੇਨ ਕੋਟਲਾ ਸ਼ਰਫ ਨੇ ਨੌਜਵਾਨ ਜਸਵੰਤ ਸਿੰਘ ਵਾਸੀ ਹਰਦੋਝੰਡੇ ਨੂੰ ਕਾਬੂ ਕਰ ਕੇ ਉਸ ਕੋਲੋਂ 5 ਗ੍ਰਾਮ 25 ਮਿਲੀਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਪੁਲਸ ਮੁਤਾਬਕ ਉਕਤ ਨੌਜਵਾਨ ਨੂੰ ਗ੍ਰਿਫਤਾਰ ਕਰਨ ਤੋਂ ਬਾਅਦ ਉਸ ਵਿਰੁੱਧ ਥਾਣਾ ਸਦਰ ਕੇਸ ਦਰਜ ਕਰ ਦਿੱਤਾ ਗਿਆ ਹੈ।