ਹੈਰੋਇਨ ਸਮੇਤ ਇਕ ਕਾਬੂ
Sunday, Aug 05, 2018 - 04:30 AM (IST)
ਬਟਾਲਾ, (ਬੇਰੀ)- ਥਾਣਾ ਸੇਖਵਾਂ ਦੀ ਪੁਲਸ ਨੇ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ®ਇਸ ਸਬੰਧੀ ਜਾਣਕਾਰੀ ਦਿੰਦਿਆਂ ਏ. ਐੱਸ. ਆਈ. ਕਮਲਜੀਤ ਸਿੰਘ ਨੇ ਦੱਸਿਆ ਕਿ ਦੌਰਾਨੇ ਗਸ਼ਤ ਪੁਲ ਨਹਿਰ ਕਲੇਰ ਕਲਾਂ ਤੋਂ ਬੀਤੇ ਦਿਨ ਵਿਲੀਅਮ ਮਸੀਹ ਪੁੱਤਰ ਮੁੱਖਾ ਮਸੀਹ ਵਾਸੀ ਘੁੰਮਣ ਕਲਾਂ ਨੂੰ 2 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ ਅਤੇ ਇਸ ਦੇ ਖਿਲਾਫ ਥਾਣਾ ਸੇਖਵਾਂ ਵਿਖੇ ਐੱਨ. ਡੀ. ਪੀ. ਐੱਸ. ਐਕਟ ਤਹਿਤ ਕੇਸ ਦਰਜ ਕਰ ਲਿਆ ਹੈ।
