5 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ
Tuesday, Aug 21, 2018 - 05:12 AM (IST)
ਤਰਨਤਾਰਨ, (ਰਾਜੂ)- ਥਾਣਾ ਚੋਹਲਾ ਸਾਹਿਬ ਦੀ ਪੁਲਸ ਨੇ 5 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਗ੍ਰਿਫਤਾਰ ਕਰਨ ’ਚ ਸਫਲਤਾ ਹਾਸਲ ਕੀਤੀ ਹੈ। ਏ. ਐੱਸ. ਆਈ. ਰਣਜੀਤ ਸਿੰਘ ਨੇ ਦੱਸਿਆ ਕਿ ਉਹ ਸਾਥੀ ਕਰਮਚਾਰੀਅਾਂ ਸਮੇਤ ਗਸ਼ਤ ਦੌਰਾਨ ਚੋਹਲਾ ਖੁਰਦ ਮੋਡ਼ ਰਾਣੀ ਵਲਾਹ ’ਚ ਮੌਜੂਦ ਸਨ ਕਿ ਗੁਰਭੇਜ ਸਿੰਘ ਪੁੱਤਰ ਦਲਬੀਰ ਸਿੰਘ ਵਾਸੀ ਆਂਸਲ ਨੂੰ ਸ਼ੱਕ ਪੈਣ ’ਤੇ ਕਾਬੂ ਕਰ ਕੇ ਉਸ ਪਾਸੋਂ 5 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਉਕਤ ਵਿਅਕਤੀ ਖਿਲਾਫ ਮੁਕੱਦਮਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
