50 ਲੱਖ ਦੀ ਹੈਰੋਇਨ ਸਮੇਤ 3 ਗ੍ਰਿਫਤਾਰ

Saturday, Mar 02, 2019 - 05:51 PM (IST)

50 ਲੱਖ ਦੀ ਹੈਰੋਇਨ ਸਮੇਤ 3 ਗ੍ਰਿਫਤਾਰ

ਫਿਰੋਜ਼ਪੁਰ (ਕੁਮਾਰ)—ਐੱਸ.ਸੀ.ਐੱਫ. ਫਿਰੋਜ਼ਪੁਰ ਰੇਂਜ ਦੀ ਪੁਲਸ ਨੇ 3 ਲੋਕਾਂ ਨੂੰ 97 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ। ਇਸ ਹੈਰੋਇਨ ਦੀ ਕੋਮਾਂਤਰੀ ਬਾਜ਼ਾਰ 'ਚ ਕੀਮਤ ਕਰੀਬ 50 ਲੱਖ ਦੱਸੀ ਜਾ ਰਹੀ ਹੈ। ਪੁਲਸ ਫੜ੍ਹੇ ਗਏ ਤਸਕਰਾਂ ਤੋਂ ਪੁੱਛਗਿਛ ਕਰ ਰਹੀ ਹੈ।

ਜਾਣਕਾਰੀ ਮੁਤਾਬਕ ਐੱਸ.ਟੀ.ਐੱਫ. ਫਿਰੋਜ਼ਪੁਰ ਦੇ ਇੰਸਪੈਕਟਰ ਅਸ਼ਵਨੀ ਕੁਮਾਰ ਨੇ ਦੱਸਿਆ ਕਿ ਇਨ੍ਹਾਂ ਤਿੰਨਾਂ ਨੂੰ ਇਕ ਮੋਟਰ ਸਾਈਕਲ 'ਤੇ ਸਵਾਰ ਦੇਖ ਐੱਸ.ਆਈ. ਗੁਰਲਾਲ ਸਿੰਘ ਨੂੰ ਸ਼ੱਕ ਹੋਇਆ ਤਾਂ ਉਨ੍ਹਾਂ ਨੇ ਆਪਣੀ ਪਾਰਟੀ ਦੇ ਨਾਲ ਉਨ੍ਹਾਂ ਦਾ ਪਿੱਛਾ ਕੀਤਾ। ਇਹ ਤਿੰਨੋਂ ਮੋਟਰਸਾਈਕਲ ਤੋਂ ਡਿੱਗ ਗਏ ਅਤੇ ਇਨ੍ਹਾਂ ਕੋਲੋਂ ਹੈਰੋਇਨ ਸੜਕ 'ਤੇ ਖਿਲਰ ਗਈ। ਫੜ੍ਹੀ ਗਈ ਹੈਰੋਇਨ 97 ਗ੍ਰਾਮ ਦੱਸੀ ਜਾ ਰਹੀ ਹੈ। ਜਿਸ ਦੀ ਕੀਮਤ 50 ਲੱਖ ਹੈ। ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਪੁੱਛਗਿਛ ਕੀਤੀ ਜਾ ਰਹੀ ਹੈ।


author

Shyna

Content Editor

Related News