ਹੈਰੋਇਨ ਦੇ ਮਾਮਲੇ ’ਚ ਲੰਗਾਹ ਦੇ ਪੁੱਤਰ ਨੂੰ ਮਿਲੀ ਜ਼ਮਾਨਤ
Monday, May 10, 2021 - 10:40 AM (IST)
ਗੁਰਦਾਸਪੁਰ (ਹਰਮਨ, ਸਰਬਜੀਤ) - ਕੁਝ ਦਿਨ ਪਹਿਲਾਂ ਧਾਰੀਵਾਲ ਪੁਲਸ ਵੱਲੋਂ ਹੈਰੋਇਨ ਦੀ ਸਪਲਾਈ ਕਰਨ ਆਏ ਮੁਲਜ਼ਮਾਂ ਨਾਲ ਗ੍ਰਿਫ਼ਤਾਰ ਕੀਤੇ ਸਾਬਕਾ ਮੰਤਰੀ ਸੁੱਚਾ ਸਿੰਘ ਲੰਗਾਹ ਦੇ ਸਪੁੱਤਰ ਨੂੰ ਗੁਰਦਾਸਪੁਰ ਦੀ ਅਡੀਸ਼ਨਲ ਸੈਸ਼ਨ ਜੱਜ ਦੀ ਅਦਾਲਤ ਨੇ ਜ਼ਮਾਨਤ ’ਤੇ ਰਿਹਾਅ ਕਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਧਾਰੀਵਾਲ ਦੀ ਪੁਲਸ ਨੇ ਦਾਅਵਾ ਕੀਤਾ ਸੀ ਕਿ ਮਿੱਲ ਕੁਆਰਟਰ ਧਾਰੀਵਾਲ ’ਚ ਗੁਪਤ ਸੂਚਨਾ ਦੇ ਆਧਾਰ ’ਤੇ ਛਾਪੇਮਾਰੀ ਕੀਤੀ ਤਾਂ ਹੈਰੋਇਨ ਦੀ ਸਪਲਾਈ ਕਰਨ ਆਏ 3 ਨੌਜਵਾਨ ਕਾਬੂ ਕੀਤੇ ਗਏ, ਜਦੋਂਕਿ ਹੈਰੋਇਨ ਦਾ ਸੇਵਨ ਕਰ ਰਹੇ 2 ਨੌਜਵਾਨ ਵੀ ਗ੍ਰਿਫਤਾਰ ਕੀਤੇ ਗਏ ਸਨ।
ਪੜ੍ਹੋ ਇਹ ਵੀ ਖਬਰ - ਪਿਆਰ ਦਾ ਦੁਸ਼ਮਣ ਬਣਿਆ ਭਰਾ, ਭੈਣ ਅਤੇ ਪ੍ਰੇਮੀ 'ਤੇ ਅੰਨ੍ਹੇਵਾਹ ਗੋਲ਼ੀਆਂ ਚਲਾ ਦਿੱਤੀ ਦਰਦਨਾਕ ਮੌਤ
ਉਨ੍ਹਾਂ ਕਿਹਾ ਕਿ ਕਾਬੂ ਕੀਤੇ ਨੌਜਵਾਨਾਂ ਕੋਲੋਂ ਹੈਰੋਇਨ ਦੀ ਕੋਈ ਰਿਕਵਰੀ ਨਹੀਂ ਹੋਈ। ਇਨ੍ਹਾਂ ਦੋਵਾਂ ’ਚ ਇਕ ਨੌਜਵਾਨ ਸਾਬਕਾ ਮੰਤਰੀ ਸੁੱਚਾ ਸਿੰਘ ਲੰਗਾਹ ਦਾ ਪੁੱਤਰ ਪ੍ਰਕਾਸ਼ ਸਿੰਘ ਸੀ। ਉਕਤ ਪ੍ਰਕਾਸ਼ ਦੀ ਜ਼ਮਾਨਤ ਲਈ ਲੰਗਾਹ ਪਰਿਵਾਰ ਵੱਲੋਂ ਗੁਰਦਾਸਪੁਰ ਦੇ ਅਡੀਸ਼ਨਲ ਸੈਸ਼ਨ ਜੱਜ ਦੀ ਅਦਾਲਤ ’ਚ ਅਰਜੀ ਲਗਾਈ ਗਈ ਸੀ, ਜਿਸ ’ਤੇ ਸੁਣਵਾਈ ਕਰਦੇ ਹੋਏ ਅਦਾਲਤ ਨੇ ਪ੍ਰਕਾਸ਼ ਸਿੰਘ ਨੂੰ ਜ਼ਮਾਨਤ ’ਤੇ ਰਿਹਾਅ ਕਰ ਦਿੱਤਾ ਹੈ।
ਪੜ੍ਹੋ ਇਹ ਵੀ ਖਬਰ - ਵਿਆਹ ਕਰਵਾ ਕੇ ਕੈਨੇਡਾ ਗਏ ਨੌਜਵਾਨ ਦੀ ਹਾਦਸੇ ’ਚ ਮੌਤ, ਗਰਭਵਤੀ ਪਤਨੀ ਦਾ ਰੋ-ਰੋ ਹੋਇਆ ਬੁਰਾ ਹਾਲ
ਸੁੱਚਾ ਸਿੰਘ ਲੰਗਾਹ ਨੇ ਦੱਸਿਆ ਕਿ ਉਨ੍ਹਾਂ ਦੇ ਪੁੱਤਰ ਦੇ ਕਰਵਾਏ ਗਏ ਡੋਪ ਟੈਸਟ ਵਿੱਚ ਵੀ ਨਸ਼ੇ ਕੀਤੇ ਹੋਣ ਦੀ ਪੁਸ਼ਟੀ ਨਹੀਂ ਹੋਈ ਅਤੇ ਨਾ ਹੀ ਉਸ ਕੋਲੋਂ ਕੋਈ ਹੈਰੋਇਨ ਬਰਾਮਦ ਹੋਈ ਸੀ। ਉਨ੍ਹਾਂ ਅਦਾਲਤ ਨੂੰ ਇਹੀ ਬਿਆਨ ਕੀਤਾ ਕਿ ਉਨ੍ਹਾਂ ਦੇ ਪੁੱਤਰ ਨੂੰ ਸਿਆਸੀ ਰੰਜ਼ਿਸ਼ ਤਹਿਤ ਫਸਾਇਆ ਗਿਆ ਹੈ, ਜਿਸ ’ਤੇ ਅਦਾਲਤ ਨੇ ਵਕੀਲ ਦੀਆਂ ਦਲੀਲਾਂ ਨਾਲ ਸਹਿਮਤ ਹੁੰਦੇ ਹੋਏ ਕਾਨੂੰਨ ਅਨੁਸਾਰ ਪ੍ਰਕਾਸ਼ ਸਿੰਘ ਨੂੰ ਜ਼ਮਾਨਤ ਦਿੱਤੀ ਹੈ।
ਪੜ੍ਹੋ ਇਹ ਵੀ ਖਬਰ - ਮੋਗਾ : ASI ਨੇ ਸਰਕਾਰੀ ਰਿਵਾਲਵਰ ਨਾਲ ਗੋਲੀ ਮਾਰ ਕੇ ਕੀਤੀ ਖ਼ੁਦਕੁਸ਼ੀ, ਸੁਸਾਇਡ ਨੋਟ ’ਚ ਕੀਤਾ ਵੱਡਾ ਖ਼ੁਲਾਸਾ