ਹੈਰੋਇਨ ਦਾ ਨਸ਼ਾ ਕਰਦਾ ਨੌਜਵਾਨ ਗ੍ਰਿਫਤਾਰ

Friday, Apr 20, 2018 - 01:55 AM (IST)

ਹੈਰੋਇਨ ਦਾ ਨਸ਼ਾ ਕਰਦਾ ਨੌਜਵਾਨ ਗ੍ਰਿਫਤਾਰ

ਗੁਰਦਾਸਪੁਰ,   (ਵਿਨੋਦ)-  ਪੁਲਸ ਨੇ ਇਕ ਨੌਜਵਾਨ ਨੂੰ ਹੈਰੋਇਨ ਦਾ ਨਸ਼ਾ ਕਰਦੇ ਹੋਏ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਹੈ।ਦੀਨਾਨਗਰ ਪੁਲਸ ਸਟੇਸ਼ਨ ਇੰਚਾਰਜ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਸਹਾਇਕ ਸਬ-ਇੰਸਪੈਕਟਰ ਸੁਰਜੀਤ ਸਿੰਘ ਪੁਲਸ ਪਾਰਟੀ ਨਾਲ ਗਸ਼ਤ ਕਰ ਰਹੇ ਸਨ ਕਿ ਕਿਸੇ ਨੇ ਗੁਪਤ ਸੂਚਨਾ ਦਿੱਤੀ ਕਿ ਜ਼ੋਰਾਵਰ ਸਿੰਘ ਵਾਸੀ ਪਿੰਡ ਵਰਸੋਲਾ ਡੀਡਾ ਮੌੜ 'ਤੇ ਝਾੜੀਆਂ ਵਿਚ ਲੁਕ ਕੇ ਹੈਰੋਇਨ ਦਾ ਨਸ਼ਾ ਕਰ ਰਿਹਾ ਹੈ, ਜਿਸ 'ਤੇ ਪੁਲਸ ਪਾਰਟੀ ਨੇ ਮੌਕੇ 'ਤੇ ਪਹੁੰਚ ਕੇ ਉਕਤ ਨੌਜਵਾਨ ਨੂੰ ਨਸ਼ਾ ਕਰਦੇ ਹੋਏ ਗ੍ਰਿਫਤਾਰ ਕੀਤਾ। ਇਸ ਦੌਰਾਨ ਸਿਲਵਰ ਪੇਪਰ ਅਤੇ ਲਾਈਟਰ ਬਰਾਮਦ ਹੋਇਆ।


Related News