ਮਾਮਲਾ ਕਰੋੜਾਂ ਦੀ ਹੈਰੋਇਨ ਬਰਾਮਦਗੀ ਦਾ: 15 ਲੱਖ ਦੀ ਡਰੱਗ ਮਨੀ ਸਣੇ 2 ਵਿਅਕਤੀ ਕਾਬੂ

Thursday, Mar 18, 2021 - 06:59 PM (IST)

ਅੰਮ੍ਰਿਤਸਰ (ਸੰਜੀਵ) - ਜ਼ਿਲ੍ਹਾ ਅੰਮ੍ਰਿਤਸਰ ਦੇਹਾਂਤੀ ਪੁਲਸ ਨੇ 34 ਕਰੋੜ ਰੁਪਏ ਦੀ ਹੈਰੋਇਨ ਰਿਕਵਰੀ ਤੋਂ ਬਾਅਦ 2 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮਿਲੀ ਜਾਣਕਾਰੀ ਅਨੁਸਾਰ ਬੀਤੇ ਕੱਲ੍ਹ ਸਰਹੱਦੀ ਚੌਕੀ ਧਿਆਨ ਸਿੰਘ ਪੁਰਾ ਤੋਂ ਐੱਸ.ਟੀ.ਐੱਫ ਅਤੇ ਬੀ.ਐੱਸ.ਐੱਫ ਵੱਲੋਂ ਕਰੋੜਾਂ ਰੁਪਏ ਦੀ ਬਰਾਮਦ ਕੀਤੀ ਹੈਰੋਇਨ ਦੇ ਮਾਮਲੇ ਵਿੱਚ ਪੁਲਸ ਨੇ ਉਕਤ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।

ਪੜ੍ਹੋ ਇਹ ਵੀ ਖ਼ਬਰ - ਪੈਸੇ ਦੇ ਲੈਣ-ਦੇਣ ਕਾਰਣ ਨੌਜਵਾਨ ਦਾ ਕਤਲ, ਗਲੀ-ਸੜੀ ਲਾਸ਼ ਸੂਏ ’ਚੋਂ ਬਰਾਮਦ 

ਮੁਲਜ਼ਮਾਂ ਦੀ ਪਛਾਣ ਵਿਸ਼ਾਲ ਸ਼ਰਮਾ ਵਾਸੀ ਕੋਰਟ ਬੁੱਢਾ ਅਤੇ ਉਸ ਦਾ ਸਾਥੀ ਪ੍ਰਭਜੀਤ ਸਿੰਘ ਵਾਸੀ ਤਰਨਤਾਰਨ ਤੋਂ ਹੋਈ ਹੈ, ਜਿਨ੍ਹਾਂ ਤੋਂ 15 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕਰਨ ਵਿਚ ਪੁਲਸ ਨੇ ਵੱਡੀ ਸਫਲਤਾ ਹਾਸਲ ਕੀਤੀ ਹੈ। 

ਪੜ੍ਹੋ ਇਹ ਵੀ ਖ਼ਬਰ - ਖਡੂਰ ਸਾਹਿਬ 'ਚ ਹੋਈ ਗੈਂਗਵਾਰ ਦੌਰਾਨ ਚੱਲੀਆਂ ਗੋਲ਼ੀਆਂ, ਬੇ-ਕਸੂਰ ਬਜ਼ੁਰਗ ਦੀ ਹੋਈ ਮੌਕੇ ’ਤੇ ਮੌਤ

ਪੱਤਰਕਾਰ ਨਾਲ ਪ੍ਰੈੱਸ ਕਾਨਫਰੰਸ ਕਰਦੇ ਹੋਏ ਦਿਹਾਂਤੀ ਪੁਲਸ ਨੇ ਡੀ.ਐੱਸ.ਪੀ ਵਿਪਨ ਕੁਮਾਰ ਨੇ ਦੱਸਿਆ ਕਿ ਬੀਤੇ ਦਿਨੀਂ ਉਨ੍ਹਾਂ ਨੇ ਐੱਸ.ਟੀ.ਐੱਫ ਵੱਲੋਂ ਮਿਲੀ ਗੁਪਤ ਸੂਚਨਾ ਦੇ ਆਧਾਰ 'ਤੇ ਬੀ.ਐੱਸ.ਐੱਫ ’ਚ ਚਲਾਏ ਸਾਂਝੇ ਆਪ੍ਰੇਸ਼ਨ ਦੌਰਾਨ ਟਰੈਕਟਰ ਦੀ ਬੈਟਰੀ ਵਿੱਚੋਂ 6. 77 ਕਿਲੋਂ ਦੀ ਹੈਰੋਇਨ ਬਰਾਮਦ ਕੀਤੀ ਸੀ। ਬਰਾਮਦ ਹੋਈ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ’ਚ ਕੀਮਤ ਕਰੀਬ 34 ਕਰੋੜ ਰੁਪਏ ਬਣਦੀ ਹੈ। ਉਨ੍ਹਾਂ ਨੇ ਇਸ ਮਾਮਲੇ ਦੀ ਜਾਂਚ ਕਰਦੇ ਹੋਏ ਉਕਤ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਤੋਂ ਪੁਲਸ ਰਿਮਾਂਡ ਦੌਰਾਨ ਪੁੱਛਗਿੱਛ ਕੀਤੀ ਜਾਵੇਗੀ।

ਪੜ੍ਹੋ ਇਹ ਵੀ ਖ਼ਬਰ - ਵੱਡੀ ਖ਼ਬਰ : ਪੰਜਾਬ ਦੇ ਇਸ ਜ਼ਿਲ੍ਹੇ ’ਚ ਨਹੀਂ ਲੱਗੇਗਾ ਨਾਈਟ ਕਰਫਿਊ

ਪੜ੍ਹੋ ਇਹ ਵੀ ਖ਼ਬਰ - ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ 400 ਸਾਲਾ ਤਿੰਨ ਦਿਨਾਂ ਸ਼ਤਾਬਦੀ ਸਮਾਗਮ ਖੁਸ਼ਬੂਆਂ ਬਿਖੇਰਦਾ ਹੋਇਆ ਸੰਪੰਨ


rajwinder kaur

Content Editor

Related News