ਢਾਈ ਕਰੋੜ ਦੀ ਹੈਰੋਇਨ ਸਮੇਤ ਸਮੱਗਲਰ ਗ੍ਰਿਫਤਾਰ

11/26/2019 6:41:34 PM

ਲੁਧਿਆਣਾ, (ਅਨਿਲ) : ਸਪੈਸ਼ਲ ਟਾਸਕ ਫੋਰਸ ਦੀ ਲੁਧਿਆਣਾ ਟੀਮ ਨੇ ਨਸ਼ਾ ਤਸਕਰਾਂ ਖਿਲਾਫ ਚਲਾਈ ਗਈ ਮੁਹਿੰਮ ਤਹਿਤ ਇਕ ਵੱਡੀ ਸਫਲਤਾ ਹਾਸਲ ਕਰਦੇ ਹੋਏ ਇਕ ਨਸ਼ਾ ਤਸਕਰ ਨੂੰ ਢਾਈ ਕਰੋੜ ਰੁਪਏ ਦੀ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ। ਜਿਸ ਸਬੰਧੀ ਅੱਜ ਐਸ. ਟੀ. ਐਫ. ਦੇ ਇੰਚਾਰਜ ਹਰਬੰਸ ਸਿੰਘ ਰਹਿਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੁਲਸ ਨੂੰ ਸੂਚਨਾ ਮਿਲੀ ਸੀ ਕਿ ਸ਼ੇਰਪੁਰ ਇਲਾਕੇ 'ਚ ਇਕ ਨਸ਼ਾ ਤਸਕਰ ਹੈਰੋਇਨ ਦੀ ਖੇਪ ਲੈ ਕੇ ਆਪਣੇ ਗਾਹਕਾਂ ਨੂੰ ਸਪਲਾਈ ਕਰਨ ਆ ਰਿਹਾ ਹੈ। ਜਿਸ 'ਤੇ ਐਸ. ਟੀ. ਐਫ. ਨੇ ਸਖ਼ਤ ਕਾਰਵਾਈ ਕਰਦੇ ਹੋਏ ਸ਼ੇਰਪੁਰ ਕਲਾ 'ਚ ਸਪੈਸ਼ਲ ਨਾਕਾਬੰਦੀ ਕੀਤੀ। ਜਿਸ ਦੌਰਾਨ ਉਥੇ ਸਫੇਦ ਰੰਗ ਦੀ ਐਕਟਿਵਾ ਸਕੂਟਰੀ ਚਾਲਕ ਨੂੰ ਸ਼ੱਕ ਦੇ ਆਧਾਰ 'ਤੇ ਰੋਕਿਆ ਗਿਆ ਜਦ ਪੁਲਸ ਨੇ ਉਕਤ ਵਿਅਕਤੀ ਦੀ ਐਕਟਿਵਾ ਦੀ ਤਲਾਸ਼ੀ ਲਈ ਤਾਂ ਉਸ 'ਚੋਂ 500 ਗ੍ਰਾਮ ਹੈਰੋਇਨ ਦੀ ਖੇਪ ਬਰਾਮਦ ਕੀਤੀ ਗਈ। ਪੁਲਸ ਨੇ ਉਕਤ ਵਿਅਕਤੀ ਨੂੰ ਗ੍ਰਿਫਤਾਰ ਕਰ ਲਿਆ। ਜਿਸ ਦੀ ਪਛਾਣ ਅਰਵਿੰਦ ਸਿੰਘ ਉਰਫ ਸ਼ੋਭਨਾਥ (35) ਪੁੱਤਰ ਨਰਾਇਣ ਸਿੰਘ ਵਾਸੀ ਭਾਵਨਾ ਗੰਜ ਜਲਾਲਪੁਰ ਬਿਹਾਰ ਦੇ ਰੂਪ 'ਚ ਕੀਤੀ ਗਈ ਹੈ। ਫੜੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ 'ਚ ਢਾਈ ਕਰੋੜ ਰੁਪਏ ਦੀ ਕੀਮਤ ਆਂਕੀ ਗਈ ਹੈ। ਪੁਲਸ ਨੇ ਦੋਸ਼ੀ ਖਿਲਾਫ ਐਸ. ਟੀ. ਐਫ. ਮੋਹਾਲੀ ਪੁਲਸ ਸਟੇਸ਼ਨ 'ਚ ਐਨ. ਡੀ. ਪੀ. ਐਸ. ਐਕਟ ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਜੇਲ 'ਚ 10 ਸਾਲ ਦੀ ਸਜ਼ਾ ਕੱਟ ਕੇ ਆਇਆ ਬਾਹਰ
ਇੰਚਾਰਜ ਹਰਬੰਸ ਸਿੰਘ ਨੇ ਦੱਸਿਆ ਕਿ ਨਸ਼ਿਆਂ ਦਾ ਕਾਰੋਬਾਰ ਕਰ ਰਿਹਾ ਦੋਸ਼ੀ ਅਰਵਿੰਦ ਸਿੰਘ ਪਹਿਲਾਂ ਲੰਬੇ ਸਾਲ ਤੋਂ ਨਸ਼ੇ ਦਾ ਕਾਰੋਬਾਰ ਕਰ ਰਿਹਾ ਹੈ। ਜਿਸ 'ਤੇ ਹਿਮਾਚਲ 'ਚ 5 ਕਿਲੋ ਚਰਸ ਦੀ ਖੇਪ ਦਾ ਮਾਮਲਾ ਦਰਜ ਹੋਇਆ ਸੀ ਤੇ ਉਸ ਕੇਸ 'ਚ ਉਸ ਨੂੰ 10 ਸਾਲ ਦੀ ਸ਼ਜਾ ਸੁਣਾਈ ਗਈ ਸੀ, ਜਿਸ ਸਜ਼ਾ ਨੂੰ ਕੱਟ ਕੇ ਉਹ ਬਾਹਰ ਆਇਆ ਸੀ। ਜੇਲ 'ਚੋਂ ਬਾਹਰ ਆਉਣ ਦੇ ਬਾਅਦ ਉਸ ਨੇ ਫਿਰ ਨਸ਼ੇ ਦਾ ਕਾਰੋਬਾਰ ਸ਼ੁਰੂ ਕਰ ਦਿੱਤਾ।


Related News