ਪੰਜਾਬ ਪੁਲਸ ਦੇ ਸਰਚ ਆਪ੍ਰੇਸ਼ਨ ਦੌਰਾਨ ਖੇਤਾਂ 'ਚੋਂ ਜੋ ਮਿਲਿਆ, ਵੇਖ ਹੱਕੇ-ਬੱਕੇ ਰਹਿ ਗਏ ਲੋਕ

Friday, Oct 20, 2023 - 08:03 PM (IST)

ਪੰਜਾਬ ਪੁਲਸ ਦੇ ਸਰਚ ਆਪ੍ਰੇਸ਼ਨ ਦੌਰਾਨ ਖੇਤਾਂ 'ਚੋਂ ਜੋ ਮਿਲਿਆ, ਵੇਖ ਹੱਕੇ-ਬੱਕੇ ਰਹਿ ਗਏ ਲੋਕ

ਗੁਰਦਾਸਪੁਰ (ਗੁਰਪ੍ਰੀਤ ਸਿੰਘ) : ਸਰਹੱਦੀ ਇਲਾਕੇ ਡੇਰਾ ਬਾਬਾ ਨਾਨਕ ਦੇ ਪਿੰਡ ਹਰੂਵਾਲ ਵਿਖੇ ਪੰਜਾਬ ਪੁਲਸ ਨੂੰ ਸਰਚ ਦੌਰਾਨ 2 ਕਿਲੋ ਦੇ ਕਰੀਬ ਹੈਰੋਇਨ ਹੋਈ ਬਰਾਮਦ ਹੋਈ। ਉਥੇ ਹੀ ਇਸ ਬਾਰੇ ਡੀਐੱਸਪੀ ਮਨਿੰਦਰਪਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਇਸ ਇਲਾਕੇ 'ਚ ਦੇਰ ਰਾਤ ਪਾਕਿਸਤਾਨ ਵੱਲੋਂ ਡਰੋਨ ਗਤੀਵਿਧੀ ਹੋਈ ਹੈ, ਜਿਸ ਤੋਂ ਬਾਅਦ ਉਨ੍ਹਾਂ ਦੀ ਪੂਰੀ ਟੀਮ ਵੱਲੋਂ ਝੋਨੇ ਦੀ ਕਟਾਈ ਤੋਂ ਬਾਅਦ ਇਲਾਕੇ 'ਚ ਚਲਾਏ ਸਰਚ ਆਪ੍ਰੇਸ਼ਨ ਦੌਰਾਨ ਪਿੰਡ ਹਰੂਵਾਲ ਦੇ ਕਿਸਾਨ ਅਮਰੀਕ ਸਿੰਘ ਦੇ ਖੇਤਾਂ 'ਚੋਂ 2 ਕਿਲੋ ਹੈਰੋਇਨ ਬਰਾਮਦ ਕੀਤੀ ਗਈ।

ਇਹ ਵੀ ਪੜ੍ਹੋ : 30 ਲੱਖ ਲੈ ਫੜਾ 'ਤਾ ਜਾਅਲੀ ਵੀਜ਼ਾ, ਅੱਗੋਂ ਛਾਤੀ ਠੋਕ ਕਹਿੰਦੇ ਏਦਾਂ ਨੀ ਮੁੜਦੇ ਪੈਸੇ, ਕਰ ਲਓ ਜੋ ਹੁੰਦਾ

ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਪਿੰਡ ਹਰੂਵਾਲ ਵਿੱਚ ਹੀ 15 ਕਿਲੋ ਹੈਰੋਇਨ ਫੜੀ ਗਈ ਸੀ, ਜਦ ਕਿ ਇਤਲਾਹ ਇਹ ਸੀ ਕਿ ਖੇਪ 20 ਕਿਲੋ ਦੀ ਆਈ ਹੈ। ਇਹ 2 ਕਿਲੋ ਵੀ ਉਸ ਹੀ ਖੇਪ ਹੋਣ ਦਾ ਖ਼ਦਸ਼ਾ ਜਤਾਇਆ ਜਾ ਰਿਹਾ ਹੈ। ਡੀਐੱਸਪੀ ਡੇਰਾ ਬਾਬਾ ਨਾਨਕ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਅਣਪਛਾਤਿਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਆਰੰਭ ਕਰ ਦਿੱਤੀ ਗਈ ਹੈ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8


author

Mukesh

Content Editor

Related News