ਭਾਰਤ-ਪਾਕਿ ਸਰਹੱਦ ਤੋਂ 25 ਕਰੋੜ ਦੀ ਹੈਰੋਇਨ ਬਰਾਮਦ

Friday, Jan 17, 2020 - 07:26 PM (IST)

ਭਾਰਤ-ਪਾਕਿ ਸਰਹੱਦ ਤੋਂ 25 ਕਰੋੜ ਦੀ ਹੈਰੋਇਨ ਬਰਾਮਦ

ਫਿਰੋਜ਼ਪੁਰ, (ਮਲਹੋਤਰਾ)— ਸੀਮਾ ਸੁਰੱਖਿਆ ਬਲ ਨੇ ਅੰਤਰਰਾਸ਼ਟਰੀ ਭਾਰਤ-ਪਾਕਿ ਸਰਹੱਦ 'ਤੇ ਤਲਾਸ਼ੀ ਮੁਹਿੰਮ ਦੌਰਾਨ 25 ਕਰੋੜ ਰੁਪਏ ਦੀ 5 ਕਿੱਲੋ ਹੈਰੋਇਨ ਬਰਾਮਦ ਕੀਤੀ ਹੈ। ਸੀਮਾ ਸੁਰੱਖਿਆ ਬਲ ਦੇ ਅਧਿਕਾਰੀਆਂ ਨੇ ਦੱਸਿਆ ਕਿ 103 ਬਟਾਲੀਅਨ ਦੇ ਜਵਾਨਾਂ ਵਲੋਂ ਗੱਟੀ ਰਾਜੋਕੇ ਚੈੱਕਪੋਸਟ 'ਤੇ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਸੀ ਤਾਂ ਬੀ. ਓ. ਪੀ. ਨੰਬਰ 143-15 ਦੇ ਕੋਲ ਜ਼ਮੀਨ 'ਚ ਦਬਾ ਕੇ ਰੱਖੇ ਹੈਰੋਇਨ ਦੇ 5 ਪੈਕੇਟ ਬਰਾਮਦ ਹੋਏ। ਬਰਾਮਦ ਹੈਰੋਇਨ ਦਾ ਵਜ਼ਨ 5 ਕਿੱਲੋ ਹੈ ਤੇ ਅੰਤਰਰਾਸ਼ਟਰੀ ਬਾਜ਼ਾਰ 'ਚ ਇਸ ਦੀ ਕੀਮਤ 25 ਕਰੋੜ ਰੁਪਏ ਦੱਸੀ ਜਾ ਰਹੀ ਹੈ। ਸਾਲ 2020 'ਚ 17 ਦਿਨ ਦੌਰਾਨ ਬੀ. ਐੱਸ. ਐੱਫ. ਵੱਲੋਂ ਕੁੱਲ 14 ਕਿੱਲੋ ਹੈਰੋਇਨ ਬਰਾਮਦ ਕੀਤੀ ਜਾ ਚੁੱਕੀ ਹੈ।


author

KamalJeet Singh

Content Editor

Related News