ਪਾਕਿਸਤਾਨ ਤੋਂ ਮੰਗਵਾਈ ਗਈ 535 ਗ੍ਰਾਮ ਹੈਰੋਇਨ ਬਰਾਮਦ
Saturday, Mar 29, 2025 - 05:22 PM (IST)

ਜਲਾਲਾਬਾਦ (ਬੰਟੀ ਦਹੂਜਾ) : ਥਾਣਾ ਸਦਰ ਪੁਲਸ ਨੇ ਪਾਕਿਸਤਾਨ ਤੋਂ ਮੰਗਵਾਈ ਗਈ 535 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਜਾਂਚ ਅਧਿਕਾਰੀ ਐੱਸ. ਆਈ. ਅਮਰਜੀਤ ਕੌਰ ਨੇ ਦੱਸਿਆ ਕਿ ਜਦ ਪੁਲਸ ਪਾਰਟੀ ਗਸ਼ਤ ਕਰਦੀ ਹੋਈ ਕੇਰਾਂ ਬਸਤੀ ਦੇ ਸੂਏ ਦੇ ਪੁਲ ਨੇੜੇ ਪੁੱਜੀ ਤਾਂ ਮੁਖਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਅਣਪਛਾਤੇ ਵਿਅਕਤੀਆਂ ਵੱਲੋਂ ਚੱਕ ਬਜੀਦਾ ਦੇ ਏਰੀਆ ਵਿੱਚ ਡਰੋਨ ਰਾਹੀਂ ਪਾਕਿਸਤਾਨ ਤੋਂ ਹੈਰੋਇਨ ਮੰਗਵਾਈ ਗਈ ਹੈ।
ਇਸ 'ਤੇ ਉਨ੍ਹਾਂ ਨੇ ਸਾਥੀ ਕਰਮਚਾਰੀਆਂ ਅਤੇ ਬੀ. ਐੱਸ. ਐਫ. ਪਾਰਟੀ ਨਾਲ ਮਿਲ ਕੇ ਸਰਚ ਕੀਤੀ ਤਾਂ ਗਸ਼ਤ ਦੇ ਦੌਰਾਨ 535 ਗ੍ਰਾਮ ਹੈਰੋਇਨ ਬਰਾਮਦ ਹੋਈ। ਇਸ ਸਬੰਧੀ ਅਣਪਛਾਤੇ ਵਿਅਕਤੀਆਂ 'ਤੇ ਪਰਚਾ ਦਰਜ ਕੀਤਾ ਗਿਆ ਹੈ।